ਆਮ ਆਦਮੀ ਪਾਰਟੀ ਮੋਦੀ ਸਰਕਾਰ ਦੇ ਅਪ੍ਰੇਸ਼ਨ ਕਲੀਨ ਦੇ ਸਖ਼ਤ ਵਿਰੋਧ

Kultar singh Sandhwa Aap punjab

‘ਅਪ੍ਰੇਸ਼ਨ ਕਲੀਨ’  ਮੋਦੀ ਸਰਕਾਰ ਦੀ ਬੇਹੱਦ ਜ਼ੁਲ਼ਮੀ ਅਤੇ ਤਾਨਾਸ਼ਾਹੀ ਯੋਜਨਾ: ਕੁਲਤਾਰ ਸਿੰਘ ਸੰਧਵਾਂ

ਜੇ ਕਿਸਾਨਾਂ ਦਾ ਕੋਈ ਨੁਕਸਾਨ ਹੋਇਆ ਤਾਂ ਉਸ ਲਈ ਜ਼ਿੰਮੇਵਾਰ ਮੋਦੀ ਤੇ ਖੱਟਰ ਸਰਕਾਰ ਹੋਵੇਗੀ

ਮੋਦੀ ਸਰਕਾਰ ਦਾ ਜਦੋਂ ਸਾਰਾ ਹੱਥਕੰਡਾ ਫ਼ੇਲ ਹੋ ਗਿਆ ਤਾਂ ਹੁੱਣ ਕੋਰੋਨਾ ਦੇ ਬਹਾਨੇ ਕਿਸਾਨਾਂ ‘ਤੇ ਅੱਤਿਆਚਾਰ ਕਰਨਾ ਚਹੁੰਦੀ ਹੈ

ਸੰਧਵਾਂ ਨੇ ਲੋਕਾਂ ਨੂੰ ਜਲਦੀ ਤੋਂ ਜਲਦੀ ਤੇ ਵੱਡੀ ਗਿਣਤੀ ਵਿੱਚ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦੀ ਕੀਤੀ ਅਪੀਲ

ਚੰਡੀਗੜ੍ਹ, 17 ਅਪ੍ਰੈਲ , 2021

ਦਿੱਲੀ ਦੀਆਂ ਸਰਹੱਦਾਂ ‘ਤੇ ਪਿੱਛਲੇ ਪੰਜ ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਧਰਨੇ ‘ਤੇ ਬੈਠੇ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਮੋਦੀ ਸਰਕਾਰ ਦੀ ਯੋਜਨਾ ‘ਅਪ੍ਰੇਸ਼ਨ ਕਲੀਨ’  ਦਾ ਆਮ ਆਦਮੀ ਪਾਰਟੀ ਨੇ ਸਖ਼ਤ ਵਿਰੋਧ ਕੀਤਾ ਹੈ। ਅੱਜ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ਆਪ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਕੋਰੋਨਾ ਦਾ ਬਹਾਨਾ ਬਣਾ ਕੇ ਅੰਦੋਲਨਕਾਰੀ ਕਿਸਾਨਾਂ ਨੂੰ ਜ਼ਬਰਦਸਤੀ ਹਟਾਉਣ ਦੀ ਸਾਜਿਸ਼ ਬਣਾ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਦੇ ਅਪਰੇਸ਼ਨ ਕਲੀਨ ਨੂੰ ਬੇਹੱਦ ਜ਼ੁਲ਼ਮੀ ਅਤੇ ਤਾਨਾਸ਼ਾਹੀ ਕਦਮ ਕਰਾਰ ਦਿੱਤਾ ਹੈ।
ਸੰਧਵਾਂ ਨੇ ਕਿਹਾ ਕਿ ਸਰਾਕਰ ਵੱਲੋਂ ਅੰਦੋਲਨਕਾਰੀ ਕਿਸਾਨਾਂ ਨੂੰ ਤਾਕਤ ਦੀ ਵਰਤੋਂ ਕਰਕੇ ਹਟਾਉਣ ਦੀ ਸਾਜਿਸ਼ ਬਣਾਉਣਾ ਬੇਹੱਦ ਸ਼ਰਮਨਾਕ ਹੈ। ਦੇਸ਼ ਦੇ ਲੱਖਾਂ ਕਿਸਾਨ ਸ਼ਾਂਤੀਪੂਰਨ ਤਰੀਕੇ ਨਾਲ ਆਪਣਾ ਅੰਦੋਲਨ ਕਰ ਰਹੇ ਹਨ ਅਤੇ ਇਹ ਉਨ੍ਹਾਂ ਦਾ ਲੋਕਤੰਤਰਿਕ ਹੱਕ ਹੈ, ਪਰ ਤਾਨਾਸ਼ਾਹ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਥਾਂ ਉਨ੍ਹਾਂ ਦੇ ਲੋਕਤੰਤਰਿਕ ਹੱਕਾਂ ਨੂੰ ਕੁਚਲਣ ਦੀ ਤਿਆਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਮੋਦੀ ਸਰਕਾਰ ਦੀ ਇਸ ਤਾਨਾਸ਼ਾਹੀ ਅਤੇ ਕਰੂਰਤਾਪੂਰਣ ਯੋਜਨਾ ਦਾ ਸਖ਼ਤ ਵਿਰੋਧ ਕਰਦੀ ਹੈ। ਜੇ ਸਰਕਾਰ ਕਿਸਾਨਾਂ ਨੂੰ ਅੰਦੋਲਨ ਵਾਲੀਆਂ ਥਾਵਾਂ ਤੋਂ ਹਟਾਉਣ ਦੇ ਲਈ ਤਾਕਤ ਦੀ ਵਰਤੋਂ ਕਰਦੀ ਹੈ ਤਾਂ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਦੀ ਜ਼ਿੰਮੇਵਾਰ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਹੋਵੇਗੀ। ਇਸ ਫ਼ੈਸਲੇ ਦੀ ਜਿੰਨੀ ਨਿੰਦਾ ਕੀਤੀ ਜਾਵੇ ਓਨੀ ਹੀ ਘੱਟ ਹੈ।
ਵਿਧਾਇਕ ਸੰਧਵਾਂ ਨੇ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਖ਼ਤਮ ਕਰਨ ਦੀ ਸਾਜਿਸ਼ ਬਣਾ ਰਹੀ ਸੀ, ਪਰ ਕਿਸਾਨਾਂ ਦੀ ਏਕਤਾ ਅਤੇ ਭਾਈਚਾਰੇ ਸਾਂਝ ਕਾਰਨ ਸਰਕਾਰ ਦੀਆਂ ਸਾਜਿਸ਼ਾਂ ਵਾਰ ਵਾਰ ਅਸਫ਼ਲ ਹੋ ਰਹੀਆਂ ਸਨ। ਹੁਣ ਜਦੋਂ ਕੇਂਦਰ ਸਰਕਾਰ ਦਾ ਸਾਰਾ ਹੱਥਕੰਡਾਂ ਫ਼ੇਲ ਹੋ ਗਿਆ ਹੈ ਤਾਂ ਸਰਕਾਰ ਹੁਣ ਕੋਰੋਨਾ ਦੇ ਬਹਾਨੇ ਕਿਸਾਨਾਂ ‘ਤੇ ਜ਼ੁਲ਼ਮ ਕਰਨਾ ਚਾਹੁੰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਅਤੇ ਵੱਡੀ ਗਿਣਤੀ ਵਿੱਚ ਉਹ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ਵਾਲੀਆਂ ਥਾਵਾਂ ‘ਤੇ ਪਹੁੰਚਣ ਤਾਂ ਜੋ ਕੇਂਦਰ ਦੀ ਮੋਦੀ ਸਰਕਾਰ ਅਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਤਾਨਾਸ਼ਾਹੀ ਦਾ ਡੱਟ ਕੇ ਮੁਕਾਬਲਾ ਕੀਤਾ ਜਾ ਸਕੇ ਅਤੇ ਕਿਸਾਨ ਦੇ ਸੰਘਰਸ਼ ਨੂੰ ਬਚਾਇਆ ਜਾ ਸਕੇ।