ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਹੋਇਆ ਵਾਧਾ
ਚੰਡੀਗੜ੍ਹ, 11 ਮਈ , 2021
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪਰਿਵਾਰ ਵਿੱਚ ਅੱਜ ਹੋਰ ਵਾਧਾ ਹੋਇਆ ਜਦੋਂ ਵੱਖ ਵੱਖ ਪਾਰਟੀਆਂ ਦੇ ਆਗੂ ਆਪ ਵਿੱਚ ਸਾਮਲ ਹੋ ਗਏ। ਅੱਜ ਚੰਡੀਗੜ੍ਹ ਵਿਖੇ ਪੰਜਾਬ ਵਿਧਾਨ ‘ਚ ਵਿਰੋਧੀ ਧਿਰ ਦੀ ਉਪ ਨੇਤਾ ਸਰਬਜੀਤ ਕੌਰ ਮਾਣੂੰਕੇ, ਆਪ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਤੇ ਇਸਤਰੀ ਵਿੰਗ ਦੀ ਸੂਬਾ ਪ੍ਰਧਾਨ ਰਾਜਵਿੰਦਰ ਕੌਰ ਨੇ ਇਨ੍ਹਾਂ ਆਗੂਆਂ ਦਾ ਪਾਰਟੀ ‘ਚ ਸਵਾਗਤ ਕੀਤਾ।
ਸਰਬਜੀਤ ਕੌਰ ਮਣੂੰਕੇ ਨੇ ਕਿਹਾ ਕਿ ਦਿੱਲੀ ਵਿਚਲੀ ਅਰਵਿੰਦਰ ਕੇਜਰੀਵਾਲ ਸਰਕਾਰ ਦੀਆਂ ਨੀਤੀਆਂ ਅਤੇ ਕੰਮਾਂ ਤੋਂ ਪੰਜਾਬ ਦੇ ਲੋਕ ਬਹੁਤ ਪ੍ਰਭਾਵਿਤ ਹਨ ਅਤੇ ਉਹ ਵੀ ਚਾਹੁੰਦੇ ਹਨ ਕਿ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਲੋਕਾਂ ਦੀ ਜਾਨ ਬਚਾਉਣ ਲਈ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਲਿਾਫ ਆਦਲਤ ਵਿੱਚ ਵੀ ਲੜਾਈ ਲੜੀ ਹੈ। ਕੇਜਰੀਵਾਲ ਨੇ ਦੁਕਾਨਦਾਰਾਂ, ਟੈਕਸੀ, ਆਟੋ ਚਾਲਕਾਂ ਸਮੇਤ ਆਮ ਮਜਦੂਰਾਂ ਨੂੰ ਵੀ ਵਿੱਤੀ ਅਤੇ ਰਾਸਣ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਰੇਤ ਮਾਫੀਆ, ਸਰਾਬ ਮਾਫੀਆ, ਟਰਾਂਸਪੋਰਟ ਮਾਫੀਆ ਸਮੇਤ ਕੇਬਲ ਮਾਫੀਆ ਤੋਂ ਪ੍ਰਸਾਨ ਹੋ ਚੁਕੇ ਹਨ ਅਤੇ ਉਹ ਇਸ ਮਾਫੀਆ ਰਾਜ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਨ।
ਸਰਬਜੀਤ ਕੌਰ ਮਣੂੰਕੇ ਨੇ ਦੱਸਿਆ ਕਿ ਜਲੰਧਰ ਤੋਂ ਮੈਡਮ ਨਿਸਾ ਠਾਕੁਰ, ਜੋ ਪੰਜਾਬ ਕਾਂਗਰਸ ਦੇ ਇਸਤਰੀ ਵਿੰਗ ਦੀ ਸਾਬਕਾ ਪ੍ਰਧਾਨ ਅਤੇ ਸਵਿ ਸੈਨਾ ਪੰਜਾਬ ਦੇ ਇਸਤਰੀ ਵਿੰਗ ਦੀ ਪ੍ਰਧਾਨ ਹਨ ਅੱਜ ਆਪ ਵਿੱਚ ਸਾਮਲ ਹੋਏ ਹਨ। ਇਸੇ ਤਰ੍ਹਾਂ ਖੰਨਾ ਤੋਂ ਸਮਾਜ ਸੇਵੀ ਤੇ ਜੀ.ਜੀ.ਐਨ ਖਾਲਸਾ ਕਾਲਜ ਲੁਧਿਆਣਾ ਦੇ ਸਾਬਕਾ ਪ੍ਰਧਾਨ ਕੈਪਟਨ ਹਰਜੀਤ ਸਿੰਘ ਮਾਂਗਟ ਅਤੇ ਕਰਤਾਰਪੁਰ ਤੋਂ ਨਗਰ ਨਿਗਮ ਦੇ ਚੁਣੇ ਹੋਏ ਕੌਂਸਲਰ ਸੁਰਿੰਦਰ ਪਾਲ ਨੇ ਆਮ ਆਦਮੀ ਪਾਰਟੀ ਦੇ ਪਰਿਵਾਰ ‘ਚ ਸਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ‘ਚ ਸਾਮਲ ਹੋਏ ਆਗੂਆਂ ਨੇ ਹਰ ਤਰ੍ਹਾਂ ਆਪ ਦਾ ਸਾਥ ਦੇਣ ਦਾ ਵਾਅਦਾ ਕਰਦਿਆਂ ਕਿਹਾ ਕਿ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਈ ਜਾਵੇਗੀ।