ਕੋਰੋਨਾ ਮੁਕਤ ਪਿੰਡ ਅਭਿਆਨ’ ਤਹਿਤ ਬਲਾਕ ਵਿਚ 10 ਥਾਵਾਂ ‘ਤੇ ਹੋਏ ਵਰਚੂਅਲ ਪਰ੍ੋਗਰਾਮ
ਸ੍ਰੀ ਅਨੰਦਪੁਰ ਸਾਹਿਬ 18 ਮਈ,2021
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪਿੰਡਾਂ ਵਿਚ ਕੋਵਿਡ ਦੇ ਫੈਲਾਅ ਨੂੰ ਰੋਕਣ ਲਈ ਸ਼ੁਰੂ ਕੀਤੇ ਗਏ ਕੋਰੋਨਾ ਮੁਕਤ ਪਿੰਡ ਅਭਿਆਨ ਤਹਿਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਸਮੂਹ ਪਿੰਡਾਂ ਦੇ ਪੰਚਾਂ-ਸਰਪੰਚਾਂ, ਮੋਹਤਬਰਾਂ ਅਤੇ ਆਮ ਲੋਕਾਂ ਨਾਲ ਆਨਲਾਈਨ ਜੁੜਦਿਆਂ ਉਨਹ੍ਾਂ ਨੂੰ ਆਪਣੇ ਪਿੰਡਾਂ ਨੂੰ ਕੋਵਿਡ ਮੁਕਤ ਕਰਨ ਦਾ ਸੱਦਾ ਦਿੱਤਾ ਗਿਆ. ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਅਤੇ ਜਿਲਹ੍ੇ ਦੇ ਡਿਪਟੀ ਕਮਿਸ਼ਨਰ ਸਰ੍ੀਮਤੀ ਸੋਨਾਲੀ ਗਿਰਿ ਵਲੋਂ ਜਿਲਹ੍ੇ ਵਿੱਚ ਸਿਹਤ ਪਰ੍ਬੰਧਾਂ ਨੂੰ ਲੈ ਕੇ ਕੱਲ ਸਿਹਤ ਕੇਂਦਰਾਂ ਦਾ ਦੋਰਾ ਕੀਤਾ ਗਿਆ ਸੀ ਅਤੇ ਪਿੰਡਾਂ ਵਿੱਚ ਆਈਸੋਲੇਸ਼ਨ ਸੈਂਟਰ ਬਣਾਉਣ ਦੇ ਹੁੱਕਮ ਦਿੱਤੇ ਗਏ ਹਨ ਜਿਹਨਾਂ ਦੀ ਪਾਲਣਾ ਨੂੰ ਪੇਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਹੋਰ ਵਿਭਾਗਾ ਦੇ ਸਹਿਯੋਗ ਨਾਲ ਸੁਰੂ ਕੀਤਾ ਗਿਆ ਹੈ.
ਇਹ ਜਾਣਕਾਰੀ ਦਿੰਦੇ ਹੋਏ ਬੀ ਡੀ ਪੀ ਓ ਚੰਦ ਸਿੰਘ ਨੇ ਦੱਸਿਆ ਕਿ ਸਪੀਕਰ ਰਾਣਾ ਕੇ ਪੀ ਸਿੰਘ ਅਤੇ ਡਿਪਟੀ ਕਮਿਸ਼ਨਰ ਸੋਨਾਲੀ ਗਿਰਿ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦਿਆਂ ਆਪਣੇ ਪਿੰਡਾਂ ਨੂੰ ਕੋਵਿਡ ਮੁਕਤ ਕਰਨ ਦਾ ਅਹਿਦ ਲਿਆ ਗਿਆ ਹੈ. ਬਲਾਕ ਦੇ ਪਿੰਡਾਂ ਨੂੰ ਕੋਵਿਡ ਮੁਕਤ ਕਰਨ ਲਈ ਪਿੰਡਾਂ ਵਿਚ ਪੰਚਾਇਤਾਂ ਦੇ ਸਹਿਯੋਗ ਨਾਲ ਸਾਰੇ ਭਾਈਚਾਰਿਆਂ ਨੂੰ ਲਾਮਬੰਦ ਕਰ ਕੇ ਵੱਡੀ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ. ਉਨਹ੍ਾਂ ਕਿਹਾ ਕਿ ਪਿੰਡਾਂ ਵਿਚਲੇ ਹੈਲਥ ਤੇ ਵੈੱਲਨੈਸ ਸੈਂਟਰਾਂ ਨੂੰ ਕੇਂਦਰ ਬਣਾ ਕੇ ਇਸ ਪਰ੍ੋਗਰਾਮ ਵਿਚ ਤੇਜ਼ੀ ਲਿਆਂਦੀ ਜਾਵੇਗੀ, ਜਿਸ ਲਈ ਸਿਹਤ, ਪੇਂਡੂ ਵਿਕਾਸ ਤੇ ਪੰਚਾਇਤ, ਸਿੱਖਿਆ, ਪੁਲਿਸ ਵਿਭਾਗ ਤੋਂ ਇਲਾਵਾ ਜੀ. ਓ. ਜੀਜ਼, ਆਂਗਣਵਾੜੀ ਤੇ ਆਸ਼ਾ ਵਰਕਰਾਂ, ਐਨ. ਜੀ. ਓਜ਼ ਅਤੇ ਯੂਥ ਵਲੰਟੀਅਰਾਂ ਦਾ ਸਹਿਯੋਗ ਲਿਆ ਜਾਵੇਗਾ. ਉਨਹ੍ਾਂ ਦੱਸਿਆ ਕਿ ਇਸ ਪਰ੍ੋਗਰਾਮ ਤਹਿਤ ਜਾਗਰੂਕਤਾ ਫੈਲਾਉਣ ਤੋਂ ਇਲਾਵਾ ਪੇਂਡੂ ਖੇਤਰਾਂ ਵਿਚ ਢੁਕਵੀਂ ਟੈਸਟਿੰਗ ਅਤੇ ਟੀਕਾਕਰਨ ਨੂੰ ਵੀ ਯਕੀਨੀ ਬਣਾਇਆ ਜਾਵੇਗਾ. ਉਨਹ੍ਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੰਘ-ਬੁਖਾਰ ਆਦਿ ਲੱਛਣਾਂ ਨੂੰ ਹਲਕੇ ਵਿਚ ਨਾ ਲੈਣ ਅਤੇ ਅਜਿਹੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸੈਂਪਲਿੰਗ ਕਰਵਾਉਣ ਤਾਂ ਜੋ ਘਰਾਂ ਵਿਚ ਰਹਿ ਕੇ ਫ਼ਤਿਹ ਕਿੱਟ’ ਰਾਹੀਂ ਉਨਹ੍ਾਂ ਦਾ ਸਹੀ ਸਮੇਂ ‘ਤੇ ਇਸ ਦਾ ਇਲਾਜ ਹੋ ਸਕੇ.
ਇਸ ਪਰ੍ੋਗਰਾਮ ਤਹਿਤ ਬਲਾਕ ਵਿਖੇ 10 ਥਾਵਾਂ ‘ਤੇ ਵਰਚੂਅਲ ਪਰ੍ੋਗਰਾਮ ਕਰਵਾਏ ਗਏ, ਸਰਪੰਚ ਦਲਜੀਤ ਕੌਰ , ਸਰਪੰਚ ਮੇਜਰ ਸਿੰਘ, ਸਰਪੰਚ ਸੰਜੀਵ ਕੁਮਾਰ, ਸਰਪੰਚ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਦੇ ਪਿੰਡਾਂ ਵਿੱਚ ਵੱਖ ਵੱਖ ਥਾਵਾਂ ਤੇ ਆਈਸੋਲੇਸ਼ਨ ਸੈਂਟਰ ਬਣਾਏ ਗਏ ਹਨ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ. ਟੈਸਟਿੰਗ ਸੈਪਲਿੰਗ, ਵੈਕਸਿਨੇਸ਼ਨ ਕਰਵਾਉਣ ਲਈ ਲੋਕਾਂ ਨੂੰ ਪਰ੍ੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਲੈਵਲ-1 ਦੀ ਸਥਿਤੀ ਵਿੱਚ ਇਹਨਾਂ ਪਿੰਡਾਂ ਦੇ ਆਈਸੋਲੇਸ਼ਨ ਸੈਂਟਰਾਂ ਵਿੱਚ ਹੀ ਮਰੀਜਾਂ ਦੀ ਦੇਖਭਾਲ ਕੀਤੀ ਜਾ ਸਕੇ ਇਸ ਨਾਲ ਹਸਪਤਾਲਾਂ ਦੇ ਦਬਾਅ ਘੱਟ ਕਰਨ ਦਾ ਉਪਰਾਲਾ ਕੀਤਾ ਹੈ.