ਬੱਚਿਆ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਸੁਣਿਆ, ਪ੍ਰਬੰਧਕਾਂ ਨੂੰ ਜਲਦ ਹੱਲ ਕਰਨ ਦੇ ਦਿੱਤੇ ਨਿਰਦੇਸ਼
ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੀ ਦਿੱਤੀ ਜਾਣਕਾਰੀ
ਲੁਧਿਆਣਾ, 19 ਮਈ ,2021 ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਕੱਲ ਆਬਜ਼ਰਵੇਸ਼ਨ ਹੋਮ ਸ਼ਿਮਲਾਪੁਰੀ, ਲੁਧਿਆਣਾ ਦਾ ਵਿਸ਼ੇਸ਼ ਤੌਰ ਤੇ ਦੌਰਾ ਕੀਤਾ ਗਿਆ ।
ਇਸ ਦੌਰੇ ਦੌਰਾਨ ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਹੋਮ ਵਿੱਚ ਰਹਿ ਰਹੇ ਬੱਚਿਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਹੋਮ ਦੇ ਪ੍ਰਬੰਧਕਾਂ ਨੂੰ ਬੱਚਿਆਂ ਦੀਆਂ ਸਮੱਸਿਆਵਾਂ ਦਾ ਛੇਤੀ ਤੋਂ ਛੇਤੀ ਹੱਲ ਕਰਨ ਲਈ ਆਖਿਆ ਗਿਆ।
ਇਸ ਦੌਰੇ ਦੌਰਾਨ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਬੱਚਿਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ।