ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵੈਬੀਨਾਰ

ਕਾਨੂੰਨੀ ਸਲਾਹ ਵਾਸਤੇ 01679-243522 ’ਤੇ ਕੀਤਾ ਜਾਵੇ ਸੰਪਰਕ
ਬਰਨਾਲਾ, 27 ਮਈ 2021
ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ੍ਰੀ ਵਰਿੰਦਰ ਅੱਗਰਵਾਲ ਦੀ ਅਗਵਾਈ ਹੇਠ ਵੱਖ-ਵੱਖ ਗਤੀਵਿਧੀਆਂ ਆਨਲਾਈਨ ਮੋਡ ਰਾਹੀਂ ਕਰਾਈਆਂ ਗਈਆਂ।
ਸ਼੍ਰੀਮਤੀ ਪ੍ਰਤੀਮਾ ਅਰੌੜਾ, ਮਾਨਯੋਗ ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਬਰਨਾਲਾ ਅਤੇ ਬਲਾਕ ਮਹਿਲ ਕਲਾਂ ਦੀਆਂ ਆਂਗਣਵਾੜੀ ਵਰਕਰਾਂ ਲਈ ਵੈਬੀਨਾਰ ਕਰਾਏ ਗਏ, ਜਿਸ ਵਿੱਚ 35 ਦੇ ਕਰੀਬ ਆਂਗਣਵਾੜੀ ਵਰਕਰਾਂ ਨੇ ਹਿੱਸਾ ਲਿਆ। ਵੈਬੀਨਾਰਾਂ ਰਾਹੀਂ ਉਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ, ਵਕੀਲ ਨਾਲ ਰਾਬਤੇ ਬਾਰੇ, ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ 2017, ਨਾਲਸਾ ਵਿਕਟਿਮ ਕੰਪਨਸੇਸ਼ਨ ਸਕੀਮ ਫਾਰ ਵਿਮੈਨ-2018 ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਅਪੀਲ ਕੀਤੀ ਗਈ ਕਿ ਇਨਾਂ ਵੈਬੀਨਾਰਾਂ ਵਿੱਚ ਦਿੱਤੀ ਗਈ ਜਾਣਕਾਰੀ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਈ ਜਾਵੇ।
ਇਸ ਮੌਕੇ ਮਾਨਯੋਗ ਸਕੱਤਰ ਵੱਲੋਂ ਉੱਕਤ ਵੈਬੀਨਾਰਾਂ ਵਿੱਚ ਸ਼ਾਮਲ ਆਂਗਣਵਾੜੀ ਵਰਕਰਾਂ ਨੂੰ ਦੱਸਿਆ ਗਿਆ ਕਿ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੇ ਫਰੰਟ ਆਫਿਸ ਦੇ ਫੋਨ ਨੰਬਰ 01679-243522 ’ਤੇ ਸੰੰਪਰਕ ਕਰਕੇ ਕਿਸੇ ਵੀ ਤਰਾਂ ਦੀ ਕਾਨੂੰਨੀ ਸਲਾਹ ਲਈ ਜਾ ਸਕਦੀ ਹੈ ਅਤੇ ਮੁਫਤ ਕਾਨੂੰਨੀ ਸੇਵਾਵਾਂ ਲਈ ਟੌਲ ਫ੍ਰੀ ਹੈਲਪਲਾਈਨ ਨੰਬਰ 1968 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਤੋਂ ਬਾਅਦ ਮਾਨਯੋਗ ਸਕੱਤਰ ਵੱਲੋਂ ਜ਼ਿਲਾ ਜੇਲ ਬਰਨਾਲਾ ਵਿਖੇ ਵੀਡੀਓ ਕਾਨਫਰੰਸ ਰਾਹੀਂ ਬੰਦੀਆਂ ਦੀਆਂ ਮੁਸ਼ਕਿਲਾ ਸੁਣੀਆਂ ਗਈਆਂ ਅਤੇ ਮੌਕੇ ’ਤੇ ਹੀ ਮੁਸ਼ਕਲਾਂ ਦੇ ਹੱਲ ਦੱਸੇ ਗਏ। ਇਸ ਤੋਂ ਇਲਾਵਾਂ ਬੰਦੀਆਂ ਨੂੰ ਉਨਾਂ ਦੇ ਮੁਫ਼ਤ ਕਾਨੂੰਨੀ ਸਹਾਇਤਾ ਦੇ ਅਧਿਕਾਰ ਬਾਰੇ ਦੱਸਿਆ ਗਿਆ।

 

Spread the love