ਸਰਕਾਰ ਦੇ ਨਿਰਦੇਸ਼ਾਂ ਤਹਿਤ ਪੜਾਅਵਾਰ ਜਾਰੀ ਹੈ ਕੋਰੋਨਾ ਟੀਕਾਕਰਨ: ਸਿਵਲ ਸਰਜਨ

ਜ਼ਿਲਾ ਵਾਸੀਆਂ ਨੂੰ ਸਿਹਤ ਵਿਭਾਗ ਦੇ ਸਹਿਯੋਗ ਦਾ ਸੱਦਾ
ਬਰਨਾਲਾ, 31 ਮਈ 2021
ਸਿਹਤ ਵਿਭਾਗ ਵੱਲੋਂ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਪੜਾਅਵਾਰ ਕੋਰੋਨਾ ਵਿਰੁੱਧ ਟੀਕਾਕਰਨ ਕੀਤਾ ਜਾ ਰਿਹਾ ਹੈ, ਇਸ ਲਈ ਸਭ ਆਪਣੀ ਵਾਰੀ ਅਨੁਸਾਰ ਹੀ ਕੋਰੋਨਾ ਟੀਕਾਕਰਨ ਕਰਵਾਉਣ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਮੌਜੂਦਾ ਸਮੇਂ ਸਿਹਤ ਵਿਭਾਗ ਵੱਲੋਂ 45 ਸਾਲ ਤੋਂ ਉੱਪਰ ਦੇ ਹਰ ਇਕ ਵਿਅਕਤੀ ਅਤੇ 18 ਤੋਂ 44 ਸਾਲ ਦੀ ਉਮਰ ਦੇ ਸਹਿ-ਰੋਗਾਂ ਤੋਂ ਪੀੜਤ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਜਾ ਰਿਹਾ ਹੈ।
ਸਿਵਲ ਸਰਜਨ ਬਰਨਾਲਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਆਪਣੀ ਵਾਰੀ ਆਉਣ ’ਤੇ ਹੀ ਟੀਕਾਕਰਨ ਕਰਵਾਉਣ ਤੇ ਇਸ ਸਬੰਧੀ ਕਿਸੇ ਵੀ ਤਰਾਂ ਦੀ ਅਫਵਾਹ ਤੋਂ ਦੂਰ ਰਹਿਣ। ਉਨਾਂ ਕਿਹਾ ਕਿ ਲੋਕ ਸਿਹਤ ਵਿਭਾਗ ਨੂੰ ਆਪਣਾ ਸਹਿਯੋਗ ਦੇਣ ਤਾਂ ਜੋ ਕਰੋਨਾ ਵਾਇਰਸ ਵਿਰੁੱਧ ਜੰਗ ਜਿੱਤੀ ਜਾ ਸਕੇ। ਉਨਾਂ ਕਿਹਾ ਕਿ ਸਿਹਤ ਵਿਭਾਗ ਕੋਰੋਨਾ ਤੋਂ ਬਚਾਅ ਤੇ ਟੀਕਾਕਰਣ ਸਬੰਧੀ ਲਗਾਤਾਰ ਜਾਗਰੂਕ ਕਰ ਰਿਹਾ ਹੈ ਤਾਂ ਜੋ ਇਸ ਮਹਾਂਮਾਰੀ ਨੂੰ ਜੜੋਂ ਖਤਮ ਕੀਤਾ ਜਾ ਸਕੇ।

Spread the love