ਸਿਵਲ ਸਰਜਨ ਲੁਧਿਆਣਾ ਵੱਲੋਂ ਅੱਜ ‘ਵਿਸ਼ਵ ਨੋ ਤੰਬਾਕੂ ਦਿਵਸ’ ਮੋਕੇ ਸਟਾਫ ਨੂੰ ਕਿਸੇ ਵੀ ਤਰਾਂ ਦਾ ਨਸ਼ਾ ਨਾ ਕਰਨ ਸਬੰਧੀ ਚੁਕਾਈ ਸੌਹ

ਕੋਟਪਾ ਐਕਟ ਦੀ ਵੀ ਕੀਤੀ ਜਾਵੇ ਪੂਰੀ ਤਰ੍ਹਾਂ ਪਾਲਣਾ – ਡਾ. ਕਿਰਨ ਆਹਲੂਵਾਲੀਆ ਗਿੱਲ
ਲੁਧਿਆਣਾ, 31 ਮਈ 2021 ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਗਿੱਲ ਵੱਲੋਂ ਅੱਜ ਦਫਤਰ ਸਿਵਲ ਸਰਜਨ ਲੁਧਿਆਣਾਂ ਵਿਖੇ ਵਿਸ਼ਵ ਨੋ ਤੰਬਾਕੂ ਦਿਵਸ ਦੇ ਮੋਕੇ ‘ਤੇ ਦਫਤਰ ਦੇ ਸਮੂਹ ਕਰਮਚਾਰੀਆ ਨੂੰ ਕਿਸੇ ਵੀ ਤਰਾਂ ਦਾ ਨਸ਼ਾ ਨਾ ਕਰਨ ਸਬੰਧੀ ਸੌਹ ਚੁਕਾਈ ਗਈ।
ਇਸ ਸਬੰਧੀ ਸਮੂਹ ਸਿਹਤ ਸੰਸਥਾਵਾਂ ਵਿਚ ਜਨਤਾ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਸੁਚੇਤ ਕੀਤਾ ਗਿਆ ਅਤੇ ਤੰਬਾਕੂ ਐਕਟ ਸਬੰਧੀ ਇਸ ਦੀ ਉਲੰਘਣਾ ਕਰਨ ਵਾਲਿਆ ਦੇ ਚਲਾਨ ਵੀ ਕੱਟੇ ਗਏ।
ਪ੍ਰੋਗਰਾਮ ਇੰਚਾਰਜ ਡਾ. ਮਨੂੰ ਵਿਜ ਨੇ ਲੋਕਾਂ ਨੂੰ ਕਿਸੇ ਵੀ ਤਰਾਂ ਦਾ ਤੰਬਾਕੂ ਨਾ ਵਰਤਣ ਦੀ ਅਪੀਲ ਕਰਦਿਆਂ ਕਿਹਾ ਕਿ ਤੰਬਾਕੂ ਦੀ ਵਰਤੋ ਨਾਲ ਕੈਂਸਰ ਵਰਗੇ ਭਿਆਨਕ ਰੋਗਾਂ ਦਾ ਡਰ ਬਣਿਆ ਰਹਿੰਦਾ ਹੈ। ਉਨਾਂ ਕੋਟਪਾ ਐਕਟ ਬਾਰੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਨਤਕ ਥਾਵਾਂ ਤੇ ਤੰਬਾਕੂਨੋਸ਼ੀ, 20 ਸਾਲ ਤੋ ਘੱਟ ਉਮਰ ਦੇ ਵਿਅਕਤੀ ਨੂੰ ਤੰਬਾਕੂ ਉਤਪਾਦ ਵੇਚਣ ਅਤੇ ਖ੍ਰੀਦਣ ਅਤੇ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੇ 100 ਗਜ ਦੇ ਘੇਰੇ ਅੰਦਰ ਤੰਬਾਕੂ ਦੀ ਵਿਕਰੀ ਵਰਜਿਤ ਹੈ। ਦੁਕਾਨਦਾਰਾ ਲਈ ਤੰਬਾਕੂ ਦੇ ਮਾੜੇ ਪ੍ਰਭਾਵਾ ਨੂੰ ਦਰਸਾਉਦੇ ਹੋਏ ਚਿਤਾਵਨੀ ਬੋਰਡ ਲਗਾਉਣੇ ਅਤੀ ਜਰੂਰੀ ਹਨ। ਵਿਦੇਸ਼ੀ ਸਿਗਰਟ ਅਤੇ ਖੁੱਲੀ ਸਿਗਰਟ ਦੀ ਵਿਕਰੀ ਤੇ ਪੂਰਨ ਤੌਰ ‘ਤੇ ਪਾਬੰਦੀ ਹੈ।
ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਲੋਕਾਂ ਤੋ ਇਸ ਸਬੰਧੀ ਸਹਿਯੋਗ ਦੀ ਮੰਗ ਕਰਦੇ ਹੋਏ ਅਪੀਲ ਕੀਤੀ ਹੈ ਕਿ ਕੋਟਪਾ ਐਕਟ ਦੀ ਪੂਰੀ ਤਰਾਂ ਪਾਲਣਾ ਕੀਤੀ ਜਾਵੇ।

Spread the love