ਸੰਸਦ ਮੈਂਬਰ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਕੀਤਾ ਸਵਾਗਤ
ਜਗਜੀਵਨ ਸਿੰਘ ਖੀਰਨੀਆਂ ਧਰਤੀ ਨਾਲ ਜੁੜੇ ਹੋਏ ਆਗੂ: ਭਗਵੰਤ ਮਾਨ
ਚੰਡੀਗੜ੍ਹ, 31 ਮਈ 2021
ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਅੱਜ ਉਸ ਸਮੇਂ ਵੱਡੀ ਤਾਕਤ ਮਿਲੀ ਜਦੋਂ ਸਮਰਾਲਾ ਤੋਂ ਸਾਬਕਾ ਵਿਧਾਇਕ ਅਤੇ ਮਾਰਕਫੈਡ ਪੰਜਾਬ ਦੇ ਚੇਅਰਮੈਨ ਜਗਜੀਵਨ ਸਿੰਘ ਖੀਰਨੀਆਂ ਸ੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਪਣੇ ਸੈਂਕੜੇ ਸਮਰਥਕਾਂ ਨਾਲ ਪਾਰਟੀ ਵਿੱਚ ਸਾਮਲ ਹੋ ਗਏ। ਆਪ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਤੋਂ ਵਿਧਾਇਕ ਜਰਨੈਲ ਸਿੰਘ ਨੇ ਜਗਜੀਵਨ ਸਿੰਘ ਖੀਰਨੀਆਂ ਅਤੇ ਕਾਂਗਰਸ ਪਾਰਟੀ ਦੇ ਜਲ੍ਹਿਾ ਲੁਧਿਆਣਾ ਦੇ ਜਨਰਲ ਸਕੱਤਰ ਰਣਜੀਤ ਸਿੰਘ ਦਾ ਸਵਾਗਤ ਕੀਤਾ।
ਆਮ ਆਦਮੀ ਪਾਰਟੀ ਦੇ ਚੰਡੀਗੜ੍ਹ ਸਥਿਤ ਮੁੱਖ ਦਫਤਰ ਵਿਖੇਂ ਨਵੇਂ ਆਗੂਆਂ ਦੇ ਸਵਾਗਤ ਲਈ ਕੀਤੇ ਸੀਮਤ ਤੇ ਪ੍ਰਭਾਵਸਾਲੀ ਸਮਾਗਮ ਦੌਰਾਨ ਆਪ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਅਤੇ ਪੰਜਾਬ ਵਾਸੀਆਂ ਦੀ ਭਲਾਈ ਲਈ ਸੇਵਾ ਕਰਨ ਵਾਲੇ ਹਰ ਸਖਸ ਦਾ ਆਮ ਆਦਮੀ ਪਾਰਟੀ ਵਿੱਚ ਸਵਾਗਤ ਹੈ। ਆਮ ਆਦਮੀ ਪਾਰਟੀ ਦੀ ਦਿੱਲੀ ਵਿਚਲੀ ਕੇਜਰੀਵਾਲ ਸਰਕਾਰ ਵੱਲੋਂ ਲੋਕਾਂ ਭਲਾਈ ਲਈ ਕੀਤੇ ਜਾਂਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਵਿੱਚ ਹਜਾਰਾਂ ਵਿਅਕਤੀ ਆਪ ਨਾਲ ਜੁੜ ਰਹੇ ਹਨ। ਮਾਨ ਨੇ ਕਿਹਾ ਕਿ ਜਗਜੀਵਨ ਸਿੰਘ ਖੀਰਨੀਆਂ ਧਰਤੀ ਨਾਲ ਜੁੜੇ ਹੋਏ ਆਗੂ ਹਨ ਅਤੇ ਉਨ੍ਹਾਂ ਪਰਿਵਾਰ ਸਮਾਰਾਲਾ ਹਲਕੇ ਦੇ ਲੋਕਾਂ ਦੀ ਲੰਮੇ ਸਮੇਂ ਤੋਂ ਸੇਵਾ ਕਰਦਾ ਆ ਰਿਹਾ ਹੈ। ਜਗਜੀਵਨ ਸਿੰਘ ਦੇ ਪਿਤਾ ਸਵਰਗੀ ਜਥੇਦਾਰ ਕ੍ਰਿਪਾਲ ਸਿੰਘ ਖੀਰਨੀਆਂ ਨੇ ਪੰਜਾਬ ਵਿੱਚ ਇੱਕ ਨਿਸਕਾਮ ਪੰਥਕ ਆਗੂ ਵਜੋਂ ਨਾਮਣਾ ਖੱਟਿਆ ਹੈ ਅਤੇ ਜਗਜੀਵਨ ਸਿੰਘ ਖੀਰਨੀਆਂ ਵੀ ਉਨ੍ਹਾਂ ਦੀ ਵਿਰਾਸਤ ਨੂੰ ਅੱਗੇ ਵਧਾ ਰਹੇ ਹਨ। ਇਸੇ ਤਰ੍ਹਾਂ ਭਗਵੰਤ ਮਾਨ ਨੇ ਲੁਧਿਆਣਾ ਦੱਖਣੀ ਦੇ ਨਾਮਵਰ ਆਗੂ ਅਤੇ ਕਾਂਗਰਸ ਪਾਰਟੀ ਦੇ ਜਲ੍ਹਿਾ ਜਨਰਲ ਸਕੱਤਰ ਰਣਜੀਤ ਸਿੰਘ ਦਾ ਸਵਾਗਤ ਕਰਦਿਆਂ ਕਿਹਾ ਕਿ ਰਣਜੀਤ ਸਿੰਘ ਧਾਰਮਿਕ ਖੇਤਰ ਵੀ ਵਿੱਚ ਅੱਗੇ ਹੋ ਕੇ ਸੇਵਾਵਾਂ ਨਿਭਾ ਰਹੇ ਹਨ।
ਆਪ ਵਿੱਚ ਸਾਮਲ ਹੋਏ ਜਗਜੀਵਨ ਵਿੱਚ ਖੀਰਨੀਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਪਰਿਵਾਰ ਵਿੱਚ ਸਾਮਲ ਹੋ ਕੇ ਬਹੁਤ ਜਅਿਾਦਾ ਖੁਸੀ ਮਹਿਸੂਸ ਕਰ ਰਹੇ ਹਨ। ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਵਿਧਾਇਕ ਜਰਨੈਲ ਸਿੰਘ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਜਗਜੀਵਨ ਸਿੰਘ ਖੀਰਨੀਆਂ ਨੇ ਕਿਹਾ ਕਿ ਪਾਰਟੀ ਦੇ ਸੰਗਠਨ ਨੂੰ ਮਜਬੂਤ ਕਰਨ ਲਈ ਉਹ ਪਿੰਡ ਪਿੰਡ ਤੱਕ ਸੰਪਰਕ ਕਰਨਗੇ ਅਤੇ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਕੰਮ ਕਰਨਗੇ। ਇਸ ਸਮੇਂ ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸੀਨੀਅਰ ਆਗੂ ਨਰਿੰਦਰ ਸਿੰਘ ਸੇਰਗਿੱਲ, ਮੈਡਮ ਨੀਨਾ ਮਿੱਤਲ ਅਤੇ ਹੋਰ ਪਤਵੰਤੇ ਆਗੂ ਹਾਜਰ ਸਨ।