ਲੋਕਾਂ ਨੂੰ ਕੋਰੋਨਾ ਖਿਲਾਫ ਜੰਗ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦਾ ਸੱਦਾ
ਜਾਡਲਾ (ਨਵਾਂਸ਼ਹਿਰ), 2 ਜੂਨ 2021 ਮਾਣਯੋਗ ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਜੰਗ ਛੇੜੀ ਹੋਈ ਹੈ। ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਦੀ ਅਗਵਾਈ ਵਿਚ ਅੱਜ ਸਿਹਤ ਬਲਾਕ ਮੁਜ਼ੱਫਰਪੁਰ ਦੀਆਂ ਵੱਖ-ਵੱਖ ਸੈਂਪਲੰਿਗ ਟੀਮਾਂ ਨੇ 306 ਵਿਅਕਤੀਆਂ ਦੀ ਕੋਰੋਨਾ ਸੈਂਪਲੰਿਗ ਕਰਕੇ ਕੋਰੋਨਾ ਵਾਇਰਸ ਦੀ ਚੇਨ ਤੋੜਨ ਦੀ ਕੋਸ਼ਿਸ਼ ਕੀਤੀ ਹੈ।
ਬਲਾਕ ਐਕਸਟੈਂਸ਼ਨ ਐਜੂਕੇਟਰ (ਬੀਈਈ) ਮੰਨਿਦਰ ਸਿੰਘ ਨੇ ਦੱਸਿਆ ਕਿ ਸਿਹਤ ਬਲਾਕ ਮੁਜ਼ੱਫਰਪੁਰ ਅਧੀਨ ਪੈਂਦੇ ਬੀਰੋਵਾਲ ਅਤੇ ਲੰਗੜੋਆ ਸਮੇਤ ਹੋਰਨਾਂ ਨਾਕਿਆਂ ਉੱਤੇ ਤਾਇਨਾਤ ਸੈਂਪਲੰਿਗ ਟੀਮਾਂ ਨੇ 306 ਵਿਅਕਤੀਆਂ ਦੀ ਸੈਂਪਲੰਿਗ ਕੀਤੀ, ਜਿਨ੍ਹਾਂ ਵਿਚ 220 ਆਰ.ਟੀ.ਪੀ.ਸੀ.ਆਰ. ਅਤੇ 86 ਆਰ.ਏ.ਟੀ. ਟੈਸਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਵਿਰੁੱਧ ਕੋੋਰੋਨਾ ਟੈਸਟਿੰਗ, ਟ੍ਰੇਸਿੰਗ ਤੇ ਟਰੀਟਮੈਂਟ ਕਾਰਗਰ ਹਥਿਆਰ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਉੱਤੇ ਕਾਬੂ ਪਾਉਣ ਲਈ ਵੱਧ ਤੋਂ ਵੱਧ ਸੈਂਪਲੰਿਗ ਕਰਨਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਸੈਂਪਲੰਿਗ ਕਰਨ ਨਾਲ ਕੋਰੋਨਾ ਵਾਇਰਸ ਦੇ ਪ੍ਰਸਾਰ ਉੱਤੇ ਬ੍ਰੇਕ ਲੱਗ ਸਕਦੀ ਹੈ। ਉਨ੍ਹਾਂ ਦੱਸਿਆ ਕਿ ਜੇਕਰ ਟੈਸਟਿੰਗ ਵਿਚ ਕਿਸੇ ਵਿਅਕਤੀ ਦੇ ਪਾਜੇਟਿਵ ਹੋਣ ਦਾ ਪਤਾ ਲੱਗ ਜਾਂਦਾ ਹੈ ਤਾਂ ਉਸ ਵਿਅਕਤੀ ਨੂੰ ਹੋਮ ਆਈਸੋਲੇਟ ਕਰਕੇ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਕੋਰੋਨਾ ਤੋਂ ਬਚਾਅ ਸਬੰਧੀ ਦਿਨ ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਤੋਂ ਬਚਾਅ ਸਬੰਧੀ ਮਾਸਕ ਪਾਉਣ, ਸਮਾਜਕ ਵਿੱਥ ਰੱਖਣ ਅਤੇ ਵਾਰ ਵਾਰ ਹੱਥ ਧੋਣ ਜਾਂ ਸੈਨੇਟਾਈਜ਼ ਕਰਨ ਸਬੰਧੀ ਢਿੱਲ ਨਹੀਂ ਕਰਨੀ ਚਾਹੀਦੀ ਹੈ।
ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਉਂਦਿਆਂ ਕੋਰੋਨਾ ਖਿਲਾਫ ਜੰਗ ਫ਼ਤਿਹ ਕਰਨ ਵਿੱਚ ਸਿਹਤ ਵਿਭਾਗ ਨੂੰ ਸਹਿਯੋਗ ਦੇਣ। ਉਨ੍ਹਾਂ ਇਹ ਵੀ ਕਿਹਾ ਕਿ ਜ਼ਰੂਰੀ ਕੰਮ ਪੈਣ ‘ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ ਅਤੇ ਬਾਹਰ ਨਿਕਲਣ ਸਮੇਂ ਮਾਸਕ, ਰੁਮਾਲ, ਕਪੜੇ, ਚੁੰਨੀ, ਪਰਨੇ ਆਦਿ ਨਾਲ ਮੂੰਹ ਢੱਕ ਕੇ ਰੱਖਿਆ ਜਾਵੇ ਅਤੇ ਇਕ ਦੂਜੇ ਤੋਂ ਜ਼ਰੂਰੀ ਫ਼ਾਸਲਾ ਰਖਿਆ ਜਾਵੇ। ਸਾਬਣ ਆਦਿ ਨਾਲ ਵਾਰ-ਵਾਰ ਹੱਥ ਧੋਣੇ ਵੀ ਬਹੁਤ ਜ਼ਰੂਰੀ ਹਨ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਮਿਊਨਿਟੀ ਸਿਹਤ ਅਫਸਰ ਨਵਨਦੀਪ ਕੌਰ, ਬਲਜਿੰਦਰ ਸਿੰਘ, ਹੈਲਥ ਵਰਕਰ ਸੁਰਿੰਦਰ ਕੁਮਾਰ, ਗੁਰਪ੍ਰੀਤ ਸਿੰਘ, ਸੁੱਚਾ ਸਿੰਘ ਤੇ ਰਾਮ ਕੁਮਾਰ ਸਮੇਤ ਸਿਹਤ ਤੇ ਪੁਲਿਸ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
Home ਪੰਜਾਬ ਐਸ.ਬੀ.ਐੱਸ ਨਗਰ ਕੋਰੋਨਾ ਟੈਸਟਿੰਗ, ਟ੍ਰੇਸਿੰਗ ਤੇ ਟਰੀਟਮੈਂਟ ਕੋਵਿਡ-19 ਮਹਾਂਮਾਰੀ ਵਿਰੁੱਧ ਕਾਰਗਰ ਹਥਿਆਰ : ਬਲਾਕ...