ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1012 ਸੈਂਪਲ ਹੋਰ-ਡਿਪਟੀ ਕਮਿਸ਼ਨਰ

ਜ਼ਿਲ੍ਹੇ ਵਿੱਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 1260 ਵਿਅਕਤੀਆਂ ਨੂੰ ਲਗਾਈ ਗਈ
ਕੋਵਿਡ-19 ਸਬੰਧੀ ਵੈਕਸੀਨ
ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ 6831 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ
ਤਰਨ ਤਾਰਨ, 03 ਜੂਨ 2021
ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 1012 ਸੈਂਪਲ ਹੋਰ ਲਏ ਗਏ ਹਨ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਅੱਜ ਕੀਤੇ ਗਏ 344 ਰੈਪਿਡ ਐਂਟੀਜਨ ਟੈਸਟਾਂ ਵਿੱਚੋਂ 08 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ 336 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਆਰ. ਟੀ. ਪੀ. ਸੀ. ਆਰ., ਰੈਪਿਡ ਐਂਟੀਜਨ ਤੇ ਟਰੂਨੈੱਟ ਵਿਧੀ ਰਾਹੀਂ 2,58,928 ਵਿਅਕਤੀਆਂ ਦੇ ਸੈਂਪਲ ਲਏ ਗਏ ਹਨ, ਜਿੰਨਾਂ ਵਿਚੋਂ 2,51,165 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 668 ਦੀ ਰਿਪੋਰਟ ਆਉਣੀ ਬਾਕੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,32,883 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ਚੁੱਕੀ ਹੈ ।ਅੱਜ ਜ਼ਿਲ੍ਹੇ ਵਿੱਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ 1260 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ।ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨ ਇਸ ਭਿਆਨਕ ਮਹਾਂਮਾਰੀ ‘ਤੇ ਕਾਬੂ ਪਾਉਣ ਲਈ ਵੈਕਸੀਨ ਜ਼ਰੂਰ ਲਗਵਾਉਣ।
ਉਹਨਾਂ ਦੱਸਿਆ ਕਿ ਜ਼ਿਲਾ ਤਰਨ ਤਾਰਨ ਵਿੱਚ ਹੁਣ ਤੱਕ 7588 ਵਿਅਕਤੀ ਕੋਵਿਡ-19 ਤੋਂ ਪੀੜਤ ਪਾਏ ਗਏ ਹਨ।ਉਹਨਾਂ ਦੱਸਿਆ ਕਿ ਹੁਣ ਤੱਕ ਕਰੋਨਾ ਵਾਇਰਸ ਤੋਂ ਪੀੜਤ 6831 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਸਿਹਤਯਾਬੀ ਹਾਸਲ ਕਰ ਚੁੱਕੇ ਹਨ ।
ਜ਼ਿਲਾ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ 436 ਐਕਟਿਵ ਕੇਸ ਹਨ, ਜਿੰਨਾਂ ਵਿੱਚੋਂ 237 ਵਿਅਕਤੀਆਂ ਨੂੰ ਘਰਾਂ ਚ ਇਕਾਂਤਵਾਸ ਕੀਤਾ ਗਿਆ ਹੈ ਅਤੇ 40 ਵਿਅਕਤੀ ਇਲਾਜ ਲਈ ਹੋਰ ਜ਼ਿਲ੍ਹਿਆਂ ਵਿੱਚ ਦਾਖਲ ਹਨ।ਇਸ ਤੋਂ ਇਲਾਵਾ 12 ਮਰੀਜ਼ਾਂ ਨੂੰ ਗੂਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਲਈ ਰੈਫ਼ਰ ਕੀਤਾ ਗਿਆ ਹੈ ਅਤੇ 03 ਮਰੀਜ਼ ਗੁਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਇਲਾਜ ਅਧੀਨ ਹਨ।
ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਮਹਾਂਮਾਰੀ ਪ੍ਰਤੀ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਨੂੰ ਜ਼ਰੂਰ ਅਪਣਾਉਣ ਅਤੇ ਮਾਸਕ ਪਹਿਨਣ, ਹੱਥਾਂ ਨੂੰ ਵਾਰ-ਵਾਰ ਸਾਫ਼ ਕਰਨ ਅਤੇ 2 ਗਜ਼ ਦੀ ਸਮਾਜਿਕ ਦੂਰੀ ਨੂੰ ਬਣਾਏ ਰੱਖਣ।

Spread the love