ਸਰਕਾਰੀ ਸਕੂਲਾਂ ਦੇ ਆਨਲਾਈਨ ਸਮਰ ਕੈਂਪ ’ਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ

ਪਠਾਨਕੋਟ: 4 ਜੂਨ 2021 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਰਚਨਾਤਮਿਕ ਰੁਚੀਆਂ ਪੈਦਾ ਕਰਨ ਲਈ ਅਧਿਆਪਕਾਂ ਵੱਲੋਂ ਸਿੱਖਿਆ ਸਕੱਤਰ ਸ੍ਰੀ ਕਿ੍ਰਸ਼ਨ ਕੁਮਾਰ ਦੀ ਅਗਵਾਈ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਆਨ ਲਾਈਨ ਸਮਰ ਕੈਂਪਾਂ ਦੀ ਸ਼ੁਰੂਆਤ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਸਵੰਤ ਸਿੰਘ, ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ, ਉਪ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਇਨਾਂ ਕੈਂਪਾਂ ਦਾ ਉਦੇਸ਼ ਵਿਦਿਆਰਥੀਆਂ ਵਿੱਚ ਰਚਨਾਮਿਕ ਰੁਚੀਆਂ ਪੈਦਾ ਕਰਨ ਦੇ ਨਾਲ ਨਾਲ ਕੋਵਿਡ 19 ਦੀ ਮਹਾਂਮਾਰੀ ਦੌਰਾਨ ਉਨਾਂ ਨੂੰ ਵੱਖ ਵੱਖ ਗਤੀਵਿਧੀਆਂ ਵਿੱਚ ਸਰਗਰਮ ਵੀ ਰੱਖਣਾ ਹੈ। ਭਾਵੇਂ ਸਰਕਾਰੀ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਹੋ ਚੁੱਕੀਆਂ ਹਨ ਪਰ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਕੋਵਿਡ 19 ਦੀ ਮਹਾਂਮਾਰੀ ਦੇ ਮੱਦੇਨਜ਼ਰ ਵਰਚੂਅਲ ਸਮਰ ਕੈਂਪ ਲਗਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਨਾਂ ਕੈਂਪਾਂ ਵਿੱਚ ਜਿੱਥੇ ਵਿਦਿਆਰਥੀਆਂ ਨੂੰ ਮਹਾਂਮਾਰੀ ਤੋਂ ਬਚਣ ਦੇ ਢੰਗ ਤਰੀਕਿਆਂ ਦੀ ਜਾਣਕਾਰੀ ਦਿੱਤੀ ਜਾ ਰਹ ਹੈ, ਓਥੇ ਇਸ ਦੇ ਨਾਲ ਹੀ ਨਾਲ ਵਿਦਿਆਰਥੀਆਂ ਨੂੰ ਕੋਲਾਜ਼ ਬਣਾਉਣਾ, ਯੋਗਾ, ਫ਼ੈਂਸੀ ਡਰੈੱਸ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਡਾਂਸ ਮੁਕਾਬਲੇ, ਬੈਸਟ ਆਊਟ ਆਫ਼ ਵੇਸਟ, ਕਲੇਅ ਮਾਡਲਿੰਗ, ਪੇਪਰ ਕਰਾਫ਼ਟ, ਨੋਟ ਬੁੱਕ ਡੈਕੋਰੇਸ਼ਨ, ਨਾਨ-ਫ਼ਾਇਰ ਕੁਕਿੰਗ, ਸਲਾਦ ਡੈਕੋਰੇਸ਼ਨ, ਪੇਂਟਿੰਗ (ਥ੍ਰੈੱਡ ਅਤੇ ਵੈਜੀਟੇਬਲ) ਆਦਿ ਦੀ ਸਿਖਲਾਈ ਦਿੱਤੀ ਜਾ ਰਹੀ ਹੈ।
ਉਪ ਜਲਿ੍ਹਾ ਸਿੱਖਿਆ ਅਫਸਰ ਸੈਕੰਡਰੀ ਰਾਜੇਸਵਰ ਸਲਾਰੀਆ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਰਮੇਸ ਲਾਲ ਠਾਕੁਰ ਨੇ ਦੱਸਿਆ ਕਿ ਇਹ ਕੈਂਪ ਪਿਛਲੇ ਹਫਤੇ ਸ਼ੁਰੂ ਹੋਏ ਸਨ ਅਤੇ ਅਧਿਆਪਕਾਂ ਵੱਲੋਂ ਇਹ ਸਵੈ-ਇੱਛਾ ਨਾਲ ਲਗਾਏ ਜਾ ਰਹੇ ਹਨ। ਸਮੂਹ ਸੈਂਟਰ ਸਕੂਲ ਮੁਖੀ , ਸਕੂਲ ਮੁਖੀ ਅਤੇ ਜ਼ਿਲਿਆਂ ਦੀਆਂ ‘ਪੜੋ ਪੰਜਾਬ ਪੜਾਓ ਪੰਜਾਬ’ ਟੀਮਾਂ ਦੇ ਜ਼ਿਲਾ ਕੋਆਰਡੀਨੇਟਰਾਂ ਵੱਲੋਂ ਵੀ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਹਨਾਂ ਆਨਲਾਈਨ ਕੈਂਪਾਂ ਵਿੱਚ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਸ ਮੌਕੇ ਤੇ ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ, ਜਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜਾਓ ਪੰਜਾਬ ਵਨੀਤ ਮਹਾਜਨ, ਸਿੱਖਿਆ ਸੁਧਾਰ ਟੀਮ ਮੈਂਬਰ ਕਮਲ ਕਿਸੋਰ, ਰਮੇਸ ਕੁਮਾਰ, ਮੁਨੀਸ ਕੁਮਾਰ ਆਦਿ ਹਾਜਰ ਸਨ।
ਸਮਰ ਕੈਂਪ ਦੌਰਾਨ ਆਨਲਾਈਨ ਵੱਖ-ਵੱਖ ਗਤੀਵਿਧੀਆਂ ਕਰਦੇ ਹੋਏ ਬੱਚੇ।

Spread the love