ਕੋਵਿਡ ਦੇ ਲੱਛਣ ਹੋਣ ’ਤੇ ਤੁਰੰਤ ਟੈਸਟ ਕਰਵਾਇਆ ਜਾਵੇ-ਡਿਪਟੀ ਕਮਿਸਨਰ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਗੁਰਦਾਸਪੁਰ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕਰ ਰਿਹਾ ਹੈ ਜਾਗਰੂਕ

ਜ਼ਿਲੇ ਅੰਦਰ ਕੋਵਿਡ ਟੈਸਟਾਂ ਦੀ 6 ਲੱਖ 49 ਹਜ਼ਾਰ ਤੋਂ ਟੱਪੀ
ਗੁਰਦਾਸਪੁਰ, 8 ਜੂਨ 2021 ਗੁਰਦਾਸਪੁਰ ਜਿਲੇ ਅੰਦਰ ਕੋਵਿਡ ਟੈਸਟਾਂ ਦੀ ਗਿਣਤੀ 6 ਲੱਖ 49 ਹਜ਼ਾਰ ਤੋਂ ਟੱਪ ਗਈ ਹੈ। ਜ਼ਿਲੇ ਅੰਦਰ ਕੋਵਿਡ ਦੀ ਦੂਜੀ ਲਹਿਰ ਦੌਰਾਨ ਟੈਸਟਿੰਗ ਵਿਚ ਕਾਫੀ ਤੇਜ਼ੀ ਲਿਆਂਦੀ ਗਈ ਹੈ, ਜਿਸ ਤਹਿਤ ਰੋਜਾਨਾਂ ਟੈਸਟਿੰਗ ਦੀ ਗਿਣਤੀ 4 ਹਜਾਰ ਦੇ ਕਰੀਬ ਹੈ।
ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 7 ਜੂਨ ਤਕ ਜਿਲੇ ਵਿਚ ਕੁਲ 6 ਲੱਖ 49 ਹਜ਼ਾਰ 990 ਦੀ ਟੈਸਟਿੰਗ ਕੀਤੀ ਜਾ ਚੁੱਕੀ ਹੈ। ਵਰਤਮਾਨ ਸਮੇਂ ਐਕਟਿਵ ਕੇਸ 682 ਹਨ। ਬੀਤੀ 7 ਜੂਨ ਤਕ 68 ਵਿਅਕਤੀਆਂ ਦੀ ਰਿਪੋਰਟ ਪੋਜ਼ਟਿਵ ਆਈ ਸੀ ਜਦਕਿ ਸਿਹਤਯਾਬ ਹੋਣ ਵਾਲੇ 118 ਵਿਅਕਤੀ ਸਨ। ਹੁਣ ਤਕ ਕੁਲ 19 ਹਜ਼ਾਰ 927 ਵਿਅਕਤੀ ਠੀਕ ਹੋ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕੋਵਿਡ ਦੇ ਲੱਛਣ ਹੋਣ ’ਤੇ ਤੁਰੰਤ ਟੈਸਟ ਕਰਵਾਉਣਾ, ਇਸ ਮਹਾਂਮਾਰੀ ਨੂੰ ਰੋਕਣ ਦਾ ਸਭ ਤੋਂ ਅਹਿਮ ਪੜਾਅ ਹੈ, ਜਿਸ ਕਰਕੇ ਲੋਕ ਟੈਸਟਿੰਗ ਜਰੂਰ ਕਰਵਾਉਣ। ਇਸ ਤੋਂ ਇਲਾਵਾ ਕੋਵਿਡ ਦੀ ਰੋਕਥਾਮ ਲਈ ਬਾਕੀ ਨਿਯਮਾਂ ਜਿਵੇਂ ਕਿ ਲਗਾਤਾਰ ਹੱਥ ਧੋਣਾ, ਦੂਰੀ ਬਣਾ ਕੇ ਰੱਖਣਾ, ਮਾਸਕ ਪਾਉਣ ਦੀ ਪਾਲਣਾ ਕਰਨ ਅਤੇ ਵੈਕਸੀਨ ਲਗਾਈ ਜਾਵੇ।

 

Spread the love