ਕੋਵਿਡ ਵੈਕਸੀਨ ਸਬੰਧੀ 18 ਤੋਂ 44 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਵਿੱਚ ਲਿਆਂਦੀ ਜਾਵੇਗੀ ਹੋਰ ਤੇਜ਼ੀ -ਸਿਵਲ ਸਰਜਨ

ਜ਼ਿਲ੍ਹੇ ਦੇ 130 ਸਬ-ਸੈਂਟਰਾਂ ਦੇ ਨੇੜਲੇ ਪਿੰਡਾਂ ਵਿੱਚ ਲਗਾਈ ਜਾ ਰਹੀ ਹੈ ਕੋਰੋਨਾ ਵੈਕਸੀਨ
ਤਰਨ ਤਾਰਨ, 15 ਜੂਨ 2021
ਪੰਜਾਬ ਸਰਕਾਰ ਵੱਲੋਂ 18 ਤੋਂ 44 ਸਾਲ ਉਮਰ ਵਰਗ ਲਈ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਦੀ ਜਾ ਰਹੀ ਹੈ। ਹੁਣ ਸਰਕਾਰ ਵੱਲੋਂ ਕੋਵਿਡ ਟੀਕਾਕਰਨ ਲਈ ਦੁਕਾਨਦਾਰ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਉਦਯੋਗ ਅਧੀਨ ਸਟਾਫ (ਹੋਟਲ, ਰੇਸਟੋਰੈਂਟ, ਮੈਰਿਜ ਪੈਲੇਸਿਜ਼, ਕੈਟਰਰ), ਹਲਵਾਈ ਅਤੇ ਬੈਹਰੇ, ਉਦਯੋਗਿਕ ਕਾਮੇ, ਰੇਹੜੀ ਵਾਲੇ, ਗਲੀਆ ਵਿੱਚ ਸਾਮਾਨ ਵੇਚਣ ਵਾਲੇ ਵਿਸ਼ੇਸ ਤੌਰ ‘ਤੇ ਖ਼ਾਣ ਪੀਣ (ਜੂਸ, ਚਾਟ, ਫਰੂਟ ਆਦਿ), ਬੱਸ ਡਰਾਈਵਰ, ਕਡੰਕਟਰ, ਟੈਕਸੀ ਡਰਾਈਵਰ, ਡਿਲਵਰੀ ਬੁਆਏ, ਐਲ. ਪੀ. ਜੀ. ਸਿਲੰਡਰ ਵੰਡਣ ਵਾਲੇ ਵਿਆਕਤੀ, ਯੂ. ਐੱਲ. ਬੀ ਅਤੇ ਪੀ. ਆਰ. ਆਈ. ਨੁਮਾਇੰਦੇ ਜਿਵੇਂ ਕਿ ਮੇਅਰ ਕੌਂਸਲਰ, ਸਰਪੰਚ, ਪੰਚ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤੀ ਸੰਮਤੀ ਅਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀ ਜਾਂ ਇੰਟਰਨੈਸ਼ਨਲ ਟਰੈਵਲਰ ਆਦਿ ਨਵੀਂ ਸ਼੍ਰੇਣੀਆ ਜੋੜੀਆ ਗਈਆ ਹਨ ।
ਇਸ ਸੰਬੰਧ ਵਿੱਚ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਅਪੀਲ ਕੀਤੀ ਗਈ ਕਿ ਸਾਰੇ ਸਰਪੰਚ ਅਤੇ ਪੰਚ ਵੱਧ ਚੜ੍ਹ ਕੇ ਅੱਗੇ ਆਉਣ ਅਤੇ ਆਪਣੇ ਆਪਣੇ ਪਿੰਡ ਵਾਸੀਆਂ ਨੂੰ ਟੀਕਾਕਰਨ ਕਰਵਾਉਣ ਅਤੇ ਸ਼ਹਿਰ ਦੇ ਨੌਜਵਾਨ ਵੀ ਵੈਕਸੀਨੇਸ਼ਨ ਮੁਹਿੰਮ ਵਿੱਚ ਵੱਧ ਤੋਂ ਵੱਧ ਚੜ੍ਹ ਕੇ ਯੋਗਦਾਨ ਪਾਉਣ ਅਤੇ ਆਪਣਾ ਟੀਕਾਕਰਨ ਕਰਵਾਉਣ ।ਉਹਨਾਂ ਕਿਹਾ ਕਿ ਜ਼ਿਲ੍ਹੇ ਦੇ 130 ਸਬ-ਸੈਂਟਰਾਂ ਦੇ ਨੇੜਲੇ ਪਿੰਡਾਂ ਵਿੱਚ ਕੋਰੋਨਾ ਵੈਕਸੀਨ ਲਗਾਈ ਜਾ ਰਹੀ ਹੈ।
ਉਹਨਾਂ ਕਿਹਾ ਕਿ ਟੀਕਾਕਰਨ ਉਪਰੰਤ ਵੀ 5 ਕੋਵਿਡ ਅਨੁਰੂਪ ਵਿਵਹਾਰਾਂ ਦੀ ਪਾਲਣਾ ਕਰੋ। ਸਹੀ ਢੰਗ ਨਾਲ ਮਾਸਕ ਪਹਿਨੋ, ਸਾਬਣ ਅਤੇ ਪਾਣੀ ਨਾਲ ਸਮੇਂ ਸਮੇਂ ਤੇ ਹੱਥ ਧੋਵੋ ਜਾਂ ਸੈਨੇਟਾਈਜ਼ ਕਰੋ, ਘੱਟ ਤੋਂ ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖੋ, ਜੇਕਰ ਤੁਹਾਨੂੰ ਕੋਈ ਲੱਛਣ ਹੈ ਤਾਂ ਤੁਰੰਤ ਖ਼ੁਦ ਨੂੰ ਵੱਖਰਾ ਰੱਖੋ, ਆਪਣਾ ਟੈੱਸਟ ਕਰਵਾਓ ।
ਇਸ ਸੰਬੰਧੀ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਕੋਵਿਡ-19 ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਸਰਦਾਰ ਹੈ, ਲਾਭਪਾਤਰੀਆਂ ਨੂੰ ਇਹ ਵੈਕਸੀਨ ਜਰੂਰ ਲਗਵਾਉਣੀ ਚਾਹੀਦੀ ਹੈ, ਇਸ ਵੈਕਸੀਨ ਦੇ ਕੋਈ ਵੀ ਬੁਰੇ ਪ੍ਰਭਾਵ ਨਹੀਂ ਹਨ । ਸਗੋਂ ਇਹ ਕੋਰੋਨਾ ਬਿਮਾਰੀ ਤੋਂ ਬਚਾਉਣ ਲਈ ਪ੍ਰਭਾਵੀ ਹੈ । ਜੇਕਰ ਕੋਈ ਦਿਲ ਦੇ ਰੋਗਾਂ, ਸ਼ੂਗਰ ਜਾਂ ਕੋਈ ਹੋਰ ਗੰਭੀਰ ਬਿਮਾਰੀਆਂ ਤੋਂ ਪ੍ਰਭਾਵਿਤ ਹੈ ਤਾਂ ਉਸ ਨੂੰ ਕੋਵਿਡ-19 ਵੈਕਸੀਨ ਲਗਵਾਉਣਾ ਹੋਰ ਵੀ ਜ਼ਰੂਰੀ ਹੈ । ਜੇਕਰ ਵਿਅਕਤੀ ਕਿਸੇ ਵੀ ਤਰ੍ਹਾਂ ਦੀ ਦਵਾਈ ਦਾ ਸੇਵਨ ਕਰ ਰਿਹਾ ਹੈ ਤਾਂ ਉਹ ਬਿਨ੍ਹਾਂ ਦਵਾਈ ਬੰਦ ਕੀਤੇ ਕੋਰੋਨਾ ਵੈਕਸੀਨ ਲਗਵਾ ਸਕਦਾ ਹੈ ।

Spread the love