ਨਜਾਇਜ ਤੌਰ `ਤੇ ਚਲ ਰਹੀਆਂ ਮੋਬਾਈਲ ਆਟਾ ਚੱਕੀਆਂ `ਤੇ ਪੂਰਨ ਤੌਰ `ਤੇ ਪਾਬੰਦੀ

Mr. Arvind Pal Singh Sandhu
Mr. Arvind Pal Singh Sandhu

ਫਾਜ਼ਿਲਕਾ, 18 ਜੂਨ 2021
ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਫੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਅੰਦਰ ਨਜਾਇਜ ਤੌਰ `ਤੇ ਚਲ ਰਹੀਆਂ ਮੋਬਾਈਲ ਆਟਾ ਚੱਕੀਆਂ `ਤੇ ਪੂਰਨ ਤੌਰ `ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 31 ਜੁਲਾਈ 2021 ਤੱਕ ਲਾਗੂ ਰਹਿਣਗੇ।
ਹੁਕਮਾਂ ਵਿਚ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਵਿਚ ਕੁਝ ਵਿਅਕਤੀਆਂ ਵੱਲੋਂ ਨਜਾਇਜ ਮੋਬਾਈਲ ਆਟਾ ਚੱਕੀਆਂ ਚਲਾਈਆਂ ਜਾ ਰਹੀਆਂ ਹਨ, ਜਿਸ ਕਰਕੇ ਮੰਨਜੂਰਸ਼ੁਦਾ ਆਟਾ ਚੱਕੀਆਂ ਦਾ ਕੰਮ ਕਰਨ ਵਾਲੇ ਵਿਅਕਤੀਆਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਚੰਡੀਗੜ ਵੱਲੋਂ ਜਾਰੀ ਹੁਕਮ ਅਨੁਸਾਰ ਮੋਬਾਈਲ ਆਟਾ ਚੱਕੀਆਂ `ਤੇ ਰੋਕ ਲਗਾਈ ਜਾਣੀ ਜ਼ਰੂਰੀ ਹੈ, ਇਸ ਤਹਿਤ ਹੁਕਮ ਜਾਰੀ ਕੀਤੇ ਗਏ ਹਨ।

Spread the love