ਜ਼ਿਲ੍ਹਾ ਲੁਧਿਆਣਾ ਵਿੱਚ ਅੱਜ ਫੇਰ 11009 ਸੈਂਪਲ ਲਏ

VARINDER KUMAR
ਡਿਪਟੀ ਕਮਿਸ਼ਨਰ ਵੱਲੋਂ ਸਾਰੇ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ, ਚੋਣ ਅਮਲੇ ਦੇ ਠਹਿਰਣ, ਖਾਣ-ਪੀਣ ਤੇ ਰਿਫਰੈਸ਼ਮੈਂਟ ਦੇ ਕੀਤੇ ਜਾਣ ਪੁਖ਼ਤਾ ਪ੍ਰਬੰਧ

ਮਿਸ਼ਨ ਫਤਿਹ
ਮਰੀਜ਼ਾਂ ਦੇ ਠੀਕ ਹੋਣ ਦੀ ਦਰ 97.05% ਹੋਈ
ਲੁਧਿਆਣਾ, 23 ਜੂਨ 2021 ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਦਿਨ ਵਿੱਚ ਸ਼ੱਕੀ ਮਰੀਜ਼ਾਂ ਦੇ 11009 ਸੈਂਪਲ ਲਏ ਗਏ।
ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 86741 ਮਰੀਜ਼ਾਂ ਵਿਚੋਂ 97.05% (84185 ਕੋਵਿਡ ਪੋਜ਼ਟਿਵ ਮਰੀਜ਼) ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ ਕੁਝ ਹੋਰ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਜਾਂ ਸ਼ੱਕੀ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਸੇ ਤਰ੍ਹਾਂ ਅੱਜ ਵੀ 11009 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ ਅਤੇ ਜਲਦ ਹੀ ਉਨ੍ਹਾਂ ਦੇ ਨਤੀਜੇ ਮਿਲਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ 476 ਪੋਜ਼ਟਿਵ ਮਰੀਜ਼ ਹਨ। ਜ਼ਿਲ੍ਹੇ ਵਿੱਚ ਹੁਣ ਤੱਕ ਤੰਦਰੁਸਤ ਹੋਏ ਮਰੀਜ਼ਾਂ ਦੀ ਸੰਖਿਆ 84185 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ ਦੌਰਾਨ ਕੁਲ 62 ਮਰੀਜ਼ (50 ਜ਼ਿਲ੍ਹਾ ਲੁਧਿਆਣਾ ਤੋਂ ਨਵੇਂ ਮਰੀਜ਼ ਅਤੇ 12 ਹੋਰ ਰਾਜਾਂ/ਜ਼ਿਲ੍ਹਿਆਂ ਦੇ) ਪੋਜ਼ਟਿਵ ਪਾਏ ਗਏ ਹਨ।
ਉਨ੍ਹਾਂ ਕਿਹਾ ਕਿ ਹੁਣ ਤੱਕ ਕੁੱਲ 1642102 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 1642027 ਨਮੂਨਿਆਂ ਦੀ ਰਿਪੋਰਟ ਪ੍ਰਾਪਤ ਹੋਈ ਹੈ, 1543822 ਨਮੂਨੇ ਨੈਗਟਿਵ ਪਾਏ ਗਏ ਹਨ ਅਤੇ 75 ਨਮੂਨਿਆਂ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਦੱਸਿਆ ਕਿ ਹੁਣ ਲੁਧਿਆਣਾ ਨਾਲ ਸਬੰਧਤ ਕੁਲ ਮਰੀਜ਼ਾਂ ਦੀ ਗਿਣਤੀ 86741 ਹੈ, ਜਦਕਿ 11464 ਮਰੀਜ਼ ਦੂਜੇ ਜ਼ਿਲ੍ਹਿਆਂ/ਰਾਜਾਂ ਨਾਲ ਸਬੰਧਤ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਅੱਜ 3 ਮੌਤਾਂ ਦੀ ਪੁਸ਼ਟੀ ਹੋਈ ਹੈ (1 ਜ਼ਿਲ੍ਹਾ ਲੁਧਿਆਣਾ, 1 ਸੰਗਰੂਰ ਅਤੇ 1 ਫਿਰੋਜ਼ਪੁਰ ਨਾਲ ਸਬੰਧਤ ਹੈ)। ਹੁਣ ਤੱਕ ਕੋਰੋਨਾ ਤੋਂ ਪੀੜਤ ਮਰੀਜ਼ਾਂ ਦੀ ਮੌਤ ਦੀ ਕੁੱਲ ਗਿਣਤੀ ਲੁਧਿਆਣਾ ਤੋਂ 2080 ਅਤੇ 1034 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ।
ਸ੍ਰੀ ਸ਼ਰਮਾ ਨੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।

 

Spread the love