ਨਸ਼ਿਆ ਖ਼ਿਲਾਫ਼ ਜੰਗ ਵਿੱਚ ਡੈਪੋ ਮੁਹਿੰਮ ਦਾ ਅਹਿਮ ਯੋਗਦਾਨ: ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

ਨਸ਼ਾ ਪੀੜਤਾਂ ਨੂੰ ਇਲਾਜ ਕਰਵਾਉਣ ਲਈ ਪ੍ਰੇਰਿਤ ਕਰਨ ‘ਚ ਡੈਪੋਜ਼ ਨੇ ਨਿਭਾਈ ਅਹਿਮ ਭੂਮਿਕਾ
ਜ਼ਿਲ੍ਹੇ ਵਿੱਚ ਨਸ਼ਿਆਂ ਖ਼ਿਲਾਫ਼ ਸਰਗਰਮ ਹਨ 10 ਹਜ਼ਾਰ ਤੋਂ ਵੱਧ ਡੈਪੋਜ਼
ਐਸ ਏ ਐਸ ਨਗਰ, 24 ਜੂਨ 2021
ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਡਰੱਗ ਐਬਿਊਜ਼ ਪ੍ਰੀਵੈਂਸ਼ਨ ਅਫ਼ਸਰ (ਡੈਪੋ) ਮੁਹਿੰਮ ਦੇ ਸਾਰਥਕ ਸਿੱਟੇ ਨਿਕਲ ਰਹੇ ਹਨ ਹਨ ਤੇ ਨਸ਼ਿਆਂ ਦੀ ਸਮੱਸਿਆ ਵੱਡੇ ਪੱਧਰ ‘ਤੇ ਹੱਲ ਹੋਈ ਹੈ।
ਨਸ਼ਿਆਂ ਵਿਰੋਧੀ ਮੁਹਿੰਮ ਸਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 10,883 ਡੈਪੋ ਰਜਿਸਟਰ ਕੀਤੇ ਗਏ। ਇਨ੍ਹਾਂ ਵਿੱਚ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਪਿੰਡਾਂ ਦੇ ਪੰਚ ਤੇ ਸਰਪੰਚ ਵੀ ਸ਼ਾਮਲ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਡੈਪੋ ਮੁਹਿੰਮ ਸਦਕਾ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਲੋਕਾਂ ਦੀ ਸ਼ਮੂਲੀਅਤ ਯਕੀਨੀ ਬਣਾਈ ਗਈ ਹੈ। ਇਸ ਤਹਿਤ ਜਿੱਥੇ ਡੈਪੋ ਬਣਨ ਵਾਲਿਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ ਹੈ, ਉਥੇ ਇਨ੍ਹਾਂ ਵੱਲੋਂ ਅੱਗੇ ਹੋਰ ਵੀ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਜਾ ਰਿਹਾ ਹੈ। ਜਦੋਂ ਵੀ ਕਿਤੇ ਕਿਸੇ ਡੈਪੋ ਨੂੰ ਨਸ਼ਾ ਪੀੜਤ ਬਾਰੇ ਪਤਾ ਲੱਗਦਾ ਹੈ ਤਾਂ ਉਹ ਨਸ਼ਾ ਪੀੜਤ ਅਤੇ ਉਸ ਦੇ ਪਰਿਵਾਰ ਨੂੰ ਮਿਲਾਪਣੇ ਢੰਗ ਨਾਲ ਸਮਝਾ ਕੇ ਇਲਾਜ ਲਈ ਤਿਆਰ ਕਰਦਾ ਹੈ।
ਸ੍ਰੀ ਦਿਆਲਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਪੀੜਤਾਂ ਦਾ ਇਲਾਜ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਤੇ ਓਟ ਕਲੀਨਿਕਸ ਵਿੱਚ ਮੁਫ਼ਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਵੱਖ-ਵੱਖ ਥਾਈਂ ਆਨਲਾਈਨ ਸੈਮੀਨਾਰ ਕਰਵਾਏ ਜਾ ਰਹੇ ਹਨ ਤੇ ਵਰਕਸ਼ਾਪਸ ਲਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨਾਲ ਵੱਧ ਤੋਂ ਵੱਧ ਸਮਾਂ ਬਿਤਾਉਣ ਅਤੇ ਉਨ੍ਹਾਂ ਪ੍ਰਤੀ ਮਿਲਾਪੜਾ ਰਵੱਈਆ ਅਪਣਾ ਕੇ ਰੱਖਣ ਤਾਂ ਜੋ ਬੱਚੇ ਆਪਣੀ ਹਰ ਗੱਲ ਉਨ੍ਹਾਂ ਨਾਲ ਸਾਂਝੀ ਕਰਨ। ਉਨ੍ਹਾਂ ਕਿਹਾ ਕਿ ਜੇ ਕੋਈ ਇਨਸਾਨ ਨਸ਼ਿਆਂ ਦੀ ਲਪੇਟ ਵਿੱਚ ਆ ਵੀ ਗਿਆ ਹੈ ਤਾਂ ਵੀ ਉਸ ਪ੍ਰਤੀ ਮਿਲਾਪੜਾ ਰਵੱਈਆ ਅਪਣਾ ਕੇ ਉਸ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਣਾ ਚਾਹੀਦਾ ਹੈ।

Spread the love