42 ਹਜ਼ਾਰ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ; ਕੁਲ 1176 ਸਥਾਨਾਂ ਦੀ ਸ਼ਨਾਖ਼ਤ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

ਪਲਸ ਪੋਲੀਓ ਮੁਹਿੰਮ’ 27 ਜੂਨ ਤੋਂ
ਸਿਰਫ਼ ਉੱਚ ਜੋਖਮ ਵਾਲੇ ਖੇਤਰ ਕਵਰ ਕੀਤੇ ਜਾਣਗੇ
ਐਸ ਏ ਐਸ ਨਗਰ, 25 ਜੂਨ 2021
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਪੋਲੀਓ ਰੋਕੂ ਬੂੰਦਾਂ ਪਿਉਣ ਸਬੰਧੀ ਸਬ-ਨੈਸ਼ਨਲ ਮੁਹਿੰਮ ਜ਼ਿਲ੍ਹੇ ਵਿੱਚ 27 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ।
‘ਕੋਰੋਨਾ ਵਾਇਰਸ’ ਮਹਾਂਮਾਰੀ ਦੇ ਫੈਲਾਅ ਕਾਰਨ ਇਸ ਮੁਹਿੰਮ ਤਹਿਤ ਸਿਰਫ਼ ਉੱਚ ਜੋਖਮ ਵਾਲੇ ਖੇਤਰ, ਜਿਨ੍ਹਾਂ ਤਹਿਤ ਪਰਵਾਸੀ ਆਬਾਦੀ, ਭੱਠੇ, ਨਿਰਮਾਣ ਸਥਾਨ, ਝੁੱਗੀ-ਬਸਤੀ ਖੇਤਰ ਹੀ ਕਵਰ ਕੀਤੇ ਜਾਣਗੇ।
ਜ਼ਿਲ੍ਹੇ ਵਿਚ 42 ਹਜ਼ਾਰ ਬੱਚਿਆਂ ਨੂੰ ਦਵਾਈ ਪਿਲਾਉਣ ਦਾ ਟੀਚਾ ਹੈ, ਜਿਸ ਲਈ ਕੁਲ 1176 ਸਥਾਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਲਈ ਘਰ ਘਰ ਜਾ ਕੇ ਦਵਾਈ ਪਿਲਾਉਣ ਵਾਲੀਆਂ ਕੁਲ 312 ਟੀਮਾਂ ਬਣਾਈਆਂ ਗਈਆਂ ਹਨ ਜਦਕਿ ਮੋਬਾਈਲ ਟੀਮਾਂ ਦੀ ਗਿਣਤੀ 49 ਹੈ। ਕੁਲ ਵੈਕਸੀਨੇਟਰ 722 ਹਨ ਜਦਕਿ ਸਮੁੱਚੀ ਮੁਹਿੰਮ ‘ਤੇ ਨਿਗਰਾਨੀ ਰੱਖਣ ਵਾਲੇ ਸੁਪਰਵਾਇਜ਼ਰਾਂ ਦੀ ਗਿਣਤੀ 51 ਹੈ।
ਉਨ੍ਹਾਂ ਦਸਿਆ ਕਿ ਸਮੁੱਚੀ ਮੁਹਿੰਮ ਦੌਰਾਨ ਕੋਰੋਨਾ ਵਾਇਰਸ ਮਹਾਂਮਾਰੀ ਦੀ ਰੋਕਥਾਮ ਲਈ ਜਾਰੀ ਦਿਸ਼ਾ-ਨਿਰਦੇਸ਼ਾ ਦੀ ਪਾਲਣਾ ਕੀਤੀ ਜਾਵੇਗੀ। ਸਿਹਤ ਕਾਮੇ ਮੂੰਹ ਢਕਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਤਮਾਮ ਜ਼ਰੂਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਪਾਲਣਾ ਕਰਨਗੇ।
ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਪਣੇ ਬੱਚਿਆਂ ਨੂੰ ਦਵਾਈ ਜ਼ਰੂਰ ਪਿਲਾਉਣ ਕਿਉਂਕਿ ਬੱਚਿਆਂ ਨੂੰ ਵੱਖ-ਵੱਖ ਬੀਮਾਰੀਆਂ ਤੋਂ ਬਚਾਉਣ ਲਈ ਇਹ ਦਵਾਈ ਪਿਲਾਉਣਾ ਬਹੁਤ ਜ਼ਰੂਰੀ ਹੈ।
ਕੋਰੋਨਾ ਵਾਇਰਸ’ ਮਹਾਂਮਾਰੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਮਾਰੂ ਬੀਮਾਰੀ ਤੋਂ ਘਬਰਾਉਣ ਦੀ ਨਹੀਂ ਸਗੋਂ ਤਮਾਮ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵਲੋਂ ਇਸ ਬੀਮਾਰੀ ਦੀ ਰੋਕਥਾਮ ਲਈ ਲੋੜੀਂਦੇ ਪ੍ਰਬੰਧਾਂ ਅਤੇ ਸਹੂਲਤਾਂ ਪੱਖੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਪਰ ਲੋਕਾਂ ਦੇ ਸਹਿਯੋਗ ਅਤੇ ਤਾਲਮੇਲ ਨਾਲ ਹੀ ਇਸ ਬੀਮਾਰੀ ਵਿਰੁਧ ਚਲਾਈ ਗਈ ‘ਮਿਸ਼ਨ ਫ਼ਤਿਹ’ ਮੁਹਿੰਮ ਨੂੰ ਪੂਰਨ ਤੌਰ ਉੱਤੇ ਕਾਮਯਾਬ ਕੀਤਾ ਜਾ ਸਕਦਾ ਹੈ।

Spread the love