ਡੀ.ਸੀ. ਵੱਲੋਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ‘ਚ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਦਾ ਕੀਤਾ ਨਿਰੀਖਣ

ਆਗਾਮੀ ਵਿਧਾਨ ਸਭਾ ਚੋਣਾਂ 2022 ਦੀ ਨਿਰਵਿਘਨ ਅਤੇ ਸੁਚਾਰੂ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸ਼ਨ ਵਚਨਬੱਧ ਹੈ – ਜ਼ਿਲ੍ਹਾ ਚੋਣ ਅਫ਼ਸਰ
ਲੁਧਿਆਣਾ, 01 ਜੁਲਾਈ 2021 ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੱਲੋਂ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵੇਅਰ ਹਾਊਸ ਵਿੱਚ ਸਟੋਰ ਕੀਤੀਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼.) ਅਤੇ ਵੋਟਰ-ਵੈਰੀਫਾਈਡ ਪੇਪਰ ਆਡਿਟ ਟ੍ਰੇਲ (ਵੀ.ਵੀ.ਪੀ.ਏ.ਟੀ.) ਮਸ਼ੀਨਾਂ ਦਾ ਨਿਰੀਖਣ ਕੀਤਾ।
ਚੈਕਿੰਗ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।
ਨਿਰੀਖਣ ਪ੍ਰਕਿਰਿਆ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਆਗਾਮੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੁਧਿਆਣਾ ਵਿੱਚ ਨਿਰਵਿਘਨ ਅਤੇ ਸੁਚਾਰੂ ਪੋਲਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਜਾਣੰ{ ਕਰਵਾਇਆ ਕਿ ਜ਼ਿਲ੍ਹੇ ਵਿੱਚ ਸੁਚਾਰੂ ਅਤੇ ਸ਼ਾਂਤਮਈ ਢੰਗ ਨਾਲ ਚੋੜ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਦੇ ਮੰਤਵ ਨਾਲ ਪ੍ਰਸ਼ਾਸਨ ਵੱਲੋਂ ਲੁਧਿਆਣਾ ਵਿੱਚ ਢੁੱਕਵੇਂ ਪ੍ਰਬੰਧ ਕੀਤੇ ਗਏ ਹਨ।
ਸ੍ਰੀ ਸ਼ਰਮਾ ਨੇ ਕਿਹਾ ਕਿ ਵੇਅਰ ਹਾਊਸ ਦੀ ਬੇਹਤਰ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਵੇਅਰਹਾਊਸ ਵਿੱਚ, ਪ੍ਰਸ਼ਾਸਨ ਦੁਆਰਾ 3240 ਕੰਟਰੋਲ ਯੂਨਿਟ, 87 ਬੈਲਟ ਯੂਨਿਟ ਅਤੇ 595 ਵੀ.ਵੀ.ਪੀ.ਏ.ਟੀ. ਮਸ਼ੀਨਾਂ ਸਟੋਰ ਕੀਤੀਆਂ ਗਈਆਂ ਹਨ।
ਇਸ ਮੌਕੇ ਹਾਜ਼ਰ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ (ਯੂ.ਟੀ.) ਡਾ. ਹਰਜਿੰਦਰ ਸਿੰਘ ਬੇਦੀ, ਚੋਣ ਤਹਿਸੀਲਦਾਰ ਸ੍ਰੀਮਤੀ ਅੰਜੂ ਬਾਲਾ ਅਤੇ ਰਾਜਨੀਤਿਕ ਪਾਰਟੀਆਂ ਕਾਂਗਰਸ, ਬਹੁਜਨ ਸਮਾਜ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਵੀ ਸ਼ਾਮਲ ਸਨ।

Spread the love