ਮੁਹਾਲੀ, 1 ਜੁਲਾਈ 2021 ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸਨੂੰ ਲੈ ਕੇ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਐਮ.ਪੀ ਤਿਵਾੜੀ ਮੁਹਾਲੀ ਫੇਜ਼ 10 ਸਥਿਤ ਡਿੰਪਲ ਸਭਰਵਾਲ ਦੇ ਨਿਵਾਸ ਵਿਖੇ ਆਯੋਜਿਤ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਦੀ ਇੱਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਤੇਜ਼ੀ ਨਾਲ ਵਿਕਾਸ ਕਾਰਜ ਕਰਵਾ ਰਹੀ ਹੈ ਅਤੇ ਕੋਰੋਨਾ ਮਹਾਂਮਾਰੀ ਦੇ ਦੌਰ ਦੇ ਬਾਵਜੂਦ ਵਿਕਾਸ ਦੀ ਰਫ਼ਤਾਰ ਨੂੰ ਰੁਕਣ ਨਹੀਂ ਦਿੱਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਜਲਦ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਐਮ.ਪੀ ਤਿਵਾੜੀ ਨੇ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸਨੂੰ ਲੈ ਕੇ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਦੌਰਾਨ ਹੋਰਨਾਂ ਤੋਂ ਇਲਾਵਾ, ਪ੍ਰੋ ਅੰਗਰੇਜ ਸਿੰਘ ਚਾਹਲ ਪ੍ਰਧਾਨ, ਦਰਸ਼ਨ ਸਿੰਘ ਧਾਲੀਵਾਲ, ਬਾਲਾ ਸਿੰਘ, ਰਜਿੰਦਰ ਕੌਰ, ਨਵੀਨ ਸੱਭਰਵਾਲ, ਸਤੀਸ਼ ਕੁਮਾਰ, ਪ੍ਰਦੀਪ ਕਾਲੀਆ, ਗੁਰਚਰਨ ਸਿੰਘ ਖੇੜਾ, ਅਸ਼ਵਨੀ ਜੁਨੇਜਾ, ਵਿਸ਼ਾਲ ਕੋਹਲੀ’ ਪਰਵੀਨ ਸੱਭਰਵਾਲ, ਰਜਤ ਕੋਹਲੀ, ਅਮਨ ਸਲੈਚ ਵੀ ਮੌਜੂਦ ਰਹੇ।