ਨਿਗਮ ਕੌਸਲਰ ਮਮਤਾ ਆਸ਼ੂ ਵੱਲੋਂ ਦੁੱਗਰੀ ਫੇਜ-2 ‘ਚ 41 ਲੱਖ ਰੁਪਏ ਦੀ ਲਾਗਤ ਨਾਲ ਵਿਕਸਤ ਨਵੀਂ ਗ੍ਰੀਨ ਬੈਲਟ ਵਸਨੀਕਾਂ ਨੂੰ ਸਮਰਪਿਤ

ਚੱਲ ਰਹੇ ਵਿਕਾਸ ਪ੍ਰੋਜੈਕਟ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਗੇ – ਮਮਤਾ ਆਸ਼ੂ
ਹਲਕਾ ਗਿੱਲ ਨੂੰ ਮਾਡਲ ਹਲਕੇ ਵਜੋਂ ਕੀਤਾ ਜਾ ਰਿਹਾ ਵਿਕਸਤ – ਕੌਂਸਲਰ ਹਰਕਰਨ ਸਿੰਘ ਵੈਦ
ਲੁਧਿਆਣਾ, 02 ਜੁਲਾਈ 2021  ਸ਼ਹਿਰ ਵਿਚ ਉੱਚ ਪੱਧਰੀ ਨਾਗਰਿਕ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਨਗਰ ਨਿਗਮ ਕੌਂਸਲਰ ਸ੍ਰੀਮਤੀ ਮਮਤਾ ਆਸ਼ੂ ਵੱਲ਼ੋ ਅੱਜ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦੀ ਤਰਫੋਂ ਵਾਰਡ ਨੰਬਰ 44 ਅਧੀਨ ਫੇਜ਼-2 ਅਰਬਨ ਅਸਟੇਟ ਦੁੱਗਰੀ ਵਿਚ ਗ੍ਰੇਟਰ ਲੁਧਿਆਣਾ ਏਰੀਆ ਡਿਵੈਲਪਮੈਂਟ ਅਥਾਰਟੀ (ਗਲਾਡਾ) ਵੱਲੋਂ ਨਵੀਂ ਵਿਕਸਤ ਗ੍ਰੀਨ ਬੈਲਟ ਦਾ ਉਦਘਾਟਨ ਕੀਤਾ ਗਿਆ। ਇਹ ਗ੍ਰੀਨ ਬੈਲਟ 41 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਹੈ।
ਨਿਗਮ ਕੌਂਸਲਰ ਸ. ਹਰਕਰਨਦੀਪ ਸਿੰਘ ਵੈਦ, ਬਰਜਿੰਦਰ ਕੌਰ ਅਤੇ ਸ. ਏਕਨੂਰ ਸਿੰਘ ਕੜਵਲ ਦੇ ਨਾਲ ਸ੍ਰੀਮਤੀ ਮਮਤਾ ਆਸ਼ੂ ਨੇ ਕਿਹਾ ਕਿ ਇਹ ਪ੍ਰਾਜੈਕਟ ਇਲਾਕੇ ਦੇ ਵਿਕਾਸ ਵਜੋਂ ਨਵੇਂ ਯੁਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵਾਰਡ ਦੇ ਲੋਕਾਂ ਦੀ ਸਹੂਲਤ ਲਈ ਇੱਕ ਓਪਨ ਜਿੰਮ, ਬੱਚਿਆਂ ਦੇ ਖੇਡਣ ਲਈ ਸਥਾਨ ਅਤੇ ਪਖਾਨੇ ਵੀ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਪੂਰੇ ਸ਼ਹਿਰ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਚੱਲ ਰਹੇ ਹਨ ਜੋਕਿ ਵਿਕਾਸ ਦੀ ਗਤੀ ਵਿੱਚ ਹਨੇਰੀ ਲਿਆਉਣਗੇ। ਸ੍ਰੀਮਤੀ ਆਸ਼ੂ ਨੇ ਕਿਹਾ ਕਿ ਹੋਰਨਾਂ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਠੋਸ ਉਪਰਾਲੇ ਕਰ ਰਹੀ ਹੈ ਅਤੇ ਇਹ ਪ੍ਰਮੁੱਖ ਪ੍ਰਾਜੈਕਟ ਸ਼ਹਿਰੀ ਵਿਕਾਸ ਲਈ ਰਾਹ ਪੱਧਰਾ ਕਰਨਗੇ।
ਇਸ ਮੌਕੇ ਸ. ਹਰਕਰਨਦੀਪ ਸਿੰਘ ਵੈਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਦਾ ਲੁਧਿਆਣਾ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਗਿੱਲ ਵਿਧਾਇਕ ਸ.ਕੁਲਦੀਪ ਸਿੰਘ ਵੈਦ ਦੀ ਰਹਿਨੁਮਾਈ ਹੇਠ ਹਲਕੇ ਨੂੰ ਇੱਕ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।

Spread the love