ਮੈਗਾ ਕੈਂਪਾਂ ਵਿੱਚ ਅੱਜ ਲਗਾਏ ਜਾਣਗੇ ਤਕਰੀਬਨ 21 ਹਜ਼ਾਰ ਕੋਰੋਨਾ ਵੈਕਸੀਨ ਦੇ ਟੀਕੇ
ਸ੍ਰੀ ਮੁਕਤਸਰ ਸਾਹਿਬ 3 ਜੁਲਾਈ 2021
ਜ਼ਿਲੇ ਵਿੱਚ 135 ਥਾਵਾਂ ਤੇ ਸਿਹਤ ਵਿਭਾਗ ਵਲੋਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਲਗਾਏ ਗਏ ਕੋਰੋਨਾ ਮੈਗਾ ਕੈਂਪਾਂ ਵਿੱਚ ਤਕਰੀਬਨ 21ਹਜ਼ਾਰ ਲੋਕਾਂ ਨੂੰ ਅੱਜ ਕੋਰੋਨਾ ਵੈਕਸੀਨ ਦਾ ਟੀਕਾਕਰਨ ਕੀਤਾ ਜਾਵੇਗਾ। ਇਹ ਜਾਣਕਾਰੀ
ਸ੍ਰੀ ਐਮ.ਕੇ.ਅਰਾਵਿੰਦ ਕੁੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵੱਖ ਵੱਖ ਕੈਂਪਾਂ ਦਾ ਜਾਇਜਾ ਲੈਣ ਉਪਰੰਤ ਦਿੱਤੀ।
ਉਹਨਾ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਰੋਨਾ ਵਾਇਰਸ ਦੀ ਤੀਸਰੀ ਸੰਭਾਵਿਤ ਲਹਿਰ ਨੂੰ ਦੇਖਦਿਆ ਜ਼ਿਲੇ ਵਿੱਚ ਜੰਗੀ ਪੱਧਰ ਤੇ 18 ਸਾਲ ਤੋਂ ਉਪਰ ਲੋਕਾਂ ਨੂੰ ਕੋਰੋਨਾ ਵੈਕਸੀਨ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਉਹਨਾ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੀ ਦੂਸਰੀ ਲਹਿਰ ਤੇ ਕਾਬੂ ਪਾਉਣ ਲਈ ਬਹੁਤ ਸੰਘਰਸ ਕਰਨਾ ਪਿਆ ਅਤੇ ਇਸ ਲਹਿਰ ਦੌਰਾਨ ਬਹੁਤ ਸਾਰੀਆਂ ਕੀਮਤੀ ਜਾਨਾਂ ਨੂੰ ਸਿਹਤ ਵਿਭਾਗ ਦੀਆਂ ਕੋਸਿਸਾਂ ਦੇ ਬਾਵਜੂਦ ਵੀ ਉਹਨਾਂ ਨੂੰ ਨਹੀਂ ਬਚਾਇਆ ਜਾ ਸਕਿਆ।
ਉਹਨਾ ਦੱਸਿਆ ਕਿ ਅੱਜ ਦੇ ਇਸ ਕੋਰੋਨਾ ਮੈਗਾ ਕੈਂਪਾਂ ਦੌਰਾਨ ਲੋਕਾਂ ਵਲੋਂ ਭਰਮਾ ਹੁੰਗਾਰਾ ਦਿੱਤਾ ਗਿਆ ਹੈ ਅਤੇ ਲੋਕ ਆਪਣੇ ਆਪ ਨੂੰ ਬਚਾਉਣ ਲਈ ਕੋਰੋਨਾ ਵੈਕਸੀਨ ਕਰਵਾ ਰਹੇ ਹਨ। ਉਹਨਾਂ ਕੋਰੋਨਾ ਵੈਕਸੀਨ ਦੀ ਪਹਿਲੀ ਅਤੇ ਦੂਸਰੀ ਡੋਜ ਲਗਵਾਉੁਣ ਵਾਲਿਆਂ ਦਾ ਬਹੁਤ ਧੰਨਵਾਦ ਵੀ ਕੀਤਾ ।
ਕੈਂਪ ਦੌਰਾਨ ਉਹਨਾਂ ਨੋਡਲ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਮਲੇ ਨੂੰ ਸਖਤ ਹਦਾਇਤ ਕੀਤੀ ਕਿ ਕੋਰੋਨਾ ਵਾਇਰਸ ਦੀ ਤੀਸਰੀ ਸੰਭਾਵਿਤ ਲਹਿਰ ਤੋਂ ਲੋਕਾਂ ਨੂੰ ਬਚਾਉਣ ਲਈ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਅਤੇ ਲੋਕਾਂ ਨੂੰ ਪ੍ਰੇਰਿਤ ਕੀਤੀ ਜਾਵੇ ਕਿ ਉਹ ਜਰੂਰ ਕੋਰੋਨਾ ਵੈਕਸੀਨ ਲਗਵਾਉਣ ਤਾਂ ਜੋ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕੇ ਅਤੇ ਸਮਾਜ ਸੇਵੀ ਸੰਸਥਾਵਾਂ ਦਾ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ।
ਡਾ. ਰੰਜੂ ਸਿੰਗਲਾ ਸਿਵਲ ਸਰਜਨ ਨੇ ਦੱਸਿਆ ਕਿ ਅੱਜ ਜ਼ਿਲੇ ਦੇ 135 ਵੱਖ ਵੱਖ ਥਾਵਾਂ ਤੇ ਕੋਰੋਨਾ ਵੈਕਸੀਨ ਕੈਂਪ ਲਗਾਏ ਗਏ ਹਨ ਅਤੇ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਲੋਕਾਂ ਨੂੰ ਟੀਕਾਕਰਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਤੇ ਹੋਰਨਾ ਤੇ ਇਲਾਵਾ ਸ੍ਰੀਮਤੀ ਸਵਰਨਜੀਤ ਕੌਰ ਐਸ.ਡੀ.ਐਮ.,ਚਰਨਜੀਤ ਸਿੰਘ ਵਾਲੀਆ ਸਹਾਇਕ ਕਮਿਸ਼ਨਰ , ਸ੍ਰੀ ਜਗਮੋਹਨ ਸਿੰਘ ਮਾਨ,
ਡਾ. ਨਰੇਸ਼ ਪਰੂਥੀ ਅਤੇ ਸ੍ਰੀ ਤਰਸੇਮ ਗੋਇਲ ਵੀ ਮੌਜੂਦ ਸਨ।