ਅਧਿਆਪਕ ਰਾਸ਼ਟਰੀ ਅਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ ’ਚ ਵਾਧਾ

ਬਟਾਲਾ, 7 ਜੁਲਾਈ 2021 ਪੰੰਜਾਬ ਸਰਕਾਰ ਨੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ 10 ਜੁੁਲਾਈ ਤੱਕ ਵਾਧਾ ਕਰ ਦਿੱਤਾ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਪਾਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਐਵਾਰਡ ਲਈ ਅਧਿਆਪਕ ਆਪਣਾ ਨਾਮ nationalawardstoteachers.mhrd.gov.in ’ਤੇ ਰਜਿਸਟਰਡ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।
ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲੇ ਵਿੱਚ ਜ਼ਿਲ੍ਹਾ ਚੋਣ ਕਮੇਟੀ ਬਣਾਈ ਗਈ ਹੈ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ (ਮੈਂਬਰ ਸਕੱਤਰ), ਡਾਇਰੈਕਟਰ ਐਸ.ਸੀ.ਈ.ਆਰ.ਟੀ. (ਮੈਂਬਰ) ਅਤੇ ਸੂਬਾਈ ਐਮ.ਆਈ.ਐਸ. ਇੰਚਾਰਜ (ਤਕਨੀਕੀ ਸਹਾਇਕ) ਹੋਣਗੇ।
ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ ਭੇਜੇਗੀ। ਇਨਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ।

Spread the love