ਤਰਨ ਤਾਰਨ, 07 ਜੁਲਾਈ 2021
ਸੀ-ਪਾਈਟ ਕੈਂਪ, ਪੱਟੀ ਜ਼ਿਲ੍ਹਾ ਤਰਨ ਤਾਰਨ ਵਿੱਚ ਫੌਜ ਦੀ ਰਿਲੇਸ਼ਨ ਅਤੇ ਸਪੋਰਟਸ ਕੋਟੇ ਦੀ ਭਰਤੀ ਲਈ ਮੁਫ਼ਤ ਸਿਖਲਾਈ ਦਿੱਤੀ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਪੱਟੀ ਕੈਂਪ ਦੇ ਇੰਨਚਾਰਜ ਨਿਰਵੈਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪੱਟੀ ਵੱਲੋਂ 27 ਜੁਲਾਈ 2021 ਨੂੰ ਰੁੜਕੀ ਸੈਂਟਰ ਵਿਖੇ ਫੌਜ ਦੀ ਰਿਲੇਸ਼ਨ ਦੀ ਅਤੇ 03 ਅਗਸਤ 2021 ਨੂੰ ਸਪੋਰਟਸ ਕੋਟੇ ਦੀ ਹੋ ਰਹੀ ਭਰਤੀ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾ ਫਿਰੋਜ਼ਪੁਰ, ਫਾਜਿਲਕਾ, ਮੁਕਤਸਰ, ਫਰੀਦਕੋਟ ਅਤੇ ਮੋਗਾ ਦੇ ਭਰਤੀ ਹੋਣ ਦੇ ਚਾਹਵਾਨ ਯੁਵਕਾਂ ਦੀ ਸਕਰੀਨਿੰਗ /ਰਜਿਸਟ੍ਰੇਸ਼ਨ ਕਾਊਂਸਲਿੰਗ ਅਤੇ ਮੁਫ਼ਤ ਸਿਖਲਾਈ ਲਈ ਕੈਂਪ ਚੱਲ ਰਿਹਾ ਹੈ ।
ਉਹਨਾਂ ਦੱਸਿਆ ਕਿ ਫੌਜ ਵਿੱਚ ਭਰਤੀ ਹੋਣ ਵਾਲੇ ਰਿਲੇਸ਼ਨ ਵਾਲੇ ਯੁਵਕ ਅਤੇ ਸਪੋਰਟਸ ਕੋਟੇ ਵਾਲੇ ਯੁਵਕ ਆਪਣੇ ਸਾਰੇ ਅਸਲ ਸਰਟੀਫਿਕੇਟ ਅਤੇ ਰਿਲੇਸ਼ਨ ਵਾਲੇ ਯੁਵਕ ਆਪਣਾ ਰਿਲੇਸ਼ਨ ਦੇ ਸਰਟੀਫਿਕੇਟ ਸਮੇਤ (ਸਰਟੀਫਿਕੇਟ ਦੀਆਂ ਫੋਟੋ ਸਟੇਟ ਕਾਪੀਆਂ ) 02 ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ ਨਾਲ ਲੈ ਕੇ ਰੋਜ਼ਾਨਾ 20-20 ਨੌਜਵਾਨ ਕੈਂਪ ਵਿੱਚ ਮਿਤੀ 09 ਜੁਲਾਈ, 2021 ਨੂੰ ਸਵੇਰੇ 09 ਵਜ੍ਹੇ ਨਿੱਜੀ ਤੌਰ ‘ਤੇ ਪਹੁੰਚ ਕੇ ਮੁਫ਼ਤ ਸਿਖਲਾਈ ਲਈ ਸਕਰੀਨਿੰਗ /ਰਜਿਸਟ੍ਰੇਸ਼ਨ ਕਰਵਾ ਸਕਦੇ ਹਨ । ਯੁਵਕ ਆਪਣੀ ਫਿਜ਼ੀਕਲ ਸਕਰੀਨਿੰਗ ਲਈ ਪੀ. ਟੀ. ਡਰੈੱਸ ਵਿੱਚ ਆਉਣ ।ਕੈਂਪ ਵਿੱਚ ਆਉਣ ਤੋਂ ਪਹਿਲਾਂ 80543-62934, 94647-56808 ਮੋਬਾਇਲ ਨੰਬਰਾਂ ‘ਤੇ ਸੰਪਰਕ ਜ਼ਰੂਰ ਕੀਤਾ ਜਾਵੇ ।