ਲੋਕ ਆਸਾਨੀ ਨਾਲ ਸਸਤਾ ਨਿਆਂ ਲੈਣ ਲਈ 10 ਜੁਲਾਈ ਨੂੰ ਲੱਗਣ ਵਾਲੀ ‘ਨੈਸ਼ਨਲ ਲੋਕ ਅਦਾਲਤ’ ਵਿਚ ਪੁਹੰਚਣ-ਮੈਡਮ ਨਵਦੀਪ ਕੋਰ ਗਿੱਲ

ਗੁਰਦਾਸਪੁਰ, 7 ਜੁਲਾਈ 2021 ਜ਼ਿਲਾਵਾਸੀ 10 ਜੁਲਾਈ 2021 ਨੂੰ ਲੱਗਣ ਵਾਲੀ ‘ਨੈਸ਼ਨਲ ਲੋਕ ਅਦਾਲਤ’ ਵਿਚ ਆਸਾਨੀ ਨਾਲ ਸਸਤਾ ਨਿਆਂ ਲੈਣ ਲਈ ਵੱਧ ਤੋਂ ਵੱਧ ਪੁਹੰਚ ਕਰਨ। ਇਹ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ)–ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਸ੍ਰੀਮਤੀ ਰਮੇਸ਼ ਕੁਮਾਰੀ ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨਮਾਈ ਹੇਠ ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਅਤੇ ਬਟਾਲਾ ਵਿਖੇ 10 ਜੁਲਾਈ 2021 ਨੂੰ ਸਵੇਰੇ 10 ਵਜੇ ਤੋਂ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡਮ ਨਵਦੀਪ ਕੋਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ)–ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ ਤੋ ਵੱਧ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ। ਲੋਕ ਅਦਾਲਤ ਦਾ ਫੈਸਲਾ ਅੰਤਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਨਿਆਂ ਮਿਲਦਾ ਹੈ। ਇਸ ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।
ਉਨਾਂ ਦੱਸਿਆ ਕਿ ਨੈਸ਼ਨਲ ਲੋਕ ਅਦਾਲਤਾਂ ਵਿਚ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।

Spread the love