ਰੂਪਨਗਰ 7 ਜੁਲਾਈ 2021
ਜਿਲਾ ਅਤੇ ਸੈਸ਼ਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਰਪ੍ਰੀਤ ਕੌਰ ਜੀਵਨ ਨੇ ਜਿਲੇ ਦੇ ਲੋਕਾਂ ਨੂੰ ਅਦਾਲਤਾਂ ਵਿੱਚ ਚੱਲਦੇ ਉਹਨਾ ਦੇ ਕੇਸਾਂ ਦੇ ਨਿਪਟਾਰੇ ਲਈ ਜਿਲੇ ਵਿੱਚ 10 ਜੁਲਾਈ ਨੂੰ ਲੱਗਣ ਵਾਲੀ ਈ-ਕੌਮੀ ਲੋਕ ਅਦਾਲਤ ਦਾ ਲਾਭ ਲੈਣ ਦਾ ਸੱਦਾ ਦਿੱਤਾ ਹੈ ਉਹਨਾ ਕਿਹਾ ਕਿ ਜਿਹੜੇ ਲੋਕ ਆਪਸੀ ਰਜਾਮੰਦੀ ਨਾਲ਼ ਆਪਣੇ ਕੇਸਾਂ ਦਾ ਨਿਪਟਾਰਾ ਕਰਵਾਉਣ ਚਾਹੰੁਦੇ ਹਨ ਉਹ ਜਿਲਾ ਅਤੇ ਸੈਸ਼ਨ ਜੱਜ ਦੀ ਅਦਾਲਤ, ਆਪਣੇ ਕੇਸਾਂ ਨਾਲ਼ ਸਬੰਧਤ ਅਦਾਲਤਾਂ ਵਿੱਚ ਸੰਪਰਕ ਕਰ ਸਕਦੇ ਹਨ ਉਹ ਇਸ ਮੌਕੇ ਤੇ ਹਰਪ੍ਰੀਤ ਕੌਰ ਜੀਵਨ ਨੇ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੇ ਤਿਵਾੜੀ ਜੀਆਂ ਦੇ ਨਿਰਦੇਸ਼ਾਂ ਤਹਿਤ ਕੀਤੀ ਇਸ ਮੀਟਿੰਗ ਵਿੱਚ ਰੂਪਨਗਰ ਜਿਲੇ ਵਿੱਚ ਨਿਆਂ ਪ੍ਰਬੰਧਨ ਤੇ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ਼ ਸਬੰਧਤ ਵੱਖੋ ਵੱਖਰੇ ਮਾਮਲਿਆਂ ਉਤੇ ਵਿਚਾਰ ਵਟਾਂਦਰਾ ਕਰਨ ਤੋਂ ਇਲਾਵਾ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ ਅਤੇ ਨਾਲਸਾ ਸਕੀਮਾ ਦੇ ਪ੍ਰਚਾਰ ਕਰਨ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਤੇ ਮਾਨਵ ਸੀ.ਜੇ.ਐਮ ਕਮ-ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਜੀਆਂ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਆਪਣੇ ਕੇਸਾਂ ਦੇ ਫੈਂਸਲੇ ਲੋਕ ਅਦਾਲਤਾਂ ਰਾਹੀਂ ਕਰਵਾਉਣ ਅੰਤ ਵਿੱਚ ਸੀ.ਜੇ.ਐਮ ਸਾਹਿਬ ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਨਾਲ਼ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲੈਣ ਲਈ ਉਹਨਾ ਦੇ ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ ।