ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ ਹਫ਼ਤਾਵਾਰੀ ਪਲੇਸਮੈਂਟ ਕੈਂਪ ਦਾ ਆਯੋਜਨ

ZILA ROZGAR
ਸ਼ਹਿਰੀ ਨੌਜਵਾਨਾਂ ਲਈ ਮੁਫ਼ਤ ਰੋਜ਼ਗਾਰ ਕਿੱਤਾ ਮੁਖੀ ਹੁਨਰ ਸਿਖਲਾਈ ਕੋਰਸ ਦੀ ਸ਼ੁਰੂਆਤ: ਏ.ਡੀ.ਸੀ.(ਜ)

ਤਰਨ ਤਾਰਨ, 20 ਜੁਲਾਈ 2021
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲੇ ਵਜੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਹਫ਼ਤਾਵਾਰੀ ਪਲੇਸਮੈਂਟ ਕੈਂਪ ਬਿਊਰੋ ਦੇ ਦਫ਼ਤਰ ਵਿੱਚ ਲਗਾਇਆ ਗਿਆ, ਜਿਸ ਵਿੱਚ ਆਈ ਬੈਕਸ ਕੰਪਨੀ ਨੇ ਸ਼ਿਰਕਤ ਕੀਤੀ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਜ਼ਿਲ੍ਹਾ ਰੋਜ਼ਗਾਰ ਜੈੱਨਰੇਸ਼ਨ ਅਤੇ ਟਰੇਨਿੰਗ ਅਫਸਰ ਸ੍ਰ. ਪ੍ਰਭਜੋਤ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿੱਚ 38 ਰਜਿਸਟਰ ਪ੍ਰਾਰਥੀਆਂ ਨੇ ਭਾਗ ਲਿਆ, ਜਿਨ੍ਹਾਂ ਵਿੱਚੋ 19 ਪ੍ਰਾਰਥੀਆਂ ਨੂੰ ਨੌਕਰੀ ਲਈ ਚੁਣਿਆ ਗਿਆ।ਉਹਨਾਂ ਨੇ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਬਿਊਰੋ ਵੱਲੋਂ ਸਮੇਂ-ਸਮੇਂ ਸਿਰ ਕੀਤੇ ਜਾਣ ਵਾਲੇ ਉਪਰਾਲਿਆ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਹਫਤਾਵਾਰ ਲਗਾਏ ਜਾਣ ਵਾਲੇ ਪਲੇਸਮੈਂਟ ਕੈਂਪ ਵਿੱਚ ਯੋਗਤਾ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਲਈ ਭਾਗ ਜ਼ਰੂਰ ਲੈਣ ਉਹਨਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਹੈਲਪ ਲਾਈਨ ਨੰਬਰ 77173-97013 ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love