ਕੋਵਿਡ-19 ਦੇ ਮਦੇਨਜਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ -ਡਿਪਟੀ ਕਮਿਸ਼ਨਰ

ਸੁਤੰਤਰਤਾ ਦਿਵਸ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਾਜ਼ਿਲਕਾ, 23 ਜੁਲਾਈ 2021
ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਉਨਾਂ ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜਰ ਇਸ ਦਿਵਸ ਨੂੰ ਪੰਜਾਬ ਸਰਕਾਰ ਦੀਆਂ ਅਗਲੇਰੀ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ।ਉਨਾਂ ਅਧਿਕਾਰੀਆਂ ਨੂੰ ਅਗਾਉ ਤਿਆਰੀਆਂ ਰੱਖਣ ਦੀ ਹਦਾਇਤ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ, ਸਿਹਤ ਵਿਭਾਗ, ਸਿੱਖਿਆ ਵਿਭਾਗ, ਫੂਡ ਸਪਲਾਈ ਵਿਭਾਗ, ਮਾਰਕੀਟ ਕਮੇਟੀ ਆਦਿ ਵਿਭਾਗੀ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਅਗਾਉ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਕੋਵਿਡ-19 ਪ੍ਰੋਟੋਕਲ ਦੀ ਪਾਲਣਾ ਕਰਦਿਆਂ ਸਾਫ-ਸਫਾਈ, ਮੈਡੀਕਲ ਸੁਵਿਧਾ, ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ ਆਦਿ ਲੋੜੀਂਦੇ ਇੰਤਜਾਮ ਦੀਆਂ ਤਿਆਰੀਆਂ ਕਰ ਲਈਆਂ ਜਾਣ ਤਾਂ ਜ਼ੋ ਸਰਕਾਰ ਦੇ ਅਗਲੇ ਆਦੇਸ਼ਾਂ ਮੁਤਾਬਕ ਪ੍ਰਬੰਧਾਂ ਨੂੰ ਯਕੀਨੀ ਬਣਾ ਲਿਆ ਜਾਵੇ।
ਡਿਪਟੀ ਕਮਿਸ਼ਨਰ ਨੇ ਸਮੂਹ ਹਾਜਰੀਨ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਸਰਕਾਰ ਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਵਰਤੋਂ ਕਰਨ ਲਈ ਕਿਹਾ ਅਤੇ ਹੋਰਨਾਂ ਨੂੰ ਵੀ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।ਉਨਾਂ ਕਿਹਾ ਕਿ ਆਪੋ-ਆਪਣੇ ਦਫਤਰਾਂ ਵਿਖੇ ਵੀ ਕੋਵਿਡ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਕੇਸ਼ਵ ਗੋਇਲ, ਸਹਾਇਕ ਕਮਿਸ਼ਨਰ (ਜ) ਕੰਵਰਜੀਤ ਸਿੰਘ, ਮਨਵਿੰਦਰ ਸਿੰਘ ਐਸ.ਪੀ., ਤ੍ਰਿਲੋਚਨ ਸਿੰਘ ਜ਼ਿਲ੍ਹਾ ਸਿਖਿਆ ਅਫਸਰ, ਕਾਰਜ ਸਾਧਕ ਅਫਸਰ ਰਜਨੀਸ਼ ਕੁਮਾਰ ਆਦਿ ਵਿਭਾਗੀ ਅਧਿਕਾਰੀ ਮੌਜੂਦ ਸਨ।

Spread the love