![VARINDER KUMAR VARINDER KUMAR](https://newsmakhani.com/wp-content/uploads/2021/05/VARINDER-KUMAR-1.jpg)
ਲੁਧਿਆਣਾ, 24 ਜੁਲਾਈ 2021 ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜ਼ਨ ਲੁਧਿਆਣਾ ਵਲੋ ਯੋਗ ਲਾਭਪਾਤਰੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਆਯੂਸ਼ਮਾਨ ਭਾਰਤ – ਸਰਬਤ ਸਿਹਤ ਬੀਮਾ ਯੋਜਨਾ (ਏ-ਬੀ-ਐਸ.ਐਸ.ਬੀ.ਵਾਈ.) ਤਹਿਤ ਈ-ਕਾਰਡ ਬਣਾ ਕੇ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ।
ਆਯੂਸ਼ਮਾਨ ਭਾਰਤ – ਸਰਬਤ ਸਿਹਤ ਬੀਮਾ ਯੋਜਨਾ ਪੰਜਾਬ ਵਾਸੀਆਂ ਲਈ ਇਕ ਵਿਸ਼ੇਸ਼ ਸੂਬਾ ਪੱਧਰੀ ਬੀਮਾ ਯੋਜਨਾ ਹੈ। ਇਸ ਸਕੀਮ ਤਹਿਤ ਯੋਗ ਲਾਭਪਤਾਰੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਸੂਚੀਵੱਧ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ ਪੰਜ ਲੱਖ ਪ੍ਰਤੀ ਸਾਲ ਮੁਫਤ ਇਲਾਜ ਦੀ ਸਹੂਲਤ ਦਿੱਤੀ ਜਾਂਦੀ ਹੈ।
ਸਿਵਲ ਸਰਜਨ ਨੇ ਦੱਸਿਆ ਕਿ ਹਸਪਤਾਲਾਂ ਦੀ ਸੂਚੀ (ਸਰਕਾਰੀ ਅਤੇ ਪ੍ਰਾਈਵੇਟ) sha.punjab.gov.in ‘ਤੇ ਉਪਲੱਬਧ ਹੈ, ਜਿਸ ਤੋ ਹਸਪਤਾਲਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਸਕੀਮ ਤਹਿਤ 6 ਸ਼੍ਰੇਣੀਆਂ ਦੇ ਲੋਕ ਆਉਂਦੇ ਹਨ ਜਿਨ੍ਹਾਂ ਵਿੱਚ ਐਨ.ਐਫ.ਐਸ.ਏ. ਰਾਸ਼ਨ ਕਾਰਡ (ਨੀਲਾ ਕਾਰਡ), ਐਸ.ਈ.ਸੀ.ਸੀ. (2011 ਦੀ ਜਨਗਨਣਾ ਸੂਚੀ ), ਉਸਾਰੀ ਕਾਮੇ, ਛੋਟੇ ਵਪਾਰੀ, ਪੱਤਰਕਾਰ ਗੁਲਾਬੀ/ਪੀਲੇ ਕਾਰਡ ਧਾਰਕ ਅਤੇ ਜੇ ਫਾਰਮ ਧਾਰਕ ਕਿਸਾਨ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਈ-ਕਾਰਡ ਬਣਾਉਣ ਲਈ ਸੇਵਾ ਕਂੇਦਰ, ਕਾਮਨ ਸਰਵਿਸ ਸੈਟਰ ਅਤੇ ਨੇੜੇ ਦੀ ਮਾਰਕੀਟ ਕਮੇਟੀ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਜਿਲ੍ਹਾ ਲੁਧਿਆਣਾ ਅਧੀਨ 16 ਸਰਕਾਰੀ ਅਤੇ 78 ਪ੍ਰਾਈਵੇਟ ਹਸਪਤਾਲ ਸੂਚੀ ਵਿਚ ਸ਼ਾਮਲ ਹਨ। ਇਹ ਯੋਜਨਾ ਲਾਭਪਾਤਰੀਆਂ ਨੂੰ 1579 ਪੈਕੇਜ਼ ਦੀ ਪੇਸ਼ਕਸ਼ ਕਰਦੀ ਹੈ ਜਿਨ੍ਹਾਂ ਵਿਚ 180 ਪੈਕੇਜ਼ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਹਨ ਅਤੇ 25 ਪੈਕੇਜ਼ ਨਿੱਜੀ ਹਸਪਤਾਲਾਂ ਵਿੱਚ ਰੈਫਰ ਕੀਤੇ ਗਏ ਹਨ।
ਸਕੀਮ ਬਾਰੇ ਕਿਸੇ ਵੀ ਤਰ੍ਹਾ ਦੀ ਜਾਣਕਾਰੀ ਲਈ ਨੇੜੇ ਦੀ ਸਿਹਤ ਸੰਸਥਾ ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ।