ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਸਕੱਤਰ ਮੈਡਮ ਨਵਦੀਪ ਕੌਰ ਗਿੱਲ ਵੱਲੋਂ ਸਮੂਹ ਐਸ.ਐਚ.ਓਜ਼ ਨਾਲ ਮੀਟਿੰਗ

ਗੁਰਦਾਸਪੁਰ, 28 ਜੁਲਾਈ 2021 ਅੱਜ 28 ਜੁਲਾਈ, 2021 ਨੂੰ ਮੈਡਮ ਨਵਦੀਪ ਕੌਰ ਗਿੱਲ, ਸਿਵਲ ਜੱਜ (ਸੀਨੀਅਰ ਡਵੀਜ਼ਨ)/ ਸੀ.ਜੇ.ਐਮ. –ਕਮ-ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਮਾਨਯੋਗ ਮੈਂਬਰ ਸਕੱਤਰ , ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ. ਦੇ ਹੁਕਮਾਂ ਅਨੁਸਾਰ Arrest, Pre-Arrest and Remand Stage ਤੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਸਮੂਹ ਥਾਣਿਆਂ ਦੇ ਐਸ.ਐਓ.ਓਜ਼ ਨਾਲ ਵੈਬੀਨਾਰ ਲਗਾਇਆ ਗਿਆ । ਮੈਡਮ ਨਵਦੀਪ ਕੌਰ ਗਿੱਲ , ਸਿਵਲ ਜੱਜ (ਸੀਨੀਅਰ ਡਵੀਜ਼ਨ) )/ ਸੀ.ਜੇ.ਐਮ. –ਕਮ-ਸਕੱਤਰ , ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਇਸ ਵੈਬੀਨਾਰ ਵਿੱਚ Arrest, Pre-Arrest and Remand Stage ਬਾਰੇ ਜਾਣੂ ਕਰਵਾਇਆ ਗਿਆ ਅਤੇ ਇਸ ਤੋਂ ਇਲਾਵਾ Arrest, Pre-Arrest and Remand Stage ਦੀ ਜਾਗਰੂਕਤਾ ਦੇ ਸਬੰਧ ਵਿੱਚ ਵੱਖ ਵੱਖ ਪਿੰਡਾਂ ਦੇ ਲੋਕਾਂ ਅਤੇ ਸਕੂਲਾਂ ਦੇ ਬੱਚਿਆਂ ਲਈ ਵੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਸੈਮੀਨਾਰ ਅਤੇ ਵੈਬੀਨਾਰ ਲਗਾਏ ਜਾ ਰਹੇ ਹਨ ।

Spread the love