ਸਫ਼ਾਈ ਕਰਮਚਾਰੀਆਂ ਨੂੰ ਢੁੱਕਵੀਆਂ ਉਜਰਤਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ
ਐਸ.ਏ.ਐਸ. ਨਗਰ, 29 ਜੁਲਾਈ 2021
ਜ਼ਿਲ੍ਹੇ ਵਿੱਚ ਸਫ਼ਾਈ ਕਰਮਚਾਰੀਆਂ ਨੂੰ ਸਰਕਾਰ ਵੱਲੋਂ ਤੈਅ ਢੁੱਕਵੀਆਂ ਉਜਰਤਾਂ ਦਿੱਤੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ ਤੇ ਉਨ੍ਹਾਂ ਸਬੰਧੀ ਸਾਰੀਆਂ ਦਿੱਕਤਾਂ ਦੂਰ ਕੀਤੀਆਂ ਜਾਣ। ਇਹ ਹਦਾਇਤਾਂ ਮੈਂਬਰ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ, ਐਸ.ਏ.ਐਸ. ਨਗਰ ਇੰਦਰਜੀਤ ਸਿੰਘ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀਆਂ।
ਸ. ਇੰਦਰਜੀਤ ਸਿੰਘ ਨੇ ਇਸ ਮੌਕੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਜ਼ਿਲ੍ਹੇ ਦੇ ਪਿੰਡਾਂ ਵਿਚਲੇ ਛੱਪੜਾਂ ਦੀ ਸਫ਼ਾਈ ਯਕੀਨੀ ਬਨਾਉਣ ਦੇ ਨਾਲ-ਨਾਲ ਸੌਲਿਡ ਵੇਸਟ ਮੈਨੇਜਮੈਂਟ ਵੀ ਕੀਤੀ ਜਾਵੇ ਤੇ ਲੋਕਾਂ ਨੂੰ ਸਾਫ਼ ਸਬੰਧੀ ਹੋਰ ਜਾਗਰੂਕ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੇ ਤਨਖਾਹ ਸਮੇਤ ਸਾਰੇ ਵੇਰਵਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਨੇ ਜ਼ਿਲ੍ਹੇ ਵਿਚਲੀਆਂ ਸਨਅਤਾਂ, ਹਸਪਤਾਲਾਂ ਤੇ ਬੱਸ ਅੱਡਿਆਂ ਸਬੰਧੀ ਸਫ਼ਾਈ ਸੇਵਕਾਂ ਦੀਆਂ ਉਜਰਤਾਂ ਤੇ ਹੋਰ ਹਾਲਾਤ ਸਬੰਧੀ ਸਮੀਖਿਆ ਵੀ ਕੀਤੀ।
ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਨੇ ਮੀਟਿੰਗ ਦੌਰਾਨ ਜ਼ਿਲ੍ਹੇ ਵਿਚਲੇ ਥਾਣਿਆਂ ਤੇ ਪੁਲੀਸ ਵਿਭਾਗ ਦੇ ਦਫ਼ਤਰਾਂ ਸਮੇਤ ਵੱਖ ਵੱਖ ਦਫ਼ਤਰਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਸਥਿਤੀ ਦਾ ਮੁਲਾਂਕਣ ਵੀ ਕੀਤਾ ਤੇ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਸ ਮੌਕੇ ਜ਼ਿਲ੍ਹਾ ਸਮਾਜਕ ਨਿਆਂ ਤੇ ਅਧਿਕਾਰਤਾ ਅਫ਼ਸਰ ਸ. ਰਵਿੰਦਰਪਾਲ ਸਿੰਘ ਸੰਧੂ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ: ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਮੈਂਬਰ ਇੰਦਰਜੀਤ ਸਿੰਘ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

Spread the love