ਪੁਲਿਸ ਨੇ ਬਿਨਾਂ ਮਾਸਕ ਵਾਲੇ 648 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ-8 ਦੇ ਕੀਤੇ ਚਲਾਨ

ਨਵਾਂਸ਼ਹਿਰ, 4 ਅਗਸਤ 2021 ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਪੁਲਿਸ ਵੱਲੋਂ ਅੱਜ ਜ਼ਿਲੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 648 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 8 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਲਾਕਡਾਊਨ ਅਤੇ ਨਾਈਟ ਕਰਫਿਊ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ। ਉਨਾਂ ਇਹ ਵੀ ਕਿਹਾ ਕਿ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲਿਆ ਜਾਵੇ ਅਤੇ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਵਾਇਆ ਜਾਵੇ। ਉਨਾਂ ਦੱਸਿਆ ਕਿ ਸਾਂਝ ਕੇਂਦਰ ਦੀ ਮੀਡੀਆ ਵੈਨ ਦੇ ਇੰਚਾਰਜ ਹੁਸਨ ਲਾਲ ਅਤੇ ਥਾਣਿਆਂ ਵੱਲੋਂ ਵੀ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਲਈ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

 

Spread the love