ਕੋਵਿਡ ਸੈਂਪਲਿੰਗ ਅਤੇ ਕੋਵਿਡ ਵੈਕਸੀਨੇਸ਼ਨ ਦੀ ਪ੍ਰੀਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ

ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ 90 ਥਾਵਾਂ ‘ਤੇ ਲਗਾਏ ਜਾ ਰਹੇ ਹਨ ਕੋਰੋਨਾ ਵੈਕਸੀਨੇਸ਼ਨ ਦੇ ਕੈਂਪ
ਸਕੂਲਾਂ ਵਿੱਚ ਕੇਵਲ ਕੋਵਿਡ-19 ਸਬੰਧੀ ਸੰਪੂਰਨ ਟੀਕਾਕਰਨ ਕਰਵਾਉਣ ਵਾਲੇ ਅਧਿਆਪਕਾਂ ਅਤੇ ਸਟਾਫ਼ ਨੂੰ ਸਰੀਰਕ ਤੌਰ ‘ਤੇ ਰਹਿਣ ਦੀ ਹੋਵੇਗੀ ਇਜ਼ਾਜਤ
ਤਰਨ ਤਾਰਨ, 06 ਅਗਸਤ 2021
ਕੋਵਿਡ-19 ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ ਵੈਕਸੀਨੇਸ਼ਨ ਪ੍ਰੀਕਿਰਿਆ ਚ ਤੇਜ਼ੀ ਲਿਆਉਣ ਦੇ ਮਕਸਦ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਤਰਨ ਤਾਰਨ ਵਿਖੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਕੀਤੀ ਗਈ ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸੀਨੀਅਰ ਮੈਡੀਕਲ ਅਫ਼ਸਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਕੋਰੋਨਾ ਦੀ ਸੈਂਪਲਿੰਗ ਜ਼ਿਲ੍ਹੇ ਵਿੱਚ ਬਹੁਤ ਜਿਆਦਾ ਪੱਛੜ ਰਹੀ ਹੈ, ਇਸ ਵਿੱਚ ਤੁਰੰਤ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਕਿ ਸਟੇਟ ਵੱਲੋਂ ਦਿੱਤੇ ਟਾਰਗੈਟ ਨੂੰ ਪੂਰਾ ਕੀਤਾ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਕੂਲ ਖ਼ੋਲ੍ਹ ਦਿੱਤੇ ਗਏ ਹਨ । ਇਸ ਲਈ ਟੀਮਾਂ ਬਣਾ ਕੇ ਵਿਦਿਆਰਥੀਆਂ ਦੀ ਸੈਂਪਲਿੰਗ ਕੀਤੀ ਜਾਵੇ ਅਤੇ 18 ਸਾਲ ਤੋਂ ਉੱਪਰ ਦੇ ਵਿਦਿਆਰਥੀਆਂ ਦੀ ਵੈਕਸੀਨੇਸ਼ਨ ‘ਤੇ ਜ਼ੋਰ ਦਿੱਤਾ ਜਾਵੇ ।
ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਨੇ ਹਦਾਇਤ ਕੀਤੀ ਕਿ ਜਿੰਨ੍ਹਾਂ ਦੀ ਦੂਜੀ ਡੋਜ਼ ਪੈਡਿੰਗ ਹੈ, ਉਨ੍ਹਾਂ ਨੂੰ ਪਹਿਲ ਦੇ ਆਧਾਰ ‘ਤੇ ਟੀਕਾਕਰਨ ਕੀਤਾ ਜਾਵੇ । ਪਿੰਡਾਂ ਵਿੱਚ ਵੈਕਸੀਨੇਸ਼ਨ ਦਾ 100 ਫੀਸਦੀ ਟੀਚਾ ਮੁਕੰਮਲ ਕੀਤਾ ਜਾਵੇ । ਉਹਨਾਂ ਦੱਸਿਆ ਕਿ ਸ਼ਨੀਵਾਰ ਨੂੰ ਜ਼ਿਲ੍ਹੇ ਵਿੱਚ 90 ਥਾਵਾਂ ‘ਤੇ ਕੋਰੋਨਾ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾ ਰਹੇ ਹਨ । ਉਹਨਾਂ ਕਿਹਾ ਕਿ ਜਿੰਨ੍ਹਾਂ ਪਿੰਡਾਂ ਵਿੱਚ 70 ਤੋਂ 80 ਫੀਸਦੀ ਵੈਕਸੀਨੇਸ਼ਨ ਹੋ ਗਈ ਹੈ, ਉਨ੍ਹਾਂ ਪਿੰਡਾਂ ਨੂੰ ਪਹਿਲ ਦੇ ਆਧਾਰ’ਤੇ ਟੀਕਾਕਰਨ ਪੂਰਾ ਕੀਤਾ ਜਾਵੇ । ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਹੋਰ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਜ਼ਿਲ੍ਹਾ ਨਿਵਾਸੀ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦਾ ਸਖ਼ਤ ਪਾਲਣ ਕਰਨ ਨਹੀਂ ਤਾਂ ਕੋਰੋਨਾ ਮਹਾਮਾਰੀ ਦੀ ਤੀਸਰੀ ਵੇਵ ਦੇ ਅਸੀਂ ਆਪ ਜ਼ਿੰਮੇਵਾਰ ਹੋਵਾਗੇ ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਵਿੱਚ ਕੇਵਲ ਉਹਨਾਂ ਅਧਿਆਪਕਾਂ ਅਤੇ ਸਟਾਫ਼ ਨੂੰ ਸਰੀਰਕ ਤੌਰ ‘ਤੇ ਰਹਿਣ ਦੀ ਇਜ਼ਾਜਤ ਹੋਵੇਗੀ, ਜਿੰਨ੍ਹਾਂ ਨੇ ਕੋਵਿਡ-19 ਸਬੰਧੀ ਸੰਪੂਰਨ ਟੀਕਾਕਰਨ ਕਰਵਾਇਆ ਹੋਵੇ।
ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸੇ ਵੀ ਵਿਆਕਤੀ ਨੂੰ ਬੁਖ਼ਾਰ, ਖ਼ਾਸੀ, ਸਾਹ ਲੈਣ ਵਿੱਚ ਤਕਲੀਫ਼, ਸਰਦੀ ਜ਼ੁਕਾਮ, ਦਸਤ, ਨੱਕ ਵੱਗਣਾ, ਗਲੇ ਵਿੱਚ ਖ਼ਰਾਸ਼, ਸਵਾਦ ਅਤੇ ਸੁੰਘਣ ਸ਼ਕਤੀ ਦਾ ਘੱਟਣਾ ਅਤੇ ਸਰੀਰ ਥੱਕਿਆ ਹੋਇਆ ਮਹਿਸੂਸ ਕਰਦਾ ਹੈ ਤਾਂ ਉਹ ਤੁਰੰਤ ਹੀ ਆਪਣੇ ਨੇੜਲੇ ਸਰਕਾਰੀ ਸਿਹਤ ਕੇਂਦਰ ਵਿੱਚ ਜਾਂ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਕੋਰੋਨਾ ਟੈੱਸਟ ਕਰਵਾਏ ਅਤੇ ਇਸ ਬਿਮਾਰੀ ਦਾ ਜਲਦੀ ਪਤਾ ਲੱਗਣ ਦੇ ਨਾਲ ਅਸੀਂ ਆਪ, ਆਪਣੇ ਪਰਿਵਾਰ ਅਤੇ ਸਮਾਜ ਨੂੰ ਕੋਵਿਡ-19 ਦੀ ਬਿਮਾਰੀ ਨੂੰ ਵੱਧਣ ਤੋਂ ਬਚਾਅ ਸਕਦਾ ਹਾਂ ਅਤੇ ਮੌਤ ਦਰ ਨੂੰ ਘਟਾ ਸਕਦੇ ਹਾਂ ।
ਇਸ ਮੌਕੇ ਐੱਸ. ਡੀ. ਐੱਮ. ਪੱਟੀ ਸ਼੍ਰੀਮਤੀ ਅਲਕਾ, ਐੱਸ. ਡੀ. ਐੱਮ ਖਡੂਰ ਸਾਹਿਬ ਅਨਮਜੋਤ ਕੌਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਪ੍ਰੀਤ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵਰਿੰਦਰ ਕੌਰ, ਅਤੇ ਜ਼ਿਲ੍ਹਾ ਮਾਲ ਅਫ਼ਸਰ ਸ੍ਰੀ ਅਰਵਿੰਦਰਪਾਲ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਸਮੂਹ ਐੱਸ. ਐੱਮ. ਓਜ਼ ਵੀ ਹਾਜ਼ਰ ਸਨ।

 

Spread the love