ਰੂਪਨਗਰ 6 ਅਗਸਤ 2021 ਜਿਲ੍ਹੇ ਦੇ ਬੇਰੋਜ਼ਗਾਰ ਨੌਜ਼ਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਵੱਲੋਂ ਸ਼੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਦਿਨੇਸ਼ ਵਸ਼ਿਸ਼ਟ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) – ਕਮ-ਸੀ.ਈ.ਓ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੂਪਨਗਰ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ ਅੱਜ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ ਹੈਲਥ ਹਰਬਲ ਪ੍ਰਾਈਵੇਟ ਲਿਮਿਟਡ ਕੰਪਨੀ ਦੇ ਇੰਮਪਲਾਈਅਰਜ਼ ਵੱਲੋਂ ਪ੍ਰਾਰਥੀਆਂ ਦੀ ਵੈਲਨੈਸ ਐਡਵਾਈਜ਼ਰ/ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ ਇੰਟਰਵਿਊ ਲਈ। ਇਸ ਇੰਟਰਵਿਊ ਲਈ ਪ੍ਰਾਰਥੀਆਂ ਦੀ ਵਿਦਿਅਕ ਯੋਗਤਾ 10ਵੀਂ, 12ਵੀਂ ਅਤੇ ਗਰੈਜੂਏਸ਼ਨ ਪਾਸ ਰੱਖੀ ਗਈ ਸੀ। ਇਸ ਪਲੇਸਮੈਂਟ ਕੈਂਪ ਵਿੱਚ 38 ਪ੍ਰਾਰਥੀਆਂ ਵੱਲੋਂ ਹਿੱਸਾ ਲਿਆ। ਕੈਂਪ ਵਿੱਚ ਵੈਲਨੈਸ ਐਡਵਾਈਜ਼ਰ/ਮਾਰਕੀਟਿੰਗ ਐਗਜ਼ੀਕਿਊਟਿਵ ਦੀ ਅਸਾਮੀ ਲਈ 22 ਪ੍ਰਾਰਥੀਆਂ ਦੀ ਚੋਣ ਕੀਤੀ ਗਈ।
ਸ੍ਰੀ ਅਰੁਣ ਕੁਮਾਰ, ਰੋਜ਼ਗਾਰ ਅਫ਼ਸਰ ਵੱਲੋਂ ਇੰਟਰਵਿਊ ਵਿੱਚ ਹਿੱਸਾ ਲੈਣ ਵਾਲੇ ਪ੍ਰਾਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਨੌਕਰੀ ਦੇ ਚਾਹਵਾਨ ਉਮੀਦਵਾਰ www.pgrkam.com ਤੇ ਰਜਿਸਟਰ ਕਰਨ ਅਤੇ DBEE ਵੱਲੋਂ ਆਯੋਜਿਤ ਕੀਤੇ ਜਾਂਦੇ ਪਲੇਸਮੈਂਟ ਕੈਂਪਾਂ ਵਿੱਚ ਭਾਗ ਲੈ ਕੇ ਮੌਕੇ ਦਾ ਲਾਭ ਉਠਾਉਣ।
ਇਸ ਦੇ ਨਾਲ ਹੀ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਮੀਨਾਕਸ਼ੀ ਬੇਦੀ, ਪਲੇਸਮੈਂਟ ਅਫ਼ਸਰ ਨੇ ਦੱਸਿਆ ਕਿ www.pgrkam.com ਤੇ ਰਜਿਸਟਰ ਕਰਨ ਉਪਰੰਤ ਪ੍ਰਾਰਥੀ ਆਪਣੀ ਯੋਗਤਾ ਦੇ ਆਧਾਰ ‘ਤੇ ਸਰਕਾਰੀ ਅਤੇ ਪ੍ਰਾਈਵੇਟ ਨੌਕਰੀਆਂ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।