ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੁਧਿਆਣਾ ‘ਚ ਪੈਂਦੇ ਬਾਲ ਘਰਾਂ ਦਾ ਕੀਤਾ ਵਿਸ਼ੇਸ਼ ਨਿਰੀਖਣ

ਲੁਧਿਆਣਾ, 07 ਅਗਸਤ 2021 ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ੍ਰੀ ਮੁਨੀਸ਼ ਸਿੰਗਲ, ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਅੱਜ ਜਿਲ੍ਹਾ ਲੁਧਿਆਣਾ ਵਿੱਚ ਪੈਂਦੇ ਵੱਖ-ਵੱਖ ਬਾਲ ਘਰਾਂ ਦਾ ਵਿਸ਼ੇਸ਼ ਤੌਰ ਤੇ ਨਿਰੀਖਣ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਸ੍ਰੀ ਪੀ.ਐਸ. ਕਾਲੇਕਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਉਕਤ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਪਾਲਣ-ਪੋਸ਼ਣ ਦੇ ਸਬੰਧ ਵਿੱਚ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ ਗਈ। ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਬੱਚਿਆਂ ਨਾਲ ਵੱਖਰੇ-ਵੱਖਰੇ ਤੌਰ ‘ਤੇ ਗੱਲਬਾਤ ਕੀਤੀ ਗਈ। ਉਨ੍ਹਾਂ ਵੱਲੋਂ ਬਾਲ ਘਰਾਂ ਵਿੱਚ ਮੁਢਲੀਆਂ ਸਹੂਲਤਾਂ ਜਿਵੇਂ ਪੀਣ ਦਾ ਪਾਣੀ, ਖਾਣਾ, ਕਪੜੇ, ਰਸੋਈ ਅਤੇ ਰਹਿਣ-ਸਹਿਣ ਆਦਿ ਸਬੰਧੀ ਵਿਸ਼ੇਸ਼ ਤੌਰ ‘ਤੇ ਨਿਰੀਖਣ ਕੀਤਾ ਗਿਆ।
ਇਸ ਮੌਕੇ ਮਾਨਯੋਗ ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਉਪਰੋਕਤ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਨੂੰ ਇੱਕ-ਇੱਕ ਕਿੱਟ ਜਿਸ ਵਿੱਚ ਬਿਸਕੁਟ, ਚਿਪਸ, ਕਾਪੀ ਅਤੇ ਪੈਨਸਿਲ ਆਦਿ ਸ਼ਾਮਲ ਸਨ, ਵੀ ਵੰਡੇ ਗਏ।
Spread the love