ਗੁਰੂ ਨਾਨਕ ਸਟੇਡੀਅਮ ਵਿਖੇ ਪੂਰੇ ਦਿਨ ਦੀ ਰਿਹਰਸਲ 13 ਅਗਸਤ ਨੂੰ ਹੋਵੇਗੀ
ਡੀ.ਸੀ. ਵੱਲੋਂ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਸਮਾਰੋਹ ਪ੍ਰਬੰਧਾ ਦੀ ਕੀਤੀ ਸਮੀਖਿਆ
ਲੁਧਿਆਣਾ, 10 ਅਗਸਤ 2021 ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ, 75ਵੇਂ ਸੁਤੰਤਰਤਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਰੋਹ ਸਥਾਨਕ ਗੁਰੂ ਨਾਨਕ ਸਟੇਡੀਅਮ ਵਿਖੇ ਸੁਰੱਖਿਆ ਪ੍ਰੋਟੋਕਾਲ ਖਾਸ ਕਰਕੇ ਮਾਸਕ ਅਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਦੇ ਨਾਲ ਆਯੋਜਿਤ ਕੀਤੇ ਜਾਣਗੇ।
ਸਟੇਡੀਅਮ ਵਿਖੇੇ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਪੁਲਿਸ ਦੇ ਜੁਆਇੰਟ ਕਮਿਸ਼ਨਰ ਸ੍ਰੀ ਜੇ. ਐਲਨਚੇਜ਼ੀਅਨ ਨੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਲੁਧਿਆਣਾ ਵਿਖੇ 75ਵੇਂ ਸੁਤੰਤਰਤਾ ਦਿਵਸ ‘ਤੇ ਰਾਸ਼ਟਰੀ ਤਿਰੰਗਾ ਲਹਿਰਾਉਣਗੇ।
ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਦਿਵਸ ਦਾ ਜਸ਼ਨ ਸਾਡੇ ਸਾਰਿਆਂ ਲਈ ਸਭ ਤੋਂ ਮਹੱਤਵਪੂਰਨ ਘਟਨਾ ਹੈ ਕਿਉਂਕਿ ਇਸ ਦਿਨ ਸਾਡੇ ਦੇਸ਼ ਨੇ ਬ੍ਰਿਟਿਸ਼ ਸਾਮਰਾਜਵਾਦ ਤੋਂ ਆਜ਼ਾਦੀ ਪ੍ਰਾਪਤ ਕੀਤੀ ਸੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਵੱਖ-ਵੱਖ ਜਿੰਮੇਵਾਰੀਆਂ ਸੌਂਪੀਆਂ ਗਈਆਂ ਹਨ।
ਕੋਵਿਡ-19 ਦੀ ਸੰਭਾਵਿਤ ਤੀਜ਼ੀ ਲਹਿਰ ਦੇ ਵਿੱਚ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦਾ ਜ਼ਿਕਰ ਕਰਦੇ ਹੋਏ, ਉਨ੍ਹਾਂ ਅੱਗੇ ਕਿਹਾ ਕਿ ਸਮਾਗਮ ਦੌਰਾਨ ਕੋਈ ਵੱਡਾ ਇਕੱਠ ਨਹੀਂ ਹੋਵੇਗਾ ਕਿਉਂਕਿ ਇਹ ਪਿਛਲੇ ਸਾਲਾਂ ਵਿੱਚ ਹੁੰਦਾ ਸੀ ਅਤੇ ਪੰਜਾਬ ਪੁਲਿਸ ਦੀ ਟੁਕੜੀ ਸਲਾਮੀ ਦੇਵੇਗੀ। ਉਨ੍ਹਾਂ ਇਥੋਂ ਤੱਕ ਵੀ ਦੱਸਿਆ ਕਿ ਸੁਰੱਖਿਆ ਦਿਸ਼ਾ ਨਿਰਦੇਸ਼ਾਂ ਨੂੰ ਕਾਇਮ ਰੱਖਣ ਲਈ ਪੀ.ਟੀ. ਸ਼ੋਅ, ਪਰੇਡ ਆਦਿ ਵਰਗੀਆਂ ਹੋਰ ਗਤੀਵਿਧੀਆਂ ਵੀ ਨਹੀਂ ਹੋਣਗੀਆਂ।
ਸ੍ਰੀ ਸ਼ਰਮਾ ਨੇ ਕਿਹਾ ਕਿ ਸਮਾਜਕ ਦੂਰੀ, ਮਾਸਕ ਪਹਿਨਣ, ਹੱਥਾਂ ਨੂੰ ਰੋਗਾਣੂ ਮੁਕਤ ਕਰਨ, ਸਾਰੇ ਸਡੇਡੀਅਮ ਨੂੰ ਰੋਗਾਣੂ ਮੁਕਤ ਕਰਨ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕਾਲ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਸਟੇਡੀਅਮ ਦਾ ਨਿਰੀਖਣ ਕੀਤਾ ਅਤੇ ਸੁਰੱਖਿਆ ਕਰਮਚਾਰੀਆਂ ਅਤੇ ਸਿਵਲ ਸਟਾਫ ਨੂੰ ਸੁਤੰਤਰਤਾ ਦਿਵਸ ਸਮਾਗਮਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਲੋੜੀਂਦੇ ਨਿਰਦੇਸ਼ ਦਿੱਤੇ।
ਉਨ੍ਹਾਂ ਦੱਸਿਆ ਕਿ ਪੂਰੇ ਦਿਨ ਦੀ ਰਿਹਰਸਲ 13 ਅਗਸਤ ਨੂੰ ਹੋਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)ਸ੍ਰੀ ਅਮਿਤ ਕੁਮਾਰ ਪੰਚਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰਾਹੁਲ ਚਾਬਾ, ਐਸ.ਡੀ.ਐਮ. ਡਾ. ਵਨੀਤ ਕੁਮਾਰ, ਸਹਾਇਕ ਕਮਿਸ਼ਨਰ ਪਰਲੀਨ ਕੌਰ ਕਾਲੇਕਾ ਅਤੇ ਹੋਰ ਵੀ ਹਾਜ਼ਰ ਸਨ।