ਪੇਚਸ਼ ਦਾ ਕਹਿਰ: ਬਿਮਾਰੀ ਦੀ ਰੋਕਥਾਮ ਲਈ ਮੁਹਾਲੀ ਪ੍ਰਸ਼ਾਸਨ ਆਇਆ ਹਰਕਤ ਵਿੱਚ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਐਸਏਐਸ ਨਗਰ, 9 ਅਗਸਤ 2021
ਏਕਤਾ ਵਿਹਾਰ ਬਲਟਾਣਾ, ਜ਼ੀਰਕਪੁਰ ਵਿੱਚ ਪੇਚਸ਼ ਫੈਲਣ ਦੀਆਂ ਰਿਪੋਰਟਾਂ ਤੋਂ ਬਾਅਦ, ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਕਾਰਵਾਈ ਕਰਦਿਆਂ ਨਮੂਨੇ ਲੈਣ ਲਈ ਖੇਤਰ ਵਿੱਚ ਮੈਡੀਕਲ ਟੀਮਾਂ ਤਾਇਨਾਤ ਕੀਤੀਆਂ ਹਨ ਅਤੇ ਅੱਠ ਪਾਣੀ ਦੇ ਟੈਂਕਰ ਲਾਏ ਗਏ ਹਨ।
ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ ਮੈਡੀਕਲ ਟੀਮਾਂ ਨਮੂਨੇ ਇਕੱਤਰ ਕਰ ਰਹੀਆਂ ਹਨ ਅਤੇ ਇਨ੍ਹਾਂ ਟੀਮਾਂ ਦੁਆਰਾ ਹੁਣ ਤੱਕ 120 ਕੇਸਾਂ ਦੀ ਪੁਸ਼ਟੀ ਕੀਤੀ ਜਾ ਚੁੱਕੀ ਹੈ, ਜਦੋਂ ਕਿ ਚਾਰ ਮਰੀਜ਼ ਢਕੌਲੀ ਵਿਖੇ ਦਾਖਲ ਹਨ। ਉਨ੍ਹਾਂ ਕਿਹਾ, “ਸਾਡੀਆਂ ਟੀਮਾਂ ਬਿਮਾਰੀ ਦਾ ਸਰੋਤ ਲੱਭਣ ਲਈ ਟਿਊਬਵੈੱਲ ਦੇ ਪਾਣੀ ਦੇ ਨਮੂਨੇ ਵੀ ਲੈ ਰਹੀਆਂ ਹਨ।”
ਸ੍ਰੀ ਦਿਆਲਨ ਨੇ ਅੱਗੇ ਦੱਸਿਆ ਕਿ ਲੋਕਾਂ ਦੇ ਖੂਨ ਦੇ ਨਮੂਨੇ ਵੀ ਲਏ ਗਏ ਹਨ ਤਾਂ ਜੋ ਬਚਾਅ ਲਈ ਕਦਮ ਚੁੱਕੇ ਜਾ ਸਕਣ। ਏਕਤਾ ਵਿਹਾਰ ਅਤੇ ਆਲੇ ਦੁਆਲੇ ਦੇ ਇਲਾਕਿਆਂ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ਬੰਦ ਕਰ ਦਿੱਤੀ ਗਈ ਹੈ ਅਤੇ ਪੀਣ ਤੇ ਖਾਣਾ ਪਕਾਉਣ ਦੇ ਉਦੇਸ਼ਾਂ ਲਈ ਖੇਤਰ ਵਿੱਚ ਪਾਣੀ ਦੇ ਅੱਠ ਟੈਂਕਰ ਲਗਾਏ ਗਏ ਹਨ।
ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਡੀਕਲ ਟੀਮ ਅਤੇ ਐਂਬੂਲੈਂਸ ਸਥਾਈ ਤੌਰ ‘ਤੇ ਉਥੇ ਤਾਇਨਾਤ ਕੀਤੀ ਗਈ ਹੈ ਅਤੇ ਮੈਡੀਕਲ ਕੈਂਪ ਲਗਾਇਆ ਗਿਆ ਹੈ। ਘਰ ਘਰ ਜਾ ਕੇ ਸਰਵੇਖਣ ਸ਼ੁਰੂ ਕੀਤਾ ਜਾ ਚੁੱਕਾ ਹੈ। ਮਿਊਂਸਪਲ ਕਮੇਟੀ ਪੀਣ ਵਾਲੇ ਪਾਣੀ ਵਿੱਚ ਗੰਦਾ ਪਾਣੀ ਰਲਣ ਦੇ ਸਰੋਤਾਂ ਦੀ ਜਾਂਚ ਕਰ ਰਹੀ ਹੈ ਕਿਉਂਕਿ ਪੀਣ ਵਾਲੇ ਪਾਣੀ ਵਿੱਚ ਸੀਵਰੇਜ ਦੇ ਪਾਣੀ ਜਾਂ ਮੀਂਹ ਦੇ ਪਾਣੀ ਦੇ ਰਲਣ ਦਾ ਸ਼ੱਕ ਹੈ। ਨਗਰ ਨਿਗਮ ਦੀਆਂ ਟੀਮਾਂ ਏਕਤਾ ਵਿਹਾਰ ਦੇ ਟਿਊਬਵੈੱਲ ਦੀ ਵੀ ਜਾਂਚ ਕਰ ਰਹੀਆਂ ਹਨ, ਜਿੱਥੋਂ ਸੁਸਾਇਟੀ ਨੂੰ ਪਾਣੀ ਦੀ ਸਪਲਾਈ ਦਿੱਤੀ ਜਾ ਰਹੀ ਸੀ।
ਨਾਗਰਿਕਾਂ ਨੂੰ ਤੰਦਰੁਸਤ ਰਹਿਣ ਲਈ ਸਿਰਫ ਉਬਲੇ ਹੋਏ ਪਾਣੀ ਦਾ ਸੇਵਨ ਕਰਨ ਅਤੇ ਸਿਹਤਮੰਦ ਖੁਰਾਕ ਲੈਣ ਦੀ ਸਲਾਹ ਦਿੰਦੇ ਹੋਏ, ਸ੍ਰੀ ਦਿਆਲਨ ਨੇ ਕਿਹਾ ਕਿ ਵਾਇਰਸ, ਬੈਕਟੀਰੀਆ ਅਤੇ ਪਰਜੀਵੀਆਂ ਸਮੇਤ ਬਿਮਾਰੀਆਂ ਪੈਦਾ ਕਰਨ ਵਾਲੇ ਜੀਵਾਂ ਦੇ ਖ਼ਾਤਮੇ ਲਈ ਪਾਣੀ ਨੂੰ ਉਬਾਲਣਾ ਸਭ ਤੋਂ ਵਧੀਆ ਤਰੀਕਾ ਹੈ।

Spread the love