ਕੇਂਦਰੀ ਜੇਲ, ਗੁਰਦਾਸਪੁਰ ਵਿਖੇ ਮੈਡੀਕਲ ਕੈਂਪ ਲੱਗਾ

ਗੁਰਦਾਸਪਰ, 12 ਅਗਸਤ 2021 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੀਆਂ ਹਦਾਇਤਾਂ ਮੁਤਾਬਕ ਅਤੇ ਸ੍ਰੀਮਤੀ ਰਮੇਸ ਕੁਮਾਰੀ ਮਾਨਯੋਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ -ਕਮ- ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਅਤੇ ਸ੍ਰੀਮਤੀ ਨਵਦੀਪ ਕੌਰ ਗਿੱਲ , ਸਿਵਲ ਜੱਜ (ਸੀਨੀਅਰ ਡਵੀਜ਼ਨ) –ਕਮ- ਸੀ.ਜੇ.ਐਮ. ਸਹਿਤ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੀ ਹਦਾਇਤਾਂ ਅਨੁਸਾਰ ਕੇਂਦਰੀ ਜੇਲ ਗੁਰਦਾਸਪੁਰ ਵਿੱਚ ਮੈਡੀਕਲ ਕੈਂਪ ਲਗਾਇਆ ਗਿਆ । ਇਹ ਕੈਂਪ ਸਮੂਹ ਹਵਾਲਾਤੀਆਂ ਅਤੇ ਕੈਦੀਆਂ ਦਾ ਬੁਖਾਰ , ਖਾਂਸੀ , ਜੁਖਾਮ ਅਤੇ ਚਮੜੀ ਦੇ ਰੋਗ ਚੈਕ ਕਰਨ ਲਈ ਲਗਾਇਆ ਗਿਆ ।
ਇਹ ਮੈਡੀਕਲ ਕੈਂਪ ਸਿਵਲ ਸਰਜਨ ਗੁਰਦਾਸਪੁਰ ਦੀ ਸਹਿਯੋਗ ਨਾਲ ਲਗਾਇਆ ਗਿਆ । ਇਸ ਕੈਂਪ ਵਿੱਚ ਸਰਕਾਰੀ ਹਸਪਤਾਲ , ਗੁਰਦਾਸਪੁਰ ਦੇ ਡਾਕਟਰਾਂ ਦੀ ਟੀਮ ਦੁਆਰਾ ਹਵਾਲਾਤੀਆਂ ਅਤੇ ਕੈਦੀਆਂ ਨੂੰ ਚੈਕ ਕਰ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ । ਇਸ ਮੌਤੇ ਤੇ ਮੈਡਮ ਨਵਦੀਪ ਕੌਰ ਗਿੱਲ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ , ਗੁਰਦਾਸਪੁਰ ਦੁਆਰਾ ਡਾਕਟਰਾਂ ਦੀ ਟੀਮ ਦਾ ਧੰਨਵਾਦ ਕੀਤਾ । ਇਸ ਕੈਂਪ ਵਿੱਚ ਜੇਲ ਸੁਪਰਡੈਂਟ , ਸ੍ਰੀ ਆਰ.ਐਸ.ਹੁੰਦਲ ਤੋਂ ਇਲਾਵਾ ਜੇਲ ਦਾ ਸਾਰਾ ਸਟਾਫ਼ ਮੌਜੂਦ ਸੀ । ਇਸ ਤੋਂ ਇਲਾਵਾ ਦਫ਼ਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਨਲ ਦੇ ਵਕੀਲ ਸ੍ਰੀ ਪ੍ਰਭਦੀਪ ਸਿੰਘ ਸੰਧੂ ਅਤੇ ਜਗਜੀਤ ਸਿੰਘ ਸਮਰਾ ਵੀ ਮੌਜੂਦ ਸਨ ।
ਕੈਪਸ਼ਨ : – ਕੇਂਦਰੀ ਜੇਲ, ਗੁਰਦਾਸਪੁਰ ਵਿਖੇ ਲਗਾਏ ਗਏ ਮੈਡੀਕਲ ਕੈਂਪ ਦਾ ਦ੍ਰਿਸ਼ ।

Spread the love