ਅੰਮ੍ਰਿਤਸਰ 14 ਅਗਸਤ 2021 ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ਼ਹਿਰ, ਸ: ਪਰਮਿੰਦਰ ਸਿੰਘ ਭੰਡਾਲ, ਪੀ.ਪੀ.ਐਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆ, ਹੁਕਮ ਜਾਰੀ ਕੀਤਾ ਕਿ 15 ਅਗਸਤ 2021 ਨੂੰ ਆਜ਼ਾਦੀ ਦਿਹਾੜਾ ਮਨਾਉਣ ਦੇ ਸਮਾਗਮ ਦੇ ਮੱਦੇਨਜ਼ਰ ਗੁੂਰ ਨਾਨਕ ਸਟੇਡੀਅਮ ਗਾਂਧੀ ਗਰਾਂਊਂਡ ਅੰਮ੍ਰਿਤਸਰ ਅਤੇ ਕਮਿਸਨਰੇਟ ਅੰਮ੍ਰਿਤਸਰ ਸ਼ਹਿਰ ਦੇ ਘੇਰੇ ਵਿੱਚ ਕਿਸੇ ਵੀ ਤਰ੍ਹਾਂ ਦਾ ਡਰੋਨ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ ਲਗਾਈ ਜਾਂਦੀ ਹੈ।
ਇਹ ਹੁਕਮ 16 ਅਗਸਤ 2021 ਤੱਕ ਲਾਗੂ ਰਹੇਗਾ।