ਫਿਰੋਜ਼ਪੁਰ 17 ਅਗਸਤ 2021
ਫਿਰੋਜ਼ਪੁਰ ਵਿੱਚ ਅਕਾਲੀ ਦਲ ਪਾਰਟੀ ਨੂੰ ਇੱਕ ਹੋਰ ਝਟਕਾ ਲੱਗਾ ਜਦੋਂ ਪਿੰਡ ਦੁੱਲਾ ਸਿੰਘ ਵਾਲਾ ਦੇ ਲਗਭਗ 20 ਪਰਿਵਾਰ ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ।ਅਕਾਲੀ ਦਲ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ 20 ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਉਹ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੀ ਅਗਵਾਈ ਅਤੇ ਪਿੰਡ ਦੇ ਸਰਪੰਚ ਦੀਦਾਰ ਸਿੰਘ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸਾਮਲ ਹੋਏ ਹਨ। ਉਨਾਂ ਕਿਹਾ ਕਿ ਵਿਧਾਇਕ ਪਿੰਕੀ ਵਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ ਉਨਾਂ ਦਾ ਸਮਰਥਨ ਕਰਨ ਲਈ ਅਸੀਂ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਾਂ।
ਵਿਧਾਇਕ ਪਿੰਕੀ ਨੇ ਪਾਰਟੀ ਵਿੱਚ ਸ਼ਾਮਲ ਹੋਏ ਪਿੰਡ ਦੁੱਲਾ ਸਿੰਘ ਵਾਲਾ ਤੋਂ ਹੀਰਾ ਸਿੰਘ, ਮਹਿੰਦਰ ਸਿੰਘ, ਪ੍ਰੀਤਮ ਸਿੰਘ, ਤਰਸੇਮ ਸਿੰਘ, ਮਹਿੰਗਾ ਸਿੰਘ, ਜੋਗਿੰਦਰ ਸਿੰਘ, ਸਾਬ ਸਿੰਘ, ਨਸੀਬ ਸਿੰਘ, ਮਨਜੀਤ ਸਿੰਘ, ਦਲਜੀਤ ਸਿੰਘ, ਭਾਗ ਸਿੰਘ, ਸੁਰਜੀਤ ਸਿੰਘ, ਜਸਵੀਰ ਸਿੰਘ, ਬਿਕਰਮਜੀਤ ਸਿੰਘ, ਜੁਗਰਾਜ ਸਿੰਘ ਕਰਮ ਸਿੰਘ ਅਤੇ ਸੁਖਵਿੰਦਰ ਸਿੰਘ ਆਦਿ ਦੇ 20 ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹਲਕੇ ਵਿਚ ਵਿਕਾਸ ਦੇ ਕੰਮਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਬਿਨ੍ਹਾਂ ਪੱਖ ਪਾਤ ਦੇ ਵਿਕਾਸ ਕਾਰਜਾ ਕਰਵਾਏ ਜਾਣਗੇ।
ਪਿੰਡ ਦੇ ਸਰਪੰਚ ਦੀਦਾਰ ਸਿੰਘ ਸਮੇਤ 20 ਪਰਿਵਾਰਾਂ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਕਈ ਮਨਿਸਟਰ ਤੇ ਐੱਮ. ਐੱਲ ਏ ਆਏ ਪਰ ਫਿਰੋਜ਼ਪੁਰ ਦਾ ਇੰਨਾ ਵਿਕਾਸ ਕਿਸੇ ਹੋਰ ਨੇ ਨਹੀਂ ਕਰਵਾਇਆ ਜਿੰਨਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਆਪਣੇ ਕਾਰਜਕਾਲ ਵਿੱਚ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਫਿਰੋਜ਼ਪੁਰ ਨਾਲੋਂ ਪਿਛੜਾ ਸਬਦ ਉਤਾਰ ਦਿੱਤਾ ਹੈ ਤੇ ਇਹ ਵਿਧਾਇਕ ਹੀ ਫਿਰੋਜ਼ਪੁਰ ਨੂੰ ਤਰੱਕੀ ਦੀਆਂ ਰਾਹਾਂ ਤੇ ਲੈ ਕੇ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੇ ਲੋਕ ਕਦੀ ਵੀ ਯੂਨੀਵਰਸਿਟੀ ਬਾਰੇ ਸੋਚ ਨਹੀਂ ਸਕਦੇ ਸਨ ਤੇ ਵਿਧਾਇਕ ਪਿੰਕੀ ਨੇ ਫਿਰੋਜ਼ਪੁਰ ਵਿੱਚ ਯੂਨੀਵਰਸਿਟੀ ਮਨਜੂਰ ਕਰਵਾਈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਫਿਰੋਜ਼ਪੁਰ ਵਿਕਾਸ ਤੇ ਤਰੱਕੀ ਦੀਆਂ ਰਾਹਾਂ ਤੇ ਵੱਧਦਾ ਦੇਖਣਾ ਚਾਹੁੰਦੇ ਹਨ ਤਾਂ ਉਨ੍ਹਾਂ ਸਾਰਿਆਂ ਨੂੰ ਇੱਕਜੁਟ ਹੋ ਕੇ ਵਿਧਾਇਕ ਪਿੰਕੀ ਦਾ ਸਾਥ ਦੇਣਾ ਚਾਹੀਦਾ ਹੈ।