ਓਟ ਕਲੀਨਿਕਾਂ ‘ਚ ਇਲਾਜ ਅਧੀਨ ਨੌਜਵਾਨਾਂ ਲਈ ਡੀ.ਬੀ.ਈ.ਈ. ਵੱਲੋਂ ਰੋਜ਼ਗਾਰ ਮੇਲਾ ਆਯੋਜਿਤ

142 ਨੌਜਵਾਨਾ ‘ਚੋਂ 107 ਉਮੀਦਵਾਰਾਂ ਨੂੰ 9 ਕੰਪਨੀਆਂ ਨੇ ਚੁਣਿਆ
ਬੈਕਫਿੰਕੋ ਦੇ ਵਾਈਸ ਚੇਅਰਮੈਨ ਮੁਹੰਮਦ ਗੁਲਾਬ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ
ਲੁਧਿਆਣਾ, 18 ਅਗਸਤ 2021 ਨਸ਼ਿਆਂ ਦੇ ਕੋਹੜ ‘ਚ ਫਸੇ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆ ਕੇ ਉਨ੍ਹਾਂ ਦੇ ਪੁਨਰਵਾਸ ਦੇ ਉਦੇਸ਼ ਨਾਲ ਇੱਕ ਵਿਲੱਖਣ ਕਦਮ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਮਿਸ਼ਨ ਰੈੱਡ ਸਕਾਈ ਦੇ ਅਧੀਨ ਸਥਾਨਕ ਓਟ ਕਲੀਨਿਕਾਂ ਵਿੱਚ ਇਲਾਜ ਅਧੀਨ ਨੌਜਵਾਨਾਂ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਦਫਤਰ ਵਿਖੇ ਰੋਜ਼ਗਾਰ ਮੇਲੇ ਦਾ ਆਯੋਜਨ ਕੀਤਾ।
ਪੰਜਾਬ ਪੱਛੜੀਆਂ ਸ਼੍ਰੇਣੀਆਂ ਭੂਮੀ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਵਾਈਸ ਚੇਅਰਮੈਨ ਮੁਹੰਮਦ ਗੁਲਾਬ ਨੇ ਇਸ ਰੁਜ਼ਗਾਰ ਮੇਲੇ ਦਾ ਉਦਘਾਟਨ ਕੀਤਾ ਜਿਸ ਵਿੱਚ 142 ਨੌਜਵਾਨਾਂ ਨੇ ਹਿੱਸਾ ਲਿਆ ਜਿਨ੍ਹਾਂ ਵਿੱਚੋਂ 107 ਉਮੀਦਵਾਰ 9 ਕੰਪਨੀਆਂ ਦੁਆਰਾ ਚੁਣੇ ਗਏ।
ਸ੍ਰੀ ਗੁਲਾਬ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ‘ਮਿਸ਼ਨ ਰੈਡ ਸਕਾਈ’ (ਹੁਨਰ ਅਤੇ ਰੁਜ਼ਗਾਰ ਰਾਹੀਂ ਨਸ਼ਾਖੋਰੀ ਪੀੜਤਾਂ ਦੇ ਮੁੜ ਵਸੇਬੇ ਦਾ ਮਿਸ਼ਨ) ਸ਼ੁਰੂ ਕੀਤਾ ਹੈ।
ਉਨ੍ਹਾਂ ਕਿਹਾ ਕਿ ਇਸ ਮਿਸ਼ਨ ਤਹਿਤ, ਨਸ਼ੇ ਦੇ ਸ਼ਿਕਾਰ ਲੋਕਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਹੁਨਰ ਵਿਕਾਸ/ਸਿਖਲਾਈ ਪ੍ਰੋਗਰਾਮਾਂ ਰਾਹੀਂ ਉਨ੍ਹਾਂ ਦੀ ਸਮਰੱਥਾ ਵਧਾ ਕੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ ਤਾਂ ਜੋ ਉਹ ਦੂਜਿਆਂ ਵਾਂਗ ਰੋਜ਼ੀ-ਰੋਟੀ ਕਮਾ ਸਕਣ।
ਉਨ੍ਹਾਂ ਕਿਹਾ ਕਿ ਮਿਸ਼ਨ ਇਹ ਸੁਨਿਸ਼ਚਿਤ ਕਰੇਗਾ ਕਿ ਨਸ਼ੇ ੋਤੇ ਨਿਰਭਰ ਲੋਕਾਂ ਨੂੰ ਉਨ੍ਹਾਂ ਦੇ ਇਲਾਜ ਦੇ ਨਾਲ -ਨਾਲ ਰੁਜ਼ਗਾਰ ਪ੍ਰਾਪਤ ਕਰਨ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਮਿਸ਼ਨ ਨਸ਼ੇ ‘ਤੇ ਨਿਰਭਰ ਲੋਕਾਂ ਨੂੰ ਰਾਜ ਦੇ ਸਮਾਜਕ-ਆਰਥਿਕ ਵਿਕਾਸ ਵਿੱਚ ਕਿਰਿਆਸ਼ੀਲ ਭਾਗੀਦਾਰ ਬਣਨ ਵਿੱਚ ਸਹਾਇਤਾ ਕਰੇਗਾ ਜਾਂ ਤਾਂ ਲਾਭਦਾਇਕ ਰੋ}ਗਾਰ ਪ੍ਰਾਪਤ ਕਰਕੇ ਆਪਣਾ ਜੀਵਨ ਪੱਧਰ ਉੱਚਾ ਚੁੱਕ ਸਕਣ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ ਕਾਰਵਾਈ ਅਤੇ ਡੈਪੋ, ਬੱਡੀ ਅਤੇ ਹੋਰਾਂ ਸਮੇਤ ਵੱਡੇ ਪੱਧਰ ‘ਤੇ ਜਾਗਰੂਕਤਾ ਪ੍ਰੋਗਰਾਮਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆਏ ਹਨ ਕਿਉਂਕਿ ਇਨ੍ਹਾਂ ਅੰਦੋਲਨਾਂ ਨੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਹੈ।
ਇਸ ਮੌਕੇ ਸ੍ਰੀ ਨਵਦੀਪ ਸਿੰਘ, ਡਿਪਟੀ ਸੀਈਓ, ਡੀਬੀਈਈ, ਲੁਧਿਆਣਾ ਵੀ ਹਾਜ਼ਰ ਸਨ।

Spread the love