ਕੋਵਿਡ 19 ਦੀ ਔਖੀ ਘੜੀ ਦੌਰਾਨ ਲੋੜਵੰਦ ਲੋਕਾਂ ਤੱਕ ਖਾਣਾ ਪਹੰੁਚਾਉਣਾ ਪ੍ਰਸੰਸਾਯੋਗ ਕਾਰਜ਼-ਡਿਪਟੀ ਕਮਿਸ਼ਨਰ

????????????????????????????????????

ਜ਼ਲਾਲਾਬਾਦ, ਅਬੋਹਰ 21 ਅਗਸਤ 2021
ਕੋਵਿਡ 19 ਦੀ ਔਖੀ ਘੜੀ ਦੌਰਾਨ ਜ਼ਿਲਾ ਪ੍ਰਸ਼ਾਸਨ ਦੇ ਮੌਢੇ ਨਾਲ ਮੌਢਾ ਨਾਲ ਜੋੜ ਕੇ ਸਹਿਯੋਗ ਦੇਣ ਵਾਲੀਆਂ ਵੱਖ-ਵੱਖ ਐਨ.ਜੀ.ਓਜ. ਨੂੰ ਡਿਪਟੀ ਕਮਿਸ਼ਨਰ ਸ੍ਰੀ ਅਰਵਿੰਦ ਪਾਲ ਸਿੰਘ ਸੰਧੂ ਨੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਕਰੋਨਾ ਕਾਲ `ਚ ਹਰ ਸੰਭਵ ਸਹਾਇਤਾ ਦੇਣ ਵਾਲੀਆਂ ਐਨ.ਜੀ.ਓ ਦਾ ਜ਼ਿਲਾ ਪ੍ਰਸ਼ਾਸਨ ਤਹਿ ਦਿਲੋਂ ਧੰਨਵਾਦ ਕਰਦਾ ਹੈ। ਉਨਾਂ ਸਮੂਹ ਐਨ.ਜੀ.ਓਜ ਨੂੰ ਭਵਿੱਖ ਅੰਦਰ ਵੀ ਜਨਹਿੱਤ ਦੀ ਭਲਾਈ ਲਈ ਅਜਿਹੇ ਕਾਰਜ਼ਾਂ ਅੰਦਰ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
ਡਿਪਟੀ ਕਮਿਸ਼ਨਰ ਸ੍ਰ. ਸੰਧੂ ਨੇ ਸਬ ਡਵੀਜਨ ਜਲਾਲਾਬਾਦ ਅਤੇ ਅਬੋਹਰ ਨਾਲ ਸਬੰਧਤ ਐਨ.ਜੀ.ਓ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਿ ਕਿਸੇ ਲੋੜਵੰਦ ਵਿਅਕਤੀ ਦੀ ਸਹਾਇਤਾ ਕਰਨਾ ਅਤੇ ਮੁਸ਼ਕਿਲ ਘੜੀ ਅੰਦਰ ਦੂਜੇ ਵਿਅਕਤੀ ਦਾ ਦੁੱਖ ਸਮਝਣਾ ਹੀ ਅਸਲ ਸੇਵਾ ਹੈ।ਉਨ੍ਹਾਂ ਕਿਹਾ ਕਿ ਲਾਕਡਾਉਨ ਸਮੇਂ ਐਨ.ਜੀ.ਓਜ਼ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਗਰੀਬ ਤੇ ਲੋੜਵੰਦ ਲੋਕਾਂ ਤੱਕ ਖਾਣਾ ਪਹੰੁਚਾਇਆ ਗਿਆ ਜ਼ੋ ਕਿ ਬਹੁਤ ਹੀ ਪ੍ਰਸੰਸਾਯੋਗ ਕਾਰਜ਼ ਹੈ।ਉਨ੍ਹਾਂ ਕਿਹਾ ਕਿ ਐਨ.ਜੀ.ਓਜ਼ ਵੱਲੋਂ ਕਰੋਨਾ ਦੀ ਪਹਿਲੀ ਲਹਿਰ ਅਤੇ ਦੂਜੀ ਲਹਿਰ ਵਿਚ ਬਾਖੂਬੀ ਢੰਗ ਨਾਲ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਪ੍ਰਮਾਤਮਾ ਨਾ ਕਰੇ ਜੇ ਤੀਸਰੀ ਲਹਿਰ ਆਉਂਦੀ ਹੈ ਤਾਂ ਇਸੇ ਤਰ੍ਹਾਂ ਹੀ ਸੰਸਥਾਵਾਂ ਆਪਣਾ ਸੇਵਾ ਕਾਰਜ ਅਦਾ ਕਰਨਗੀਆਂ।
ਡਿਪਟੀ ਕਮਿਸ਼ਨਰ ਨੇ ਐਨ.ਜੀ.ਓ ਦੇ ਨਾਲ-ਨਾਲ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਕਰੋਨਾ ਤੋਂ ਬਚਣ ਲਈ ਸਾਵਧਾਨੀਆਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਵਿਡ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਟੈਸਟਿੰਗ ਲਾਜ਼ਮੀ ਕਰਵਾਈ ਜਾਵੇ ਤਾਂ ਜ਼ੋ ਕਰੋਨਾ ਦੇ ਫੈਲਾਅ ਨੂੰ ਰੋਕਣ ਵਿਚ ਸਹਿਯਗ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਟੈਸਟਿੰਗ ਦੇ ਨਾਲ-ਨਾਲ ਵੈਕਸੀਨੇਸ਼ਨ ਬਹੁਤ ਜ਼ਰੂਰੀ ਹੈ ਕਿਉਂਕਿ ਵੈਕਸੀਨੇਸ਼ਨ ਲਗਵਾਉਣ ਨਾਲ ਹੀ ਕਰੋਨਾ ਤੋਂ ਬਚਿਆ ਜਾ ਸਕਦਾ ਹੈ।
ਇਸ ਮੌਕੇ ਵੱਖ ਵੱਖ ਐਨ.ਜੀ.ਓ ਵੱਲੋਂ ਡਿਪਟੀ ਕਮਿਸ਼ਨਰ ਸ. ਸੰਧੂ ਨੂੰ ਜ਼ਿਲਾ ਪ੍ਰਸ਼ਾਸਨ ਨੰੂ ਭਵਿੱਖ ਅੰਦਰ ਲੋੜ ਪੈਣ ਤੇ ਹਰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿਵਾਇਆ। ਉਨਾਂ ਕਿਹਾ ਕਿ ਲੋੜਵੰਦਾਂ ਦੀ ਸਹਾਇਤਾ ਕਰਨਾ ਜਿੱਥੇ ਸਾਡਾ ਫਰਜ ਹੈ, ਉਥੇ ਭਾਈਚਾਰਕ ਸਾਂਝ ਵੀ ਵੱਧਦੀ ਹੈ। ਉਨ੍ਹਾਂ ਕਿਹਾ ਕਿ ਉਹ ਸੰਕਟ ਦੀ ਸਥਿਤੀ ਵਿਚ ਸਹਾਇਤਾ ਕਰਨ ਲਈ ਕਿਸੇ ਪੱਖੋਂ ਪਿਛੇ ਨਹੀਂ ਰਹਿਣਗੇ।
ਇਸ ਮੌਕੇ ਐਸ.ਡੀ.ਐਮ. ਜਲਾਲਾਬਾਦ ਸ੍ਰੀ ਰਵਿੰਦਰ ਸਿੰਘ ਅਰੋੜਾ, ਐਸ.ਡੀ.ਐਮ. ਫਾਜ਼ਿਲਕਾ ਸ੍ਰੀ ਅਮਿਤ ਗੁਪਤਾ, ਸਕੱਤਰ ਜ਼ਿਲਾ ਰੈਡ ਕਰਾਸ ਸੋਸਾਇਟੀ ਫਾਜ਼ਿਲਕਾ ਸ੍ਰੀ ਵਿਜੈ ਸੇਤੀਆ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।

Spread the love