ਆਓ ਇਸ ਪਵਿੱਤਰ ਤਿਉਹਾਰ ਉੱਤੇ ਧੀਆਂ ਦੇ ਅਸਲੀ ਸਸ਼ਕਤੀਕਰਨ ਉੱਤੇ ਜ਼ੋਰ ਦੇਈਏ – ਵਰਿੰਦਰ ਸ਼ਰਮਾ
ਲੁਧਿਆਣਾ, 21 ਅਗਸਤ 2021 ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਸ਼ਰਮਾ ਨੇ ਸਮਾਜ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਰੱਖੜੀ ਦੇ ਪਵਿੱਤਰ ਤਿਉਹਾਰ ਉੱਤੇ ਇਹ ਪ੍ਰਣ ਕਰਨ ਕਿ ਉਹ ਧੀਆਂ ਨੂੰ ਜੀਵਨ ਵਿੱਚ ਅੱਗੇ ਵਧਣ ਲਈ ਅਤੇ ਉਹਨਾਂ ਦੇ ਅਸਲ ਸਸ਼ਕਤੀਕਰਨ ਉੱਤੇ ਜ਼ੋਰ ਦੇਣ। ਉਹ ਅੱਜ ਆਪਣੇ ਨਿਵਾਸ ਅਸਥਾਨ ਉੱਤੇ ਪ੍ਰਸਿੱਧ ਫਿਲਮ ਨਿਰਦੇਸ਼ਕ ਅਤੇ ਅਦਾਕਾਰ ਦੀਪ ਜਗਦੀਪ ਦੀ ਲਘੂ ਫ਼ਿਲਮ ” ਬੋਝ ” ਦੇ ਪੋਸਟਰ ਨੂੰ ਰਿਲੀਜ਼ ਕਰ ਰਹੇ ਸਨ। ਇਸ ਮੌਕੇ ਉਹਨਾਂ ਨਾਲ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਬਿਸ਼ਵ ਮੋਹਨ, ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਅਤੇ ਹੋਰ ਵੀ ਹਾਜ਼ਰ ਸਨ।
ਇਸ ਮੌਕੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਸ਼੍ਰੀ ਸ਼ਰਮਾ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ੍ਹ ਹੈ ਕਿ ਕੁੜੀਆਂ ਨੂੰ ਅੱਗੇ ਵਧਣ ਦੇ ਮੌਕੇ ਪ੍ਰਦਾਨ ਕੀਤੇ ਜਾਣ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਵਲੋਂ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਇਸ ਦਿਸ਼ਾ ਵਿਚ ਕਈ ਉਪਰਾਲੇ ਵਿੱਢੇ ਹੋਏ ਹਨ ਪਰ ਇਹ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਸੰਭਵ ਨਹੀਂ ਹੈ। ਉਹਨਾਂ ਹੋਰ ਵੀ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਦਿਸ਼ਾ ਵਿਚ ਕਾਰਜਸ਼ੀਲ ਹੋਣ।
ਅਦਾਕਾਰ ਦੀਪ ਜਗਦੀਪ ਨੇ ਦੱਸਿਆ ਕਿ ਇਹ ਫਿਲਮ ਰੱਖੜੀ ਦੇ ਤਿਉਹਾਰ ਉੱਤੇ ਰਿਲੀਜ਼ ਕੀਤੀ ਜਾ ਰਹੀ ਹੈ। ਫਿਲਮ ਨਿਰਮਾਣ ਵਿਚ ਨਿਰਮਾਤਾ ਸੁਖਜੀਤ ਕੰਬੋ, ਨਿਮਰਤਾ ਕੰਬੋਜ, ਪ੍ਰੀਤ, ਜੱਸ ਗ੍ਰੇਂਗ, ਬਲਵਿੰਦਰ ਕੌਰ, ਮਨਸੀਰਤ ਕੌਰ ਬਾਣੀ, ਰੇਨੂੰ ਮਹਿਰਾ, ਗੁਰਪ੍ਰੀਤ ਸਿੰਘ, ਦੀਪੈਨ ਬਵੇਜਾ, ਪਲਵਿੰਦਰ ਸਿੰਘ, ਵਿਸ਼ਾਲ, ਰਾਜ ਵਰਮਾ, ਕ੍ਰਿਸ਼ ਸ਼ਰਮਾ ਅਤੇ ਹੋਰਾਂ ਨੇ ਯੋਗਦਾਨ ਪਾਇਆ ਹੈ।
ਸਬੰਧਤ ਤਸਵੀਰ ਵੀ ਨਾਲ ਲਗਾ ਦਿੱਤੀ ਹੈ