ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ ਵਿੱਚ ਵਰਚੁਅਲ ਤੌਰ ‘ਤੇ ਸ਼ਮੂਲੀਅਤ ਕੀਤੀ
ਗੁਰਦਾਸਪੁਰ, 27 ਅਗਸਤ 2021 ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨ ਤਾਰਨ ਦਾ ਨੀਂਹ ਪੱਥਰ ਰੱਖਿਆ।ਇਸ ਮੌਕੇ ਮੁੱਖ ਮੰਤਰੀ ਕੈੋਪਟਨ ਅਮਰਿੰਦਰ ਸਿੰਘ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਸੋਨੇ ਅਤੇ ਚਾਂਦੀ ਦੇ ਸਿੱਕੇ ਵੀ ਜਾਰੀ ਕੀਤੇ ਗਏ।ਇਸ ਸਿੱਕੇ ਪੰਜਾਬ ਸਰਕਾਰ ਦੇ ਦੇਸ਼ ਦੇ ਵੱਖ ਵੱਖ ਸੂਬਿਆਂ ਵਿਚ ਸਥਿੱਤ ਫੁਲਕਾਰੀ ਸਟੋਰਾਂ `ਤੇ ਉਪਲੱਬਧ ਹੋਣਗੇ।
ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਨੇ ਨੀਂਹ ਪੱਥਰ ਰੱਖਣ ਸਬੰਧੀ ਸਮਾਰੋਹ ਵਿੱਚ ਵਰਚੁਅਲ ਤੌਰ ‘ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ), ਜੀ.ਐਸ.ਕਲਸੀ ਪਿ੍ਰੰਸੀਪਲ ਸਰਕਾਰੀ ਕਾਲਜ, ਗੁਰਦਾਸਪੁਰ ਅਤੇ ਬਲਬੀਰ ਸਿੰਘ ਡਿਪਟੀ ਡੀਈਓ (ਪ) ਵੀ ਮੋਜੂਦ ਸਨ।
ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨਤਾਰਨ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਖੀ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਨ ‘ਤੇ ਧਿਆਨ ਦੇ ਰਹੀ ਹੈ। ਯੂਨੀਵਰਸਿਟੀ ਦੀ ਸਥਾਪਨਾ ਦਾ ਉਦੇਸ਼ ਇਸ ਵਿੱਚ ਹੋਰ ਵਾਧਾ ਕਰਨਾ ਹੈ ਅਤੇ ਨਵੀਂ ਯੂਨੀਵਰਸਿਟੀ ਵਿਦਿਅਕ ਸੈਸ਼ਨ 2021-2022 ਤੋਂ ਕਾਰਜਸ਼ੀਲ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਾਅ ਕੋਰਸਾਂ ਲਈ ਸੂਬਾ ਸਰਕਾਰ ਵੱਲੋਂ ਸੂਬਾ ਪੱਧਰੀ ਕੇਂਦਰੀਕ੍ਰਿਤ ਦਾਖਲਾ ਪ੍ਰਕਿਰਿਆ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਅਲਾਟ ਕੀਤੀ ਗਈ ਹੈ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਟੇਟ ਯੂਨੀਵਰਸਿਟੀ ਆਫ਼ ਲਾਅ, ਤਰਨਤਾਰਨ ਲਈ ਦਾਖਲਾ ਪ੍ਰਕਿਰਿਆ ਚਲ ਰਹੀ ਹੈ। ਉਨਾਂ ਅੱਗੇ ਕਿਹਾ ਕਿ ਯੂਨੀਵਰਸਿਟੀ ਮੌਜੂਦਾ ਵਿਦਿਅਕ ਸੈਸ਼ਨ 2021-22 ਤੋਂ ਐਲ.ਐਲ.ਬੀ. (ਟੀ.ਵਾਈ.ਸੀ.), ਬੀ.ਏ. ਐਲ.ਐਲ.ਬੀ. (ਐਫ.ਵਾਈ.ਆਈ.ਸੀ), ਬੀ.ਬੀ.ਏ. ਐਲ.ਐਲ.ਬੀ. (ਪੀ.ਆਈ.ਸੀ.), ਅਤੇ ਬੀ.ਕਾਮ ਐਲ.ਐਲ.ਬੀ. (ਐਫ.ਵਾਈ.ਆਈ.ਸੀ.) ਕਲਾਸਾਂ ਸ਼ੁਰੂ ਕਰੇਗੀ।
ਮੌਜੂਦਾ ਸਰਕਾਰ ਵੱਲੋਂ ਇਹ ਤੀਜੀ ਸੂਬਾ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਗਈ ਹੈ ਅਤੇ ਇਸ ਤੋਂ ਪਹਿਲਾਂ ਦੋ ਨਵੀਆਂ ਯੂਨੀਵਰਸਿਟੀਆਂ ਸ੍ਰੀ ਗੁਰੂ ਨਾਨਕ ਦੇਵ ਓਪਨ ਸਟੇਟ ਯੂਨੀਵਰਸਿਟੀ ਅਤੇ ਸਪੋਰਟਸ ਯੂਨੀਵਰਸਿਟੀ ਪਟਿਆਲਾ ਵਿਖੇ ਸਥਾਪਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 18 ਡਿਗਰੀ ਕਾਲਜ ਵੀ ਸਥਾਪਿਤ ਕੀਤੇ ਗਏ ਹਨ। ਇਸ ਤੋਂ ਇਲਾਵਾ ਅਮੇਟੀ ਅਤੇ ਪਲਾਕਸ਼ਾ ਸਮੇਤ ਕਈ ਨਿੱਜੀ ਯੂਨੀਵਰਸਿਟੀਆਂ ਵੀ ਮੌਜੂਦਾ ਸਰਕਾਰ ਵਲੋਂ ਸਥਾਪਿਤ ਕੀਤੀਆਂ ਗਈਆਂ ਹਨ।