ਜ਼ਿਲ੍ਹੇ ‘ਚ 221 ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ‘ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਗੋਆ ਦੀ ਕੀਤੀ ਜਾਵੇਗੀ ਠੇਕੇ ‘ਤੇ ਭਰਤੀ : ਡਿਪਟੀ ਕਮਿਸ਼ਨਰ

GHANSHYAM THORI
JALANDHAR RANKS FIRST IN PROVIDING CITIZEN SERVICES WITH ZERO PERCENT PENDENCY RATE IN STATE: GHANSHYAM THORI

ਭਰਤੀ ਹੋਣ ਵਾਲੇ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਨੂੰ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ
ਜਲੰਧਰ, 27 ਅਗਸਤ 2021
ਸੂਬੇ ਵਿੱਚ ਪਟਵਾਰੀਆਂ ਦੀ ਘਾਟ ਦੇ ਮੱਦੇਨਜ਼ਰ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ‘ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਨਗੋਆਂ ਨੂੰ ਠੇਕੇ ਦੇ ਆਧਾਰ ‘ਤੇ ਭਰਤੀ ਕਰਨ ਦੇ ਪੰਜਾਬ ਸਰਕਾਰ ਦੇ ਫੈਸਲੇ ਤਹਿਤ ਜ਼ਿਲ੍ਹੇ ‘ਚ 221 ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ‘ਤੇ ਸੇਵਾਮੁਕਤ ਪਟਵਾਰੀਆਂ ਤੇ ਕਾਨੂੰਨਗੋਆ ਦੀ ਠੇਕੇ ‘ਤੇ ਭਰਤੀ ਕੀਤੀ ਜਾਵੇਗੀ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵਿੱਤ ਵਿਭਾਗ ਤੋਂ ਮਿਲੀ ਪ੍ਰਵਾਨਗੀ ਅਨੁਸਾਰ ਇਹ ਭਰਤੀ 31 ਜੁਲਾਈ 2022 ਜਾਂ ਇਨ੍ਹਾਂ ਅਸਾਮੀਆਂ ‘ਤੇ ਰੈਗੂਲਰ ਭਰਤੀ ਹੋਣ, ਜੋ ਵੀ ਪਹਿਲਾਂ ਵਾਪਰੇ, ਤੱਕ ਹੋਵੇਗੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 221 ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ‘ਤੇ ਭਰਤੀ ਕਰਨ ਲਈ ਜ਼ਿਲ੍ਹਾ ਪੱਧਰ ‘ਤੇ ਉਨ੍ਹਾਂ ਦੀ ਅਗਵਾਈ ਵਿੱਚ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਤੇ ਐਸ.ਡੀ.ਐਮ. ਤੇ ਜ਼ਿਲ੍ਹਾ ਮਾਲ ਅਫ਼ਸਰ ਮੈਂਬਰ ਹਨ।
ਸ਼੍ਰੀ ਥੋਰੀ ਨੇ ਦੱਸਿਆ ਕਿ ਯੋਗ ਬਿਨੈਕਾਰਾਂ ਤੋਂ ਅਰਜ਼ੀਆਂ ਪ੍ਰਾਪਤ ਕਰਕੇ ਜ਼ਿਲ੍ਹਾ ਪੱਧਰ ‘ਤੇ ਠੇਕੇ ਦੇ ਆਧਾਰ ‘ਤੇ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਵਿਰੁੱਧ ਸੇਵਾ ਮੁਕਤ ਪਟਵਾਰੀਆਂ ਤੇ ਕਾਨੂੰਨਗੋਆਂ ਦੀ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਠੇਕੇ ਦੇ ਆਧਾਰ ‘ਤੇ ਭਰਤੀ ਹੋਣ ਵਾਲੇ ਸੇਵਾਮੁਕਤ ਪਟਵਾਰੀਆਂ/ਕਾਨੂੰਨਗੋਆਂ ਨੂੰ 25 ਹਜ਼ਾਰ ਰੁਪਏ ਪ੍ਰਤੀ ਮਹੀਨਾ ਫਿਕਸ ਤਨਖਾਹ ਦਿੱਤੀ ਜਾਵੇਗੀ। ਠੇਕੇ ਦੇ ਆਧਾਰ ‘ਤੇ ਭਰਤੀ ਲਈ ਅਰਜ਼ੀ ਦੇਣ ਵਾਲੇ ਰਿਟਾਇਰਡ ਪਟਵਾਰੀਆਂ/ਕਾਨੂੰਨਗੋਆਂ ਦੀ ਉਮਰ 64 ਸਾਲ ਤੋਂ ਜ਼ਿਆਦਾ ਨਹੀਂ ਹੋਣੀ ਚਾਹੀਦੀ ਅਤੇ ਬਿਨੈਕਰਤਾ ਵਿਰੁੱਧ ਕੋਈ ਅਪਰਾਧਿਕ ਕੇਸ ਜਾਂ ਵਿਭਾਗੀ ਪੜਤਾਲ ਨਾ ਚੱਲੀ ਹੋਵੇ ਅਤੇ ਉਸ ਦੇ ਸੇਵਾ ਰਿਕਾਰਡ ਸਾਫ-ਸੁਥਰਾ ਹੋਣਾ ਚਾਹੀਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਰਤੀ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਸਥਿਤ ਜ਼ਿਲ੍ਹਾ ਮਾਲ ਦਫ਼ਤਰ ਦੇ ਕਮਰਾ ਨੰਬਰ 212 ਵਿਖੇ 1 ਸਤੰਬਰ ਤੋਂ 15 ਸਤੰਬਰ 2021 ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸ਼੍ਰੀ ਜਤਿੰਦਰ ਨਾਲ ਮੋਬਾਇਲ ਨੰਬਰ 98147 74758 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Spread the love