ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਜੰਗੀ ਪੱਧਰ ਉੱਤੇ ਕਾਰਜ ਜਾਰੀ : ਗਰੇਵਾਲ

ਗੱਤਕਾ ਖੇਡ ਨੂੰ ਖੇਲੋ ਇੰਡੀਆ ਗੇਮਜ਼ ਚ ਸ਼ਾਮਲ ਕਰਵਾਇਆ
ਲੁਧਿਆਣਾ 30 ਅਗਸਤ 2021
ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਰਾਜ ਦੇ ਸਮੂਹ ਜ਼ਿਲ੍ਹਿਆਂ ਵਿੱਚ ਗੱਤਕਾ ਖੇਡ ਦੀ ਪ੍ਰਫੁੱਲਤਾ ਲਈ ਜੰਗੀ ਪੱਧਰ ਉੱਤੇ ਕਾਰਜ ਜਾਰੀ ਹਨ ਅਤੇ ਵੱਖ-ਵੱਖ ਥਾਵਾਂ ਉੱਤੇ ਗੱਤਕਾ ਰੈਫ਼ਰੀ ਕੈਂਪ ਅਤੇ ਕੋਚਿੰਗ ਕੈਂਪ ਲਗਵਾਏ ਜਾ ਰਹੇ ਹਨ। ਇਸ ਤੋਂ ਇਲਾਵਾ ਵਿਸ਼ਵ ਗੱਤਕਾ ਫੈਡਰੇਸ਼ਨ ਦੀ ਅਗਵਾਈ ਹੇਠ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਵੱਲੋਂ ਤਿਆਰ ਕੀਤੀ ਗਈ ਨਵੀਂ ਰੂਲ ਬੁੱਕ ਮੁਤਾਬਕ ਗੱਤਕਾ ਕੋਚਾਂ ਅਤੇ ਰੈਫਰੀਆਂ ਨੂੰ ਲੋੜੀਂਦੀ ਸਿਖਲਾਈ ਦੇਣ ਲਈ ਰਿਫਰੈਸ਼ਰ ਕੋਰਸ ਲਗਾ ਕੇ ਤਿਆਰ ਕੀਤਾ ਜਾ ਰਿਹਾ ਹੈ।
ਇਹ ਜਾਣਕਾਰੀ ਲਾਗਲੇ ਪਿੰਡ ਗਿੱਲ ਵਿਖੇ ਹੋਈ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਮੀਟਿੰਗ ਦੌਰਾਨ ਮੁੱਖ ਮਹਿਮਾਨ ਵਜੋਂ ਪੁੱਜੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਸ ਹਰਜੀਤ ਸਿੰਘ ਗਰੇਵਾਲ ਸਟੇਟ ਐਵਾਰਡੀ ਨੇ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਗੱਤਕਾ ਐਸੋਸੀਏਸ਼ਨ ਪੰਜਾਬ ਦੇ ਮੀਤ ਪ੍ਰਧਾਨ ਸਰਬਜੀਤ ਸਿੰਘ ਲੁਧਿਆਣਾ, ਐਸੋਸੀਏਸ਼ਨ ਦੇ ਮਾਝਾ ਜ਼ੋਨ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜਾ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ਦੇ ਜ਼ਿਲ੍ਹਾ ਲੁਧਿਆਣਾ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੁਟਾਹਰੀ ਵੀ ਹਾਜ਼ਰ ਸਨ।
ਵੱਖ-ਵੱਖ ਗੱਤਕਾ ਅਖਾਡ਼ਿਆਂ ਦੇ ਜਥੇਦਾਰਾਂ, ਗੱਤਕਾ ਕੋਚਾਂ ਅਤੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਸ. ਗਰੇਵਾਲ ਨੇ ਕਿਹਾ ਕਿ ਪਿਛਲੇ ਡੇਢ ਦਹਾਕੇ ਦੌਰਾਨ ਗੱਤਕਾ ਖੇਡ ਦੇ ਮਾਣ-ਸਨਮਾਨ ਵਿੱਚ ਵਾਧਾ ਕਰਦਿਆਂ ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੱਤਕਾ ਖੇਡ ਪਹਿਲਾਂ ਹੀ ਨੈਸ਼ਨਲ ਖੇਲੋ ਇੰਡੀਆ ਗੇਮਜ਼ ਵਿੱਚ ਸ਼ਾਮਲ ਹੋ ਚੁੱਕੀ ਹੈ ਅਤੇ ਭਵਿੱਖ ਵਿੱਚ ਵਿਸ਼ਵ ਗੱਤਕਾ ਫੈਡਰੇਸ਼ਨ ਦੀ ਅਗਵਾਈ ਹੇਠ ਗੱਤਕੇ ਨੂੰ ਓਲੰਪਿਕ ਖੇਡਾਂ ਵਿਚ ਸ਼ਾਮਲ ਕਰਵਾਇਆ ਜਾਵੇਗਾ।
ਗੱਤਕਾ ਪ੍ਰਮੋਟਰ ਗਰੇਵਾਲ ਨੇ ਖਿਡਾਰੀਆਂ ਨਾਲ ਖੇਡ ਪ੍ਰਾਪਤੀਆਂ ਬਾਰੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੱਤਕਾ ਖਿਡਾਰੀਆਂ ਦੇ ਉੱਜਲ ਭਵਿੱਖ ਲਈ ਭਵਿੱਖ ਵਿੱਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਕਰਨ ਲਈ ਨਿਰੰਤਰ ਕੋਸ਼ਿਸ਼ਾਂ ਜਾਰੀ ਰਹਿਣਗੀਆਂ।
ਇਸ ਮੌਕੇ ਜਸਪ੍ਰੀਤ ਸਿੰਘ, ਗੁਰਸੇਵਕ ਸਿੰਘ, ਪਵਨਦੀਪ ਸਿੰਘ ਮਣਕੂ, ਗੁਰਵਿੰਦਰ ਸਿੰਘ ਲਾਡੀ, ਭਗਵਾਨ ਸਿੰਘ, ਸੁਖਪ੍ਰੀਤ ਸਿੰਘ, ਅਮਨਦੀਪ ਸਿੰਘ ਬੁਲਾਰਾ, ਫਤਿਹ ਸਿੰਘ, ਗੁਰਵਿੰਦਰ ਸਿੰਘ, ਪਰਦੀਪ ਸਿੰਘ, ਜਗਦੀਪ ਸਿੰਘ, ਪਰਮਜੀਤ ਸਿੰਘ ਪੰਮੀ ਤੇ ਜਰਨੈਲ ਸਿੰਘ ਹਾਜ਼ਰ ਸਨ ਜਿਨ੍ਹਾਂ ਨੇ ਗੱਤਕਾ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਗੱਤਕਾ ਟੂਰਨਾਮੈਂਟਾਂ ਅਤੇ ਸਿਖਲਾਈ ਪ੍ਰੋਗਰਾਮਾਂ ਵਿੱਚ ਵਧ ਚੜ੍ਹ ਕੇ ਹਿੱਸਾ ਲੈਣ ਦਾ ਅਹਿਦ ਕੀਤਾ।
ਫੋਟੋ ਕੈਪਸ਼ਨ :ਗੱਤਕਾ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਲੁਧਿਆਣਾ ਵਿਖੇ ਮੀਟਿੰਗ ਦੌਰਾਨ ਅਹੁਦੇਦਾਰਾਂ ਅਤੇ ਗੱਤਕਾ ਖਿਡਾਰੀਆਂ ਨਾਲ ਬੈਠੇ ਹੋਏ।

Spread the love