ਅੰਮ੍ਰਿਤਸਰ 1 ਸਤੰਬਰ 2021 ਭਾਰਤੀ ਫੌਜ ਦੀ ਭਰਤੀ ਰੈਲੀ ਜੋ ਕਿ 6 ਸਤੰਬਰ ਤੋਂ 25 ਸਤੰਬਰ ਤੱਕ ਖਾਸਾ ਛਾਉਣੀ ਵਿਚ ਹੋਈ ਸੀ, ਮੌਜੂਦਾ ਕਰੋਨਾ ਸੰਕਟ ਦੇ ਸੰਭਾਵੀ ਖ਼ਤਰੇ ਨੂੰ ਵੇਖਦੇ ਹੋਏ ਮੁਲਤਵੀ ਕੀਤੀ ਜਾਂਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਆਰਮੀ ਭਰਤੀ ਦਫ਼ਤਰ ਅੰਮ੍ਰਿਤਸਰ ਛਾਉਣੀ ਦੇ ਬੁਲਾਰੇ ਨੇ ਦੱਸਿਆ ਕਿ ਇਸ ਭਰਤੀ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਸਨ ਅਤੇ 21 ਅਗਸਤ 2021 ਤੱਕ ਇਸ ਦੀ ਰਜਿਸਟ੍ਰੇਸ਼ਨ ਵੀ ਮੁਕੰਮਲ ਕਰ ਲਈ ਗਈ ਸੀ। ਉਨਾਂ ਦੱਸਿਆ ਕਿ ਇਸ ਸਬੰਧੀ ਨਵੀਆਂ ਤਾਰੀਕਾਂ ਦਾ ਐਲਾਨ ਕੀਤਾ ਜਾਵੇਗਾ।