ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ  29 ਸਤੰਬਰ ਨੂੰ ਲਗਾਇਆ ਜਾਵੇਗਾ ਕੌਂਸਲਿੰਗ ਕੈਂਪ  

ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ  29 ਸਤੰਬਰ ਨੂੰ ਲਗਾਇਆ ਜਾਵੇਗਾ ਕੌਂਸਲਿੰਗ ਕੈਂਪ  
ਫਾਜ਼ਿਲਕਾ 26 ਸਤੰਬਰ 2021
ਡਿਪਟੀ ਕਮਿਸ਼ਨਰ ਫਾਜ਼ਿਲਕਾ ਸ. ਅਰਵਿੰਦ ਪਾਲ ਸਿੰਘ ਸੰਧੂ ਆਈ.ਏ.ਐੱਸ.  ਨੇ ਦੱਸਿਆ ਕਿ 29 ਸਤੰਬਰ 2021 ਨੂੰ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਫਾਜ਼ਿਲਕਾ ਵਿਖੇ ਡੀ. ਡੀ. ਯੂ. ਜੀ. ਕੇ. ਵਾਈ. ਸਕੀਮ ਅਧੀਨ  ਰਿੰਗ ਫਰੇਮ ਟੇਨਟਰ ਦੇ ਕੋਰਸ ਸਬੰਧੀ ਰਜਿਸਟ੍ਰੇਸ਼ਨ/ਕੌਂਸਲਿੰਗ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਇਨ੍ਹਾਂ ਕੋਰਸਾਂ ਲਈ ਘੱਟੋ-ਘੱਟ ਤਿੰਨ ਮਹੀਨੇ ਦੀ ਟ੍ਰੇਨਿੰਗ ਹੋਵੇਗੀ। ਉਨ੍ਹਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿਚ ਜ਼ਰੂਰ ਭਾਗ ਲੈਣ ਅਤੇ ਰੁਜ਼ਗਾਰ ਪ੍ਰਾਪਤ ਕਰਨ।
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਕਾਰੋਬਾਰ ਅਤੇ ਬਿਊਰੋ ਅਫ਼ਸਰ  ਸ੍ਰੀ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਇਨ੍ਹਾਂ ਕੋਰਸਾਂ ਲਈ ਅੱਠਵੀਂ ਦਸਵੀਂ ਅਤੇ ਬਾਰ੍ਹਵੀਂ ਪਾਸ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ  ਸਿਰਫ ਪੇਂਡੂ ਕੁੜੀਆਂ ਅਤੇ ਮੁੰਡੇ ਹੀ ਇਸ ਸਕੀਮ ਦਾ ਲਾਭ ਲੈ ਸਕਣਗੇ ਅਤੇ ਉਨ੍ਹਾਂ ਦੀ ਉਮਰ 18 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇੰਟਰਵਿਊ ਲਈ ਆਉਣ ਵਾਲੇ ਨੌਜਵਾਨ ਆਪਣੇ ਨਾਲ ਆਧਾਰ ਕਾਰਡ, ਰਾਸ਼ਨ ਕਾਰਡ, ਲਾਭਪਾਤਰੀ ਕਾਰਡ, ਮਨਰੇਗਾ ਕਾਰਡ, ਸੈਲਫ ਹੈਲਪ ਗਰੁੱਪ ਕਾਰਡ, ਪੈਨ ਕਾਰਡ, ਜਾਤੀ ਪ੍ਰਮਾਣ ਪੱਤਰ ਅਤੇ  ਛੇ ਪਾਸਪੋਰਟ ਸਾਈਜ਼ ਦੀਆਂ ਫੋਟੋਆਂ ਨਾਲ ਲੈ ਕੇ ਜ਼ਰੂਰ ਆਉਣ।
ਉਨ੍ਹਾਂ ਦੱਸਿਆ ਕਿ ਉਮੀਦਵਾਰ 29 ਸਤੰਬਰ 2021 ਨੂੰ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਦਫਤਰ ਫਾਜ਼ਿਲਕਾ ਵਿਖੇ  ਇੰਟਰਵਿਊ ਲਈ ਸਵੇਰੇ 11 ਵਜੇ ਤੋਂ 3 ਵਜੇ ਤੱਕ ਪਹੁੰਚ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਲੈਕਟ ਹੋਏ ਨੌਜਵਾਨਾਂ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਡਿਊਟੀ ਕਰਨੀ ਪਵੇਗੀ  ਅਤੇ ਉਨ੍ਹਾਂ ਲਈ ਰਹਿਣ ਅਤੇ ਖਾਣ ਦੀ ਸੁਵਿਧਾ ਮੁਫ਼ਤ ਹੋਵੇਗੀ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਉਮੀਦਵਾਰ ਨੂੰ ਹੋਸਟਲ ਵਿੱਚ ਰਹਿਣਾ ਲਾਜ਼ਮੀ ਹੋਵੇਗਾ ਅਤੇ ਟ੍ਰੇਨਿੰਗ ਦੌਰਾਨ ਤਨਖਾਹ ਨਹੀਂ ਦਿੱਤੀ ਜਾਵੇਗੀ ਕੋਰਸ ਪੂਰਾ ਕਰਨ ਉਪਰੰਤ  ਕੰਪਨੀ ਵਿਚ ਨੌਕਰੀ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਨੌਜਵਾਨ 98789-97501 ਨੰਬਰ ਤੇ ਸੰਪਰਕ ਕਰ ਸਕਦੇ ਹਨ ।
Spread the love