ਅੱਜ 6 ਦਸੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਸਵੈ-ਰੋਜ਼ਗਾਰ ਮੇਲਾ ਲੱਗੇਗਾ

RAHUL
ਵਧੀਕ ਡਿਪਟੀ ਕਮਿਸ਼ਨਰ ਰਾਹੁਲ ਵਲੋਂ ਧਾਰਾ 144 ਤਹਿਤ ਬੁੱਚੜਖਾਨੇ ‘ਤੇ ਮੀਟ ਦੀਆਂ ਦੁਕਾਨਾਂ ਕੱਲ 14 ਅਪਰੈਲ ਨੂੰ ਬੰਦ ਰੱਖਣ ਦੇ ਹੁਕਮ ਜਾਰੀ

ਗੁਰਦਾਸਪੁਰ, 5 ਦਸੰਬਰ 2021

ਸ੍ਰੀ ਰਾਹੁਲ , ਵਧੀਕ ਡਿਪਟੀ ਕਮਿਸ਼ਨਰ ( ਜ ) ਗੁਰਦਾਸਪੁਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਾਗਰ ਤੇ ਕਾਰੋਬਾਰ ਬਿਊਰੋ , ਗੁਰਦਾਸਪੁਰ ਕਮਰਾ ਨੰ : 217 , ਬੀ-ਬਲਾਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ 6 ਦਸੰਬਰ, 2021 ਨੂੰ ਸਵੈ-ਰੋਜ਼ਗਾਰ ਦਾ ਕੈਂਪ ਲਗਾਇਆ ਜਾ ਰਿਹਾ ਹੈ।

ਹੋਰ ਪੜ੍ਹੋ :-ਵੋਟਰ ਜਾਗਰੂਕਤਾ ਦੇ ਲਈ ਫਿਰੋਜ਼ਪੁਰ ਵਿਚ ਕੱਢੀ ਗਈ ਵਿਸ਼ਾਲ ਸਵੀਪ ਸਾਈਕਲ ਰੈਲੀ

ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸਰਕਾਰੀ ਅਤੇ ਪ੍ਰਾਈਵੇਟ ਬੈਂਕਾਂ ਵਲੋਂ ਸਿਰਕਤ ਕੀਤੀ ਜਾਵੇਗੀ ਅਤੇ ਸਵੈ-ਰੋਜ਼ਗਾਰ  ਦੇ ਨਾਲ ਸਬੰਧਤ ਵਿਭਾਗਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ । ਇਹਨਾਂ ਸਵੈ-ਰੋਜ਼ਗਾਰ ਸਕੀਮਾਂ ਦੇ ਅਧੀਨ ਬੇਰੋਜਗਾਰ ਪ੍ਰਾਰਥੀਆਂ ਨੂੰ ਸਵੈ-ਰੋਜ਼ਗਾਰ ਕਰਨ ਦੇ ਲਈ ਲੋਨ ਫਾਰਮ ਭਰੇ ਜਾਣਗੇ । ਜਿਹੜੇ ਨੋਜਵਾਨ ਪ੍ਰਾਰਥੀ ਆਪਣਾ ਸਵੈ-ਰੋਜ਼ਗਾਰ ਦਾ ਕੰਮ ਸ਼ੁਰੂ ਕਰਨਾ ਚਾਹੁੰਦੇ ਹਨ, ਉਹ ਪ੍ਰਾਰਥੀ ਪ੍ਰਧਾਨ ਮੰਤਰੀ ਮੁਦਰਾ ਸਕੀਮ  ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸ਼ਨ ਪ੍ਰੋਗਰਾਮ ਅਤੇ ਸਟੈਂਡ ਅਪ ਇੰਡੀਆ ਪਸ਼ੂ ਪਾਲਣ, ਮੱਛੀ ਪਾਲਣ ਅਤੇ ਪਿੰਡਾਂ ਦੇ ਵਿੱਚ ਸੈਲਫ ਹੈਲਪ ਗਰੁੱਪਾ ਦੇ ਤਹਿਤ ਆਪਣਾ ਸਵੈ-ਰੋਜ਼ਗਾਰ ਕਰਨ ਦੇ ਲਈ ਲੋਨ ਫਾਰਮ ਭਰ ਸਕਦੇ   ਹਨ ।

ਉਨ੍ਹਾਂ ਦੱਸਿਆ ਕਿ ਜਿਹੜੇ ਪ੍ਰਾਰਥੀ ਲੋਨ ਲੈ ਕੇ ਸਵੈ-ਰੋਜ਼ਗਾਰ ਕਰਨ ਦੇ ਚਾਹਵਾਨ ਹਨ ਉਹ ਸਾਰੇ ਪ੍ਰਾਰਥੀ ਜਿਨ੍ਹਾ ਦੀ ਉਮਰ 18 ਸਾਲ ਤੋਂ  65 ਸਾਲ ਤੱਕ ਹੈ ਸਵੈ-ਰੋਜ਼ਗਾਰ ਕੈਂਪ  ਦੇ ਵਿੱਚ ਸ਼ਾਮਲ ਹੋ ਕੇ ਲਾਭ ਉਠਾ ਸਕਦੇ ਹਨ ਅਤੇ ਆਪਣਾ ਸਵੈ-ਰੋਜ਼ਗਾਰ ਦਾ ਕੰਮ ਸ਼ੁਰੂ ਕਰ ਸਕਦੇ ਹਨ ।

Spread the love