ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ ਅਤੇ ਉਚੀਆਂ, ਸੁਚੀਆਂ ਇਖਲਾਕੀ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਲੋੜ – ਸ੍ਰ। ਇੰਦਰਪਾਲ ਸਿੰਘ
ਬਹਾਦਰੀ ਦੇ ਪ੍ਰਤੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੇ ਸਮੇਂ ਦੀਆਂ ਨਫ਼ਰਤ, ਕੱਟੜਤਾ ਅਤੇ ਜ਼ੁਲਮ ਦਾ ਪ੍ਰਤੀਕ ਸਮੂਹ ਤਾਕਤਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ – ਸ੍ਰ। ਅਰਵਿੰਦਰ ਸਿੰਘ ਆਨਰੇਰੀ
ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੀ ਸਰਪ੍ਰਸਤੀ ਹੇਠ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਦੇ ਪ੍ਰਚਾਰ-ਪ੍ਰਸਾਰ ਲਈ ਨਿਰੰਤਰ ਅਤੇ ਅਣਥੱਕ ਕਾਰਜ ਕਰ ਰਹੀਆਂ ਹਨ – ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ
ਲੁਧਿਆਣਾ 23 ਅਪ੍ਰੈਲ 2022
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਹੇਠ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ (ਜੀ। ਜੀ। ਐਨ। ਆਈ। ਵੀ। ਐਸ, ਜੀ। ਜੀ। ਐਨ। ਆਈ। ਐਮ। ਟੀ) ਅਤੇ ਜੀ। ਜੀ। ਐਨ ਖਾਲਸਾ ਕਾਲਜ ਆਫ਼ ਫਾਰਮੇਸੀ ਸੰਸਥਾਵਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਇਕ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ।
ਹੋਰ ਪੜ੍ਹੋ :-ਕਰੋਨਾ ਤੋਂ ਬਚਾਅ ਲਈ ਮਾਸਕ ਪਾਇਆ ਜਾਵੇ: ਡਿਪਟੀ ਕਮਿਸ਼ਨਰ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 401ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਾਲਜ਼ ਵਿੱਚ ਸੁਖਮਨੀ ਸਾਹਿਬ ਦੇ ਪਾਠ ਅਤੇ ਸਹਿਜ ਪਾਠ ਦੇ ਭੋਗ ਪਾਏ ਗਏ ਅਤੇ ਕੀਰਤਨ ਕੀਤਾ ਗਿਆ।
ਇਸ ਮੌਕੇ ਨਨਕਾਣਾ ਸਾਹਿਬ ਐਜੂਕੇਸ਼ਨਲ ਟਰੱਸਟ ਦੇ ਆਨਰੇਰੀ ਡਾਇਰੈਕਟਰ ਸ੍ਰ। ਇੰਦਰਪਾਲ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਅਧੀਨ ਚੱਲ ਰਹੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਦੇ ਨਾਲ ਨਾਲ ਨੌਜਵਾਨ ਪੀੜ੍ਹੀ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਅਮਲੀ ਜੀਵਨ ਦਾ ਹਿੱਸਾ ਬਣਾਉਣ ਅਤੇ ਗੁਰੂ ਤੇਗ ਬਹਾਦਰ ਜੀ ਵਲੋਂ ਦਰਸਾਈਆਂ ਗਈਆਂ ਉਚੀਆਂ ਅਤੇ ਸੁਚੀਆਂ ਇਖਲਾਕੀ ਤੇ ਸਮਾਜਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦੀ ਲੋੜ ਉਪਰ ਵਿਸ਼ੇਸ਼ ਤੌਰ ‘ਤੇ ਜੋਰ ਦਿੱਤਾ ਜਾਂਦਾ ਹੈ।
ਉਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਦਰਸਾਏ ਮਨੁੱਖਤਾ ਦੀ ਸੇਵਾ ਦੇ ਮਾਰਗ ੋਤੇ ਚੱਲਣ ਦੇ ਮੰਤਵ ਨੂੰ ਮੁੱਖ ਰੱਖਦਿਆਂ ਗੁਜਰਾਂਵਾਲਾ ਗੁਰੂ ਨਾਨਕ ਸੰਸਥਾਵਾਂ ਵੱਲੋਂ ਅਜਿਹੇ ਸਾਹਿਤਕ ਅਤੇ ਅਕਾਦਮਿਕ ਮੰਚ ਲਗਾਤਾਰ ਸਿਰਜੇ ਜਾ ਰਹੇ ਹਨ, ਜਿਹਨਾਂ ਦੀ ਸਹਾਇਤਾ ਨਾਲ ਇਹ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਇਲਾਹੀ ਬਾਣੀ ਦਾ ਪ੍ਰਕਾਸ਼ ਸਮਾਜ ਦੇ ਹਰ ਕੋਨੇ ਵਿੱਚ ਫੈਲਾ ਰਹੀਆਂ ਹਨ ਅਤੇ ਨੈਤਿਕ ਕਦਰਾਂ-ਕੀਮਤਾਂ ਨੂੰ ਸਹੀ ਅਰਥਾਂ ਵਿੱਚ ਅਮਲ ਵਿੱਚ ਲਿਆਉਣ ਲਈ ਸਾਰਥਕ ਕਦਮ ਚੁੱਕ ਰਹੀਆਂ ਹਨ।
ਇਸ ਮੌਕੇ ਉਪ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਾਬਕਾ ਵਾਈਸ ਚਾਂਸਲਰ ਅਤੇ ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਡਾ। ਸ।ਪ। ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਲਾਹੀ ਫਲਸਫੇ ਤੋਂ ਜਾਗਰੂਕ ਕਰਨ ਲਈ ਹਰ ਸੰਭਵ ਯਤਨ ਕਰਨਾ ਸਾਡਾ ਸਭ ਦਾ ਅਕਾਦਮਿਕ ਅਤੇ ਨੈਤਿਕ ਫਰਜ਼ ਹੈ ਤਾਂ ਜੋ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੀਆਂ ਵਿਸ਼ਵ ਵਿਆਪੀ ਸਿੱਖਿਆਵਾਂ ਅਤੇ ਉਹਨਾਂ ਦੇ ਮਾਨਵੀ ਸਰੋਕਾਰ ਸਮੁਚੀ ਮਨੁਖ ਜਾਤੀ ਦੇ ਜੀਵਨ ਸ਼ੈਲੀ ਦਾ ਅਨਿੱਖੜਵਾਂ ਅੰਗ ਬਣਾ ਸਕਣ।
ਇਸ ਮੌਕੇ ਸ੍ਰ। ਅਰਵਿੰਦਰ ਸਿੰਘ ਆਨਰੇਰੀ ਜਨਰਲ ਸਕੱਤਰ ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਨੇ ਕਿਹਾ ਕਿ ਬਹਾਦਰੀ ਦੇ ਪ੍ਰਤੀਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਆਪਣੇ ਸਮੇਂ ਦੀਆਂ ਨਫ਼ਰਤ, ਕੱਟੜਤਾ ਅਤੇ ਜ਼ੁਲਮ ਦਾ ਪ੍ਰਤੀਕ ਸਮੂਹ ਤਾਕਤਾਂ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਲੋਕਾਂ ਦੇ ਹੱਕਾਂ ਦੀ ਰਾਖੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਅਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਵਾਂਗੇ ਤਾਂ ਹੀ ਅਸੀਂ ਲੋਕਾਈ ਦੀ ਭਲਾਈ ਲਈ ਆਦਰਸ਼ ਸਮਾਜਿਕ, ਆਰਥਿਕ ਅਤੇ ਰਾਜਨੀਤਿਕ ਸੰਸਥਾਵਾਂ ਦੀ ਸਥਾਪਨਾ ਕਰਨ ਵਿੱਚ ਕਾਮਯਾਬ ਹੋ ਸਕਦੇ ਹਾਂ।
ਪ੍ਰੋਗਰਾਮ ਦੇ ਅੰਤ ੋਚ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਨੇ ਸਭ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਾਸਲ ਦੀ ਸਰਪ੍ਰਸਤੀ ਹੇਠ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਫ਼ਲਸਫ਼ੇ ਦੇ ਪ੍ਰਚਾਰ-ਪ੍ਰਸਾਰ ਲਈ ਨਿਰੰਤਰ ਅਤੇ ਅਣਥੱਕ ਕਾਰਜ ਕਰ ਰਹੀਆਂ ਹਨ। ਉਹਨਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਲੋਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉਪਰ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨਾਲ ਸਬੰਧਤ ਅਨੇਕਾਂ ਵੈਬੀਨਾਰਾਂ, ਕੁਇਜ਼ ਮੁਕਾਬਲੇ, ਵਾਰ ਕਵੀਸ਼ਰੀ, ਭਾਸ਼ਣ, ਸ਼ਬਦ ਗਾਇਨ ਪ੍ਰਤੀਯੋਗਤਾਵਾਂ ਆਦਿ ਦਾ ਸਫਲਤਾ ਪੂਰਵਕ ਅਯੋਜਨ ਕੀਤਾ ਜਾ ਚੁੱਕਾ ਹੈ ਜਿਸ ਦੌਰਾਨ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਵਿਦਵਾਨਾਂ ਨੇ ਬੇਸ਼ਕੀਮਤੀ ਵਿਚਾਰ ਸਾਂਝੇ ਕੀਤੇ ਹਨ । ਇਸ ਵਰ੍ਹੇ ਦਾ ਕਾਲਜ ਮੈਗਜ਼ੀਨ ੋਨਵ ਰਣਜੀਤੋ ਦਾ ਵਿਸ਼ੇਸ਼ ਅੰਕ ਵੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਕੀਤਾ ਗਿਆ ਹੈ।
ਇਸ ਸਮਾਗਮ ਵਿਚ ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਸਾਬਕਾ ਪ੍ਰਧਾਨ ਪ੍ਰੋ। ਪ੍ਰਿਥੀਪਾਲ ਸਿੰਘ ਕਪੂਰ, ਡਾ। ਗਜਿੰਦਰ ਸਿੰਘ, ਸ੍ਰ। ਹਰਦੀਪ ਸਿੰਘ, ਸ। ਹਰਸ਼ਰਨ ਸਿੰਘ ਨਰੂਲਾ, ਸ। ਜਸਬੀਰ ਸਿੰਘ, ਸ। ਅਰਵਿੰਦਰ ਪਾਲ ਸਿੰਘ, ਸ। ਸੰਦੀਪ ਸਿੰਘ, ਪ੍ਰੋ। ਮਨਜੀਤ ਸਿੰਘ ਛਾਬੜਾ, ਡਾਇਰੈਕਟਰ, ਪ੍ਰਿੰਸੀਪਲ ਡਾ। ਪਰਵਿੰਦਰ ਸਿੰਘ, ਪ੍ਰਿੰਸੀਪਲ ਸ਼ਿਖਾ ਸਹਿਜਪਾਲ ਆਦਿ ਹਾਜ਼ਰ ਰਹੇ। ਇਸ ਪ੍ਰੋਗਰਾਮ ਦੌਰਾਨ ਪ੍ਰੋ। ਜਸਪ੍ਰੀਤ ਕੌਰ ਵਲੋਂ ਮੰਚ ਸੰਚਾਲਨ ਦੀ ਭੂਮਿਕਾ ਬਾਖੂਬੀ ਨਿਭਾਈ ਗਈ । ਸਮਾਗਮ ਦੇ ਅੰਤ ਵਿੱਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ ਦੇ ਸਮੂਹ ਮੈਂਬਰ, ਗੁਜਰਾਂਵਾਲਾ ਖਾਲਸਾ ਐਜੂਕੇਸ਼ਨਲ ਕੌਂਸਲ ਦੀ ਅਗਵਾਈ ਹੇਠ ਚਲ ਰਹੀਆਂ ਵਿਦਿਅਕ ਸੰਸਥਾਵਾਂ ਦੇ ਮੁੱਖੀ, ਸਟਾਫ ਮੈਂਬਰ ਅਤੇ ਵਿਦਿਆਰਥੀ ਵਿਸ਼ੇਸ਼ ਤੌਰ ਉਪਰ ਹਾਜ਼ਰ ਸਨ।