ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਕੇਂਦਰੀ ਜੇਲ ਦਾ ਅਚਾਨਕ ਨਿਰੀਖਣ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਕੇਂਦਰੀ ਜੇਲ ਦਾ ਅਚਾਨਕ ਨਿਰੀਖਣ
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਕੇਂਦਰੀ ਜੇਲ ਦਾ ਅਚਾਨਕ ਨਿਰੀਖਣ

ਪਟਿਆਲਾ, 17 ਮਾਰਚ 2022

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਰਾਜਿੰਦਰ ਅਗਰਵਾਲ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ/ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਪਰਮਿੰਦਰ ਕੌਰ ਵੱਲੋਂ ਕੇਂਦਰੀ ਜੇਲ ਪਟਿਆਲਾ ਦਾ ਅਚਾਨਕ ਨਿਰੀਖਣ ਕੀਤਾ ਗਿਆ। ਇਸ ਦੌਰਾਨ ਮਿਸ ਆਇਸ਼ਾ ਜਿੰਦਲ, ਟਰੇਨੀ ਅਫ਼ਸਰ ਵੀ ਮੌਜੂਦ ਸਨ।

ਹੋਰ ਪੜ੍ਹੋ :-ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਆਨਲਾਈਨ ਕਿਸਾਨ ਮੇਲਾ 21 ਮਾਰਚ ਨੂੰ

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਜੇਲ ਵਿਚ ਰਹਿ ਰਹੇ ਕੈਦੀਆਂ ਤੋਂ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ। ਜੇਲ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ। ਜੇਲ ਦੀ ਰਸੋਈ ਅਤੇ ਉੱਥੋਂ ਦਾ ਖਾਣਾ ਜੋ ਕਿ ਜੇਲ ਦੇ ਕੈਦੀਆਂ/ਬੰਦੀਆਂ ਨੂੰ ਦਿੱਤਾ ਜਾਂਦਾ ਹੈ ਦੀ ਜਾਂਚ ਕੀਤੀ ਗਈ।

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਹਦਾਇਤ ਕੀਤੀ ਗਈ ਕਿ ਜੇਲ ਵਿੱਚ ਇੱਕ ਮੈਡੀਕਲ ਕੈਂਪ ਤੇ ਇੱਕ ਕੈਪ ਕੋਰਟ ਲਗਾਈ ਜਾਵੇ। ਇਸ ਮੌਕੇ ਉੱਥੇ ਦਾ ਸਾਰਾ ਸਟਾਫ਼ ਹਾਜ਼ਰ ਸੀ। ਇਸ ਮੌਕੇ ਜੇਲ ‘ਚ ਚਲਾਏ ਜਾ ਰਹੇ ਰੇਡੀਉ ਸਟੇਸ਼ਨ ਦਾ ਵੀ ਦੌਰਾ ਕੀਤਾ ਗਿਆ।

ਸ੍ਰੀ ਰਜਿੰਦਰ ਅਗਰਵਾਲ ਨੇ ਦੱਸਿਆ ਕਿ ਸਮੇਂ-ਸਮੇਂ ਤੇ ਜ਼ਿਲ੍ਹਾ ਪਟਿਆਲਾ ਦੀਆਂ ਜੇਲਾਂ ਦਾ ਨਰੀਖਣ ਕੀਤਾ ਜਾਂਦਾ ਹੈ ਤਾਂ ਜੋ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ । ਉਨ੍ਹਾਂ ਦੱਸਿਆ ਕਿ ਕਾਨੂੰਨੀ ਸਹਾਇਤਾ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੇ ਫ਼ੋਨ ਨੰਬਰ 0175-2306500 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Spread the love